October 19, 2026, 9:31 pm
----------- Advertisement -----------
HomeNewsEntertainmentਰਾਜਕੁਮਾਰ ਰਾਓ ਅਤੇ ਸਾਨਿਆ ਮਲਹੋਤਰਾ ਦੀ ਫ਼ਿਲਮ "Hit The First Case" ਇਸ...

ਰਾਜਕੁਮਾਰ ਰਾਓ ਅਤੇ ਸਾਨਿਆ ਮਲਹੋਤਰਾ ਦੀ ਫ਼ਿਲਮ “Hit The First Case” ਇਸ ਦਿਨ ਹੋਵੇਗੀ ਰਿਲੀਜ਼

Published on

----------- Advertisement -----------

ਬਾਲੀਵੁੱਡ ਅਭਿਨੇਤਾ ਰਾਜਕੁਮਾਰ ਰਾਓ ਅਤੇ ਅਭਿਨੇਤਰੀ ਸਾਨਿਆ ਮਲਹੋਤਰਾ ਦੀ ਜੋੜੀ ਜਲਦ ਹੀ ਫਿਲਮ ‘ਹਿੱਟ-ਦ ਫਰਸਟ ਕੇਸ’ ‘ਚ ਨਜ਼ਰ ਆਵੇਗੀ। ਫਿਲਮ ਦੀ ਸ਼ੂਟਿੰਗ ਪਿਛਲੇ ਸਾਲ ਸਤੰਬਰ ‘ਚ ਖਤਮ ਹੋ ਗਈ ਸੀ ਅਤੇ ਹੁਣ ਇਸ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ। ਫਿਲਮ ਆਲੋਚਕ ਤਰਨ ਆਦਰਸ਼ ਨੇ ‘ਹਿੱਟ – ਦ ਫਰਸਟ ਕੇਸ’ ਦੀ ਰਿਲੀਜ਼ ਡੇਟ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਨਵੀਂ ਰਿਲੀਜ਼ ਡੇਟ ਦਾ ਖੁਲਾਸਾ ਨਿਰਮਾਤਾਵਾਂ ਨੇ ਅੱਜ ਯਾਨੀ 14 ਮਈ ਨੂੰ ਸੋਸ਼ਲ ਮੀਡੀਆ ‘ਤੇ ਕੀਤਾ ਹੈ। ਟੀ-ਸੀਰੀਜ਼ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਇਹ ਜਾਣਕਾਰੀ ਦਿੱਤੀ ਹੈ। ਰਾਜਕੁਮਾਰ ਰਾਓ ਅਤੇ ਸਾਨਿਆ ਮਲਹੋਤਰਾ ਅਭਿਨੀਤ ਇਹ ਸਸਪੈਂਸ ਥ੍ਰਿਲਰ ਹੁਣ 15 ਜੁਲਾਈ 2022 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ।

ਟੀ-ਸੀਰੀਜ਼ ਨੇ ਸਾਨਿਆ ਮਲਹੋਤਰਾ ਦੀ ਇੱਕ ਤਸਵੀਰ ਸਾਂਝੀ ਕੀਤੀ ਅਤੇ ਲਿਖਿਆ, “ਹਿੱਟ – ਦ ਫਰਸਟ ਕੇਸ ਹੁਣ 15 ਜੁਲਾਈ 2022 ਨੂੰ ਨਵੀਂ ਰਿਲੀਜ਼ ਡੇਟ ਦੇ ਨਾਲ ਸਿਨੇਮਾਘਰਾਂ ਵਿੱਚ ਆਵੇਗੀ।” ਤੁਹਾਨੂੰ ਦੱਸ ਦੇਈਏ ਕਿ ਇਹ ਰਹੱਸਮਈ ਥ੍ਰਿਲਰ ਸਾਲ 2020 ਦੀ ਤੇਲਗੂ ਫਿਲਮ ‘ਹਿੱਟ’ ਦਾ ਹਿੰਦੀ ਰੀਮੇਕ ਹੈ ਅਤੇ ਇਸ ਤੋਂ ਪਹਿਲਾਂ ਰਾਜਕੁਮਾਰ ਰਾਓ ਸਟਾਰਰ ਫਿਲਮ 20 ਮਈ ਨੂੰ ਰਿਲੀਜ਼ ਹੋਣ ਵਾਲੀ ਸੀ। ਡਾ. ਸ਼ੈਲੇਸ਼ ਕੋਲਾਨੂ ਦੁਆਰਾ ਨਿਰਦੇਸ਼ਿਤ, ਇਸ ਫਿਲਮ ਦੀ ਸ਼ੂਟਿੰਗ ਪਿਛਲੇ ਮਹੀਨੇ ਪੂਰੀ ਹੋ ਗਈ ਸੀ। ਸਾਨਿਆ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਫੋਟੋ ਸ਼ੇਅਰ ਕਰਕੇ ਸ਼ੂਟਿੰਗ ਖਤਮ ਹੋਣ ਦੀ ਜਾਣਕਾਰੀ ਦਿੱਤੀ ਸੀ। ਜ਼ਿਕਰਯੋਗ ਹੈ ਕਿ ਦੋਵਾਂ ਕਲਾਕਾਰਾਂ ਨੇ ਪਿਛਲੇ ਸਾਲ ਸਤੰਬਰ ‘ਚ ਫਿਲਮ ਦੀ ਸ਼ੂਟਿੰਗ ਸ਼ੁਰੂ ਕੀਤੀ ਸੀ।

ਵਰਕਫਰੰਟ ਦੀ ਗੱਲ ਕਰਿਏ ਤਾਂ ‘ਹਿੱਟ-ਦ ਫਰਸਟ ਕੇਸ’ ਤੋਂ ਇਲਾਵਾ ਰਾਜਕੁਮਾਰ ਰਾਓ ਨੈੱਟਫਲਿਕਸ ਦੀ ‘ਮੋਨਿਕਾ, ਓ ਮਾਈ ਡਾਰਲਿੰਗ’ ਅਤੇ ਅਨੁਭਵ ਸਿਨਹਾ ਦੀ ਸੋਸ਼ਲ ਡਰਾਮਾ ‘ਭੀੜ’ ਵਿੱਚ ਨਜ਼ਰ ਆਉਣਗੇ। ਦੂਜੇ ਪਾਸੇ ਸਾਨਿਆ ਮਲਹੋਤਰਾ ਸਾਊਥ ਫਿਲਮ ਮੇਕਰ ਐਟਲੀ ਦੀ ਫਿਲਮ ‘ਚ ਸੁਪਰਸਟਾਰ ਸ਼ਾਹਰੁਖ ਖਾਨ ਨਾਲ ਕੰਮ ਕਰਦੀ ਨਜ਼ਰ ਆਵੇਗੀ। ਇਸ ਦੇ ਨਾਲ ਹੀ ਉਹ ਵਿੱਕੀ ਕੌਸ਼ਲ ਦੇ ਨਾਲ ਫਿਲਮ ਨਿਰਮਾਤਾ ਮੇਘਨਾ ਗੁਲਜ਼ਾਰ ਦੀ ਫਿਲਮ ‘ਸੈਮ ਬਹਾਦਰ’ ਅਤੇ ਨੈੱਟਫਲਿਕਸ ਦੀ ਫਿਲਮ ‘ਕਥਲ’ ‘ਚ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ...

ਪੰਜਾਬ ਸਰਕਾਰ ਵੱਲੋਂ ਤਿੰਨ ਆਈ.ਏ.ਐੱਸ ਬੀਬੀਆਂ ਨੂੰ ਮਾਨਸਾ ਦੇ ਮੈਦਾਨ ’ਚ ਉਤਾਰਿਆ

ਪੰਜਾਬ ਸਰਕਾਰ ਵੱਲੋਂ ਹੁਣ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼...

ਝੋਟੇ ਦੇ ਕਤਲ ਨੂੰ ਲੈ ਕੇ ਬਣਾਈ ਇਨਸਾਫ ਕਮੇਟੀ ਦਾ ਵੱਡਾ ਐਲਾਨ-‘ਮਾਨਸਾ ਆਉਣ ‘ਤੇ ਅਮਿਤ ਸ਼ਾਹ ਦਾ ਕਰਾਂਗੇ ਵਿਰੋਧ’

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20...

ਝੋਟੇ ਨੂੰ ਇਨਸਾਫ ਦੇ ਸਮਰਥਨ ‘ਚ ਉਤਰੇ ਗਾਇਕ R Nait, ਕਿਹਾ ‘ਇਹ ਉਹ ਘਾਟੇ ਨੇ ਜੋ ਕਦੇ ਪੂਰੇ ਨਹੀਂ ਹੋ ਸਕਦੇ’

ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ...

ਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ ਰਹੀ 7 ਵੱਡੇ ਸਵਾਲਾਂ ਦੇ ਜਵਾਬ

ਮੁੰਬਈ ਦੇ ਜੁਹੂ ਇਲਾਕੇ ‘ਚ ਐਤਵਾਰ (18 ਅਕਤੂਬਰ) ਸ਼ਾਮ ਨੂੰ ਅਦਾਕਾਰ ਟਾਈਗਰ ਸ਼ਰਾਫ਼ ‘ਤੇ...

ਅੰਮ੍ਰਿਤਸਰ : ਘਰ ਅੰਦਰੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਤੇਜ਼ਧਾਰ ਹਥਿਆਰ ਨਾਲ ਕਤਲ ਦਾ ਸ਼ੱਕ

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ...

ਪੰਜਾਬ ਦੇ ਮੌਜੂਦਾ ਹਾਲਾਤ ਕਾਰਨ ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਸ਼ੋਅ ਕੀਤਾ ਗਿਆ ਮੁਲਤਵੀ, ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ

ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਵੱਡੀ ਖਬਰ ਹੈ। ਕੈਨੇਡਾ ਵਿਚ ਹੋ ਰਹੇ ਹੋਲੋਗ੍ਰਾਮ...

ਸੰਗਰੂਰ ‘ਚ ਵਾਪਰੇ ਸੜਕ ਹਾਦਸੇ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁ. ਮੁਆਵਜ਼ੇ ਦਾ ਐਲਾਨ

ਬੀਤੇ ਦਿਨੀਂ ਲਹਿਰਾਗਾਗਾ ਜਾਖਲ ਰੋਡ ‘ਤੇ ਵੱਡਾ ਹਾਦਸਾ ਵਾਪਰਿਆ ਹੈ। ਸੜਕ ‘ਤੇ ਕੰਮ ਕਰ...

 * ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੈਰਿਸ, 18 ਅਕਤੂਬਰ:ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ 'ਤੇ ਵਿਸਤਾਰ ਕਰਨ ਅਤੇ ਬਰਾਮਦ...