October 24, 2026, 7:47 pm
----------- Advertisement -----------
HomeNewsEntertainmentਭਾਰਤ 'ਚ ਨਹੀਂ ਰਿਲੀਜ਼ ਹੋਵੇਗੀ ਪਾਕਿਸਤਾਨੀ ਫਿਲਮ 'ਦਿ ਲੀਜੈਂਡ ਆਫ ਮੌਲਾ ਜੱਟ',...

ਭਾਰਤ ‘ਚ ਨਹੀਂ ਰਿਲੀਜ਼ ਹੋਵੇਗੀ ਪਾਕਿਸਤਾਨੀ ਫਿਲਮ ‘ਦਿ ਲੀਜੈਂਡ ਆਫ ਮੌਲਾ ਜੱਟ’, ਮੇਕਰਸ ਨੇ ਦੱਸਿਆ ਇਸਦਾ ਕਾਰਨ

Published on

----------- Advertisement -----------

ਨਵੀਂ ਦਿੱਲੀ— ਇਨ੍ਹੀਂ ਦਿਨੀਂ ਪਾਕਿਸਤਾਨੀ ਫਿਲਮ ‘ਦ ਲੀਜੈਂਡ ਆਫ ਮੌਲਾ ਜੱਟ’ ਭਾਰਤ ‘ਚ ਰਿਲੀਜ਼ ਹੋਣ ਨੂੰ ਲੈ ਕੇ ਸੁਰਖੀਆਂ ‘ਚ ਹੈ। ਹਾਲ ਹੀ ‘ਚ ਖਬਰ ਆਈ ਸੀ ਕਿ ਇਹ ਫਿਲਮ ਭਾਰਤ ਦੇ ਸਿਨੇਮਾਘਰਾਂ ‘ਚ 30 ਦਸੰਬਰ ਨੂੰ ਰਿਲੀਜ਼ ਹੋਵੇਗੀ ਪਰ ਇਕ ਵਾਰ ਫਿਰ ਭਾਰਤ ‘ਚ ਫਿਲਮ ‘ਦ ਲੀਜੈਂਡ ਆਫ ਮੌਲਾ ਜੱਟ’ ਦੀ ਰਿਲੀਜ਼ ਨੂੰ ਟਾਲ ਦਿੱਤਾ ਗਿਆ ਹੈ। ਥੀਏਟਰ ਚੇਨ ਆਈਨੌਕਸ ਦੇ ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਇਹ ਵੀ ਦੱਸਿਆ ਗਿਆ ਹੈ ਕਿ ਹੁਣ ਤੱਕ ਇਸ ਪਾਕਿਸਤਾਨੀ ਫਿਲਮ ਦੀ ਭਾਰਤ ‘ਚ ਰਿਲੀਜ਼ ਡੇਟ ਦਾ ਐਲਾਨ ਨਹੀਂ ਕੀਤਾ ਗਿਆ ਹੈ। ਮਲਟੀਪਲੈਕਸ ਚੇਨ ਦੇ ਇਕ ਅਧਿਕਾਰੀ ਨੇ ਕਿਹਾ, ‘ਸਾਨੂੰ ਫਿਲਮ ਦੇ ਡਿਸਟ੍ਰੀਬਿਊਟਰਾਂ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਫਿਲਮ ਦੀ ਰਿਲੀਜ਼ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।’ ਇਹ ਗੱਲ ਸਾਨੂੰ ਦੋ-ਤਿੰਨ ਦਿਨ ਪਹਿਲਾਂ ਦੱਸੀ ਗਈ ਸੀ।

ਸਾਡੇ ਨਾਲ ਕੋਈ ਹੋਰ ਤਾਰੀਖ ਸਾਂਝੀ ਨਹੀਂ ਕੀਤੀ ਗਈ ਹੈ। ਜ਼ੀ ਸਟੂਡੀਓਜ਼ ਨੇ ਦ ਲੀਜੈਂਡ ਆਫ਼ ਮੌਲਾ ਜੱਟ ਦੇ ਅਧਿਕਾਰ ਹਾਸਲ ਕਰ ਲਏ ਸਨ ਕਿਉਂਕਿ ਉਨ੍ਹਾਂ ਨੂੰ ਉਮੀਦ ਸੀ ਕਿ ਇਹ ਫ਼ਿਲਮ ਵਧੀਆ ਪ੍ਰਦਰਸ਼ਨ ਕਰੇਗੀ, ਪਰ ਕੁਝ ਸਿਆਸੀ ਵਰਗਾਂ ਦੇ ਵਿਰੋਧ ਕਾਰਨ ਫ਼ਿਲਮ ਨੂੰ ਰਿਲੀਜ਼ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।’ ਤੁਹਾਨੂੰ ਦੱਸ ਦੇਈਏ ਕਿ ਕਈ ਮਹਾਰਾਸ਼ਟਰ ਨਵਨਿਰਮਾਣ ਸੈਨਾ (MNS) ਨੇ ਪਾਕਿਸਤਾਨੀ ਫਿਲਮ ‘ਦ ਲੀਜੈਂਡ ਆਫ ਮੌਲਾ ਜੱਟ’ ਨੂੰ ਭਾਰਤ ‘ਚ ਰਿਲੀਜ਼ ਕਰਨ ‘ਤੇ ਆਪਣਾ ਵਿਰੋਧ ਜਤਾਇਆ ਹੈ। ਇਸ ਦੇ ਨਾਲ ਹੀ ਥੀਏਟਰ ਮਾਲਕਾਂ ਨੂੰ ਵੀ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਇਸ ਪਾਕਿਸਤਾਨੀ ਫਿਲਮ ਨੂੰ ਆਪਣੇ ਦੇਸ਼ ਵਿੱਚ ਰਿਲੀਜ਼ ਨਾ ਕਰਨ। ਜ਼ਿਕਰਯੋਗ ਹੈ ਕਿ ਪਿਛਲੇ 10 ਸਾਲਾਂ ‘ਚ ਕੋਈ ਵੀ ਪਾਕਿਸਤਾਨੀ ਫਿਲਮ ਭਾਰਤ ਦੇ ਸਿਨੇਮਾਘਰਾਂ ‘ਚ ਰਿਲੀਜ਼ ਨਹੀਂ ਹੋਈ ਹੈ। ਫਿਲਮ ‘ਦ ਲੀਜੈਂਡ ਆਫ ਮੌਲਾ ਜੱਟ’ ਦੀ ਗੱਲ ਕਰੀਏ, ਜਿਸ ‘ਚ ਫਵਾਦ ਖਾਨ ਅਤੇ ਮਾਹਿਰਾ ਖਾਨ ਮੁੱਖ ਭੂਮਿਕਾਵਾਂ ‘ਚ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...