August 24, 2026, 3:11 pm
----------- Advertisement -----------
HomeNewsEntertainmentਰਿਲੀਜ਼ ਹੁੰਦਿਆਂ ਹੀ ਸੋਸ਼ਲ ਮੀਡਿਆ 'ਤੇ ਛਾਇਆ ਨੋਰਾ ਫਤੇਹੀ ਦਾ ਨਵਾਂ ਗੀਤ...

ਰਿਲੀਜ਼ ਹੁੰਦਿਆਂ ਹੀ ਸੋਸ਼ਲ ਮੀਡਿਆ ‘ਤੇ ਛਾਇਆ ਨੋਰਾ ਫਤੇਹੀ ਦਾ ਨਵਾਂ ਗੀਤ ‘Manike’,ਦੇਖੋ ਵੀਡੀਓ

Published on

----------- Advertisement -----------

ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਇਨ੍ਹੀਂ ਦਿਨੀਂ 200 ਕਰੋੜ ਦੀ ਠੱਗੀ ਮਾਰਨ ਵਾਲੇ ਸੁਕੇਸ਼ ਚੰਦਰਸ਼ੇਖਰ ਦੇ ਮਾਮਲੇ ‘ਚ ਪੁੱਛਗਿੱਛ ਕਾਰਨ ਸੁਰਖੀਆਂ ‘ਚ ਹੈ। ਹਾਲ ਹੀ ਵਿੱਚ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਨੋਰਾ ਫਤੇਹੀ ਤੋਂ ਪੁੱਛਗਿੱਛ ਕੀਤੀ ਸੀ। ਇਸ ਦੌਰਾਨ ਉਨ੍ਹਾਂ ਦੀ ਆਉਣ ਵਾਲੀ ਫਿਲਮ ‘ਥੈਂਕ ਗੌਡ’ ਦਾ ਨਵਾਂ ਗੀਤ ‘ਮਣਕੇ’ ਰਿਲੀਜ਼ ਹੋ ਗਿਆ ਹੈ। ਇਸ ਗੀਤ ਦਾ ਵੀਡੀਓ ਰਿਲੀਜ਼ ਹੁੰਦੇ ਹੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਹੈ। ਨੋਰਾ ਦਾ ਇਹ ਨਵਾਂ ਗੀਤ ਸ਼੍ਰੀਲੰਕਾ ਦੇ ਮਸ਼ਹੂਰ ਗਾਇਕ ਯੋਹਾਨੀ ਦੇ ਮਸ਼ਹੂਰ ਗੀਤ ‘ਮਣੀਕੇ ਮੇਗੇ ਹਿਤੇ’ ਦਾ ਹਿੰਦੀ ਰੀਮਿਕਸ ਹੈ। ਇਸ ਗੀਤ ਨੂੰ ਯੋਹਾਨੀ ਨੇ ਵੀ ਆਪਣੀ ਆਵਾਜ਼ ਦਿੱਤੀ ਹੈ। ਇਸ ਵੀਡੀਓ ‘ਚ ਨੋਰਾ ਨਾਲ ਫਿਲਮ ਦੇ ਲੀਡ ਐਕਟਰ ਸਿਧਾਰਥ ਮਲਹੋਤਰਾ ਨਜ਼ਰ ਆ ਰਹੇ ਹਨ।

YouTube player

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਨੋਰਾ ਫਤੇਹੀ ਤੋਂ ਦਿੱਲੀ ‘ਚ 5 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ। ਇਹ ਦੂਜੀ ਵਾਰ ਹੈ ਜਦੋਂ ਨੋਰਾ ਫਤੇਹੀ ਤੋਂ 200 ਕਰੋੜ ਦੀ ਧੋਖਾਧੜੀ ਦੇ ਮਾਮਲੇ ‘ਚ ਪੁੱਛਗਿੱਛ ਹੋਈ ਹੈ। ਨੋਰਾ ਫਤੇਹੀ ਨੇ ਚੇਨਈ ਵਿੱਚ ਇੱਕ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ ਜਿੱਥੇ ਸੁਕੇਸ਼ ਚੰਦਰਸ਼ੇਖਰ ਦੀ ਪਤਨੀ ਨੇ ਨੋਰਾ ਨੂੰ ਇੱਕ ਮਹਿੰਗਾ ਬੈਗ ਅਤੇ ਇੱਕ ਲਗਜ਼ਰੀ ਕਾਰ ਗਿਫਟ ਕੀਤੀ ਸੀ। ਹਾਲਾਂਕਿ, ਬਾਅਦ ਵਿੱਚ ਉਹ ਕਾਰ ਵੇਚ ਦਿੱਤੀ ਗਈ ਸੀ। ਫਿਲਮ ‘ਥੈਂਕ ਗੌਡ’ ਦੀ ਗੱਲ ਕਰੀਏ ਤਾਂ ਇਸ ਫਿਲਮ ‘ਚ ਅਜੇ ਦੇਵਗਨ, ਸਿਧਾਰਥ ਮਲਹੋਤਰਾ ਅਤੇ ਰਕੁਲਪ੍ਰੀਤ ਸਿੰਘ ਮੁੱਖ ਭੂਮਿਕਾ ‘ਚ ਹਨ। ਇੰਦਰ ਕੁਮਾਰ ਦੇ ਨਿਰਦੇਸ਼ਨ ‘ਚ ਬਣੀ ਇਹ ਫਿਲਮ 24 ਅਕਤੂਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਵਾਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...