November 19, 2026, 5:13 am
----------- Advertisement -----------
HomeNewsEntertainmentB'DAY SPECIAL : ਪਤਨੀ ਅਤੇ ਬੇਟੀ ਦੇ ਨਾਲ ਨਿਕ ਜੋਨਸ ਇੰਝ ਮਨਾ...

B’DAY SPECIAL : ਪਤਨੀ ਅਤੇ ਬੇਟੀ ਦੇ ਨਾਲ ਨਿਕ ਜੋਨਸ ਇੰਝ ਮਨਾ ਰਹੇ ਹਨ ਅੱਜ ਆਪਣਾ 30ਵਾਂ ਜਨਮਦਿਨ

Published on

----------- Advertisement -----------

ਗਾਇਕ ਨਿਕ ਜੋਨਸ ਅੱਜ ਯਾਨੀ 16 ਸਤੰਬਰ ਨੂੰ ਆਪਣਾ 30ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਹਮੇਸ਼ਾ ਮਸਤੀ ‘ਚ ਰਹਿਣ ਵਾਲੇ ਨਿਕ ਆਪਣੇ ਜਨਮਦਿਨ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਜਨਮਦਿਨ ਦੇ ਜਸ਼ਨ ਲਈ, ਉਹ ਪਤਨੀ ਪ੍ਰਿਅੰਕਾ ਚੋਪੜਾ ਅਤੇ ਬੇਟੀ ਨਾਲ ਆਪਣੇ ਪ੍ਰਾਈਵੇਟ ਜੈੱਟ ਵਿੱਚ ਉਡਾਣ ਭਰ ਚੁਕੇ ਹਨ। ਉਸ ਨੇ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸ਼ੇਅਰ ਕਰਕੇ ਇਸ ਦੀ ਝਲਕ ਦਿੱਤੀ ਹੈ। ਵੀਡੀਓ ਦੇ ਨਾਲ ਉਸ ਨੇ ਲਿਖਿਆ, ‘Here we go… #30 ਨਿਕ ਨੇ ਜੋ ਵੀਡੀਓ ਸ਼ੇਅਰ ਕੀਤੀ ਹੈ, ਉਸ ‘ਚ ਇਕ ਪ੍ਰਾਈਵੇਟ ਜੈੱਟ ਖੜ੍ਹਾ ਦਿਖਾਈ ਦੇ ਰਿਹਾ ਹੈ। ਉਹ ਇਸ ਵੱਲ ਤੁਰਦੇ ਹਨ ਅਤੇ ਜੈੱਟ ਦੇ ਅੰਦਰ ਝਾਤੀ ਮਾਰਦੇ ਹਨ। ਜਿੱਥੇ ਪ੍ਰਿਯੰਕਾ ਚੋਪੜਾ ਫੋਨ ‘ਤੇ ਗੱਲ ਕਰਦੀ ਨਜ਼ਰ ਆ ਰਹੀ ਹੈ।

ਇਸ ਦੇ ਨਾਲ ਹੀ ਨਿਕ ਦੇ ਜਨਮਦਿਨ ਨੂੰ ਲੈ ਕੇ ਜੈੱਟ ‘ਚ ਇਕ ਛੋਟੀ ਜਿਹੀ ਸਜਾਵਟ ਵੀ ਨਜ਼ਰ ਆ ਰਹੀ ਹੈ। ਇਸ ਨੂੰ ਦੇਖਦੇ ਹੋਏ ਨਿਕ ਸਰਪ੍ਰਾਈਜ਼ ‘ਚ ਫਨੀ ਐਕਸਪ੍ਰੈਸ਼ਨ ਦਿੰਦੇ ਨਜ਼ਰ ਆ ਰਹੇ ਹਨ। ਪ੍ਰਿਯੰਕਾ ਅਤੇ ਨਿਕ ਅਕਸਰ ਆਪਣਾ ਖਾਸ ਦਿਨ ਮਨਾਉਣ ਲਈ ਕਿਤੇ-ਕਿਤੇ ਜਾਂਦੇ ਹਨ। ਦੋਵੇਂ ਵਿਅਸਤ ਹੋਣ ਦੇ ਬਾਵਜੂਦ ਖਾਸ ਦਿਨਾਂ ‘ਤੇ ਇਕ-ਦੂਜੇ ਨਾਲ ਰਹਿਣਾ ਪਸੰਦ ਕਰਦੇ ਹਨ। ਇਹੀ ਕਾਰਨ ਹੈ ਕਿ ਨਿਕ ਦੇ ਜਨਮਦਿਨ ਲਈ ਖਾਸ ਪਲਾਨਿੰਗ ਵੀ ਕੀਤੀ ਗਈ ਹੈ ਅਤੇ ਦੋਵੇਂ ਆਪਣੀ ਬੇਟੀ ਨਾਲ ਕੁਆਲਿਟੀ ਟਾਈਮ ਬਿਤਾਉਣ ਲਈ ਬਾਹਰ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਲੰਬੇ ਸਮੇਂ ਤੱਕ ਡੇਟ ਕਰਨ ਤੋਂ ਬਾਅਦ ਪ੍ਰਿਯੰਕਾ ਅਤੇ ਨਿਕ ਨੇ 2018 ਵਿੱਚ ਜੋਧਪੁਰ ਵਿੱਚ ਵਿਆਹ ਕੀਤਾ ਸੀ। ਇਸ ਸਾਲ ਜਨਵਰੀ ‘ਚ ਉਨ੍ਹਾਂ ਦੇ ਘਰ ਇਕ ਬੇਟੀ ਵੀ ਆਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...