ਨਿਸ਼ਾ ਬਾਨੋ ਅਕਸਰ ਆਪਣੇ ਪਤੀ ਸਮੀਰ ਮਾਹੀ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਪਤੀ ਦੇ ਨਾਲ ਨਜ਼ਰ ਆ ਰਹੀ ਹੈ। ਇਸ ਰੋਮਾਂਟਿਕ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ । ਨਿਸ਼ਾ ਬਾਨੋ ਹੁਣ ਤੱਕ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ ਅਤੇ ਆਪਣੀ ਅਦਾਕਾਰੀ ਦੇ ਨਾਲ ਉਸ ਨੇ ਹਰ ਕਿਸੇ ਦਾ ਦਿਲ ਜਿੱਤਿਆ ਹੈ । ਨਿਸ਼ਾ ਬਾਨੋ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।
ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਅਤੇ ਫ਼ਿਲਮਾਂ ਦੇ ਰਹੀ ਹੈ । ਨਿਸ਼ਾ ਬਾਨੋ ਨੂੰ ਬਚਪਨ ਤੋਂ ਨੱਚਣ ਗਾਉਣ ਦਾ ਸ਼ੌਂਕ ਸੀ ਅਤੇ ਕਾਲਜ ‘ਚ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮਾਂ ‘ਚ ਉਹ ਅਕਸਰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਦੀ ਰਹਿੰਦੀ ਸੀ । ਨਿਸ਼ਾ ਬਾਨੋ ਨੂੰ ਉਸ ਦੇ ਕਰੀਅਰ ‘ਚ ਅੱਗੇ ਵੱਧਣ ‘ਚ ਕਰਮਜੀਤ ਅਨਮੋਲ ਦਾ ਵੱਡਾ ਯੋਗਦਾਨ ਰਿਹਾ ਹੈ ਅਤੇ ਉਹ ਹਮੇਸ਼ਾ ਹੀ ਅਦਾਕਾਰੀ ਅਤੇ ਸੰਗੀਤ ਦੇ ਖੇਤਰ ‘ਚ ਗੁਰ ਦਿੰਦੇ ਆ ਰਹੇ ਹਨ । ਨਿਸ਼ਾ ਬਾਨੋ ਨੇ ਅਦਾਕਾਰੀ ਦੇ ਨਾਲ ਨਾਲ ਸੰਗੀਤ ਦੇ ਖੇਤਰ ‘ਚ ਵੀ ਮੱਲਾਂ ਮਾਰੀਆਂ ਹਨ ਅਤੇ ਹੁਣ ਤੱਕ ਉਹ ਕਈ ਹਿੱਟ ਗੀਤ ਵੀ ਗਾ ਚੁੱਕੀ ਹੈ ।












