July 21, 2026, 9:52 am
----------- Advertisement -----------
HomeNewsEntertainmentਨੇਹਾ ਕੱਕੜ ਨੇ ਗੀਤ ohh antava 'ਤੇ ਕੀਤਾ ਮਜ਼ੇਦਾਰ ਡਾਂਸ,ਤਾਂ ਪਤੀ ਰੋਹਨ...

ਨੇਹਾ ਕੱਕੜ ਨੇ ਗੀਤ ohh antava ‘ਤੇ ਕੀਤਾ ਮਜ਼ੇਦਾਰ ਡਾਂਸ,ਤਾਂ ਪਤੀ ਰੋਹਨ ਨੇ ਕੀਤਾ ਇਹ ਕੰਮੈਂਟ

Published on

----------- Advertisement -----------

ਸਾਊਥ ਫਿਲਮ ਇੰਡਸਟਰੀ ਦੇ ਸੁਪਰਸਟਾਰ ਅੱਲੂ ਅਰਜਨ ਅਤੇ ਅਭਿਨੇਤਰੀ ਰਸ਼ਮਿਕਾ ਮੰਡਾਨਾ ਦੀ ਫਿਲਮ ‘ਪੁਸ਼ਪਾ’ ਦਾ ਜਾਦੂ ਦਰਸ਼ਕਾਂ ‘ਤੇ ਛਾਇਆ ਹੋਇਆ ਹੈ। ਸਮੰਥਾ ਰੂਥ ਪ੍ਰਭੂ ਨੇ ਇਸ ਫਿਲਮ ‘ਚ ਇਕ ਆਈਟਮ ਨੰਬਰ ਕੀਤਾ ਹੈ, ਜਿਸ ਦਾ ਨਾਂ ‘ohh antava’ ਹੈ। ਇਸ ਗੀਤ ਨੇ ਇੰਟਰਨੈੱਟ ‘ਤੇ ਧਮਾਲ ਮਚਾ ਦਿੱਤੀ ਹੈ। ਹੁਣ ਤੱਕ ਗੀਤ ਦੀਆਂ ਲੱਖਾਂ ਰੀਲਾਂ ਬਣ ਚੁੱਕੀਆਂ ਹਨ, ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਖਾਸ ਗੱਲ ਇਹ ਹੈ ਕਿ ਸਮੰਥਾ ਦੇ ਇਸ ਗੀਤ ‘ਤੇ ਕਈ ਮਸ਼ਹੂਰ ਹਸਤੀਆਂ ਨੇ ਵੀ ਵੀਡਿਓਜ਼ ਬਣਾਇਆ ਹਨ। ਜਿਸ ‘ਚ ਗਾਇਕਾ ਨੇਹਾ ਕੱਕੜ ਦਾ ਨਾਂ ਵੀ ਸ਼ਾਮਲ ਹੈ।

ਨੇਹਾ ਕੱਕੜ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਜਿਸ ‘ਚ ਉਹ ਖਾਸ ਜਗ੍ਹਾ ‘ਤੇ ohh antava ਦੇ ਗੀਤ ‘ਤੇ ਹੌਟ ਡਾਂਸ ਕਰਦੀ ਨਜ਼ਰ ਆ ਰਹੀ ਹੈ। ਨੇਹਾ ਕੱਕੜ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ‘ਤੇ ਆਪਣੀ ਡਾਂਸ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ‘ਚ ਨੇਹਾ ਕੱਕੜ ‘ਪੁਸ਼ਪਾ’ ਦੇ ਗੀਤ ‘ohh antava’ ‘ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਦੀ ਖਾਸ ਗੱਲ ਇਹ ਹੈ ਕਿ ਨੇਹਾ ਕੱਕੜ ਨੀਲੇ ਅਸਮਾਨ ਦੇ ਹੇਠਾਂ ਅਤੇ ਬੀਚ ‘ਤੇ ਹੌਟ ਅੰਦਾਜ਼ ‘ਚ ਡਾਂਸ ਕਰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਨੇਹਾ ਰੇਤ ‘ਤੇ ਬੈਠ ਕੇ ਬਿਲਕੁਲ ਸਮੰਥਾ ਵਾਂਗ ਡਾਂਸ ਕਰ ਰਹੀ ਹੈ, ਜਿਸ ‘ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਲੁੱਕ ਦੀ ਗੱਲ ਕਰੀਏ ਤਾਂ ਨੇਹਾ ਨੇ ਬਲੂ ਕਲਰ ਦਾ ਆਊਟਫਿਟ ਪਾਇਆ ਹੋਇਆ ਹੈ ਅਤੇ ਅੱਖਾਂ ‘ਤੇ ਚਸ਼ਮਾ ਵੀ ਪਾਇਆ ਹੋਇਆ ਹੈ।

ਨੇਹਾ ਕੱਕੜ ਦੀ ਇਸ ਵੀਡੀਓ ਨੂੰ ਉਨ੍ਹਾਂ ਦੇ ਪਤੀ ਰੋਹਨਪ੍ਰੀਤ ਸਿੰਘ ਨੇ ਕਾਫੀ ਪਸੰਦ ਕੀਤਾ ਹੈ ਅਤੇ ਇਸ ਕਾਰਨ ਉਨ੍ਹਾਂ ਨੇ ਵੀਡੀਓ ‘ਤੇ ਕੁਮੈਂਟ ਕਰਕੇ ਗਾਇਕਾ ਦੀ ਤਾਰੀਫ ਕੀਤੀ ਹੈ। ਰੋਹਨਪ੍ਰੀਤ ਨੇ ਲਿਖਿਆ ਹੈ, ‘ਮੇਰੀ ਸੁਪਰ ਟੈਲੇਂਟੇਡ ਹੌਟੀ।’ ਇਸ ਤੋਂ ਇਲਾਵਾ ਕਈ ਪ੍ਰਸ਼ੰਸਕਾਂ ਨੇ ਨੇਹਾ ਕੱਕੜ ਦੇ ਇਸ ਵੀਡੀਓ ‘ਤੇ ਕਮੈਂਟ ਕਰਦੇ ਹੋਏ ਉਸ ਨੂੰ ਡਾਂਸਿੰਗ ਕਵੀਨ ਵੀ ਕਿਹਾ ਹੈ। ਨੇਹਾ ਦੇ ਇਸ ਵੀਡੀਓ ਨੂੰ ਕੁਝ ਹੀ ਘੰਟਿਆਂ ਵਿੱਚ 9 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ ਅਤੇ ਇਹ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ, 17 ਜੁਲਾਈ 2026*:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ...

ਬਾਦਲ ਦਾ ‘ਧਰਮ ਯੁੱਧ ਮੋਰਚਾ’ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 17 ਜੁਲਾਈ ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

*ਚੰਡੀਗੜ੍ਹ, 17 ਜੁਲਾਈ 2026:*ਜਾਣੀ-ਪਛਾਣੀ ਨੋਟੀਫਿਕੇਸ਼ਨ ਧੁਨ ‘‘ਟੂੰ ਟੂੰ’’ ਹੁਣ ਪੰਜਾਬ ਵਿੱਚ ਸਿਰਫ਼ ਇੱਕ ਮੋਬਾਈਲ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਦੇ ਵਿਕਾਸ ਭਵਨ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 16 ਜੁਲਾਈ:ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ...

ਹਰ ਇੱਕ ਦਸਤਖਤ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰੇਗਾ ਅਤੇ ਕੇਂਦਰ ਨੂੰ ਇਸ ਮੁੱਦੇ ਦਾ ਹੱਲ ਕਰਨ ਲਈ ਮਜਬੂਰ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ...

*ਚੰਡੀਗੜ੍ਹ; 16 ਜੁਲਾਈ,2026*:ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ...

ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ

*ਚੰਡੀਗੜ੍ਹ: 15 ਜੁਲਾਈ 2026*: ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ...

ਪਿਛਲੇ 3 ਸਾਲਾਂ ‘ਚ 87 ਅਨਾਥ/ਤਿਆਗੇ ਬੱਚਿਆਂ ਸਮੇਤ ਕੁੱਲ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਪਰਿਵਾਰਕ ਮਾਹੌਲ

*ਚੰਡੀਗੜ੍ਹ, 15 ਜੁਲਾਈ, 2026*ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ...