June 7, 2026, 12:30 am
----------- Advertisement -----------
HomeNewsEntertainment‘ਜਸਵੰਤ ਸਿੰਘ ਖਾਲੜਾ’ ਦੇ ਸੈੱਟ ਤੋਂ ਦਿਲਜੀਤ ਦੋਸਾਂਝ ਨੇ ਸਾਂਝੀਆਂ ਕੀਤੀਆਂ ਨਵੀਆਂ...

‘ਜਸਵੰਤ ਸਿੰਘ ਖਾਲੜਾ’ ਦੇ ਸੈੱਟ ਤੋਂ ਦਿਲਜੀਤ ਦੋਸਾਂਝ ਨੇ ਸਾਂਝੀਆਂ ਕੀਤੀਆਂ ਨਵੀਆਂ ਤਸਵੀਰਾਂ

Published on

----------- Advertisement -----------

ਪਾਲੀਵੁੱਡ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਅਕਸਰ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਨਵੀਆਂ ਤਸਵੀਰਾਂ (New Pics) ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਮੰਜੇ ਤੇ ਬੈਠੇ ਦਿਖਾਈ ਦੇ ਰਹੇ ਹਨ ਅਤੇ ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਇਹ ਤਸਵੀਰਾਂ ਉਨ੍ਹਾਂ ਦੀ ਨਵੀਂ ਫ਼ਿਲਮ ‘ਜਸਵੰਤ ਸਿੰਘ ਖਾਲੜਾ’ ਦੇ ਸੈੱਟ ਤੋਂ ਲੱਗ ਰਹੀਆਂ ਹਨ । ਦੱਸ ਦਈਏ ਕਿ ਇਸ ਫ਼ਿਲਮ ‘ਚ ਉਹ ਜਸਵੰਤ ਸਿੰਘ ਖਾਲੜਾ ਦਾ ਕਿਰਦਾਰ ਨਿਭਾ ਰਹੇ ਹਨ ।

ਇਸ ਤੋਂ ਇਲਾਵਾ ਉਹ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ‘ਤੇ ਬਣ ਰਹੀ ਫ਼ਿਲਮ ‘ਚ ਵੀ ਨਜ਼ਰ ਆਉਣ ਵਾਲੇ ਹਨ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਅਦਾਕਾਰਾ ਪ੍ਰਣੀਤੀ ਚੋਪੜਾ ਦਿਖਾਈ ਦੇਣਗੇ । ਇਸ ਤੋਂ ਇਲਾਵਾ ਹੋਰ ਵੀ ਕਈ ਪ੍ਰਾਜੈਕਟਸ ‘ਚ ਉਹ ਨਜ਼ਰ ਆਉਣ ਵਾਲੇ ਹਨ । ਦਿਲਜੀਤ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ। ਦਿਲਜੀਤ ਦੋਸਾਂਝ ਨੇ ਸਿਰਫ ਪੰਜਾਬੀ ਇੰਡਸਟਰੀ ਹੀ ਨਹੀਂ ਬਾਲੀਵੁੱਡ ‘ਚ ਵੀ ਧਮਾਲ ਮਚਾਈ ਹੈ । ੳੇੁਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਦਿਲਜੀਤ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਹ ਹੌਲੀ ਹੌਲੀ ਅਦਾਕਾਰੀ ਦੇ ਖੇਤਰ ‘ਚ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦਿੰਦੇ ਆ ਰਹੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...