September 23, 2026, 8:20 am
----------- Advertisement -----------
HomeNewsEntertainmentਪ੍ਰਸਿੱਧ ਸੰਤੂਰ ਵਾਦਕ ਪੰਡਿਤ ਸ਼ਿਵਕੁਮਾਰ ਸ਼ਰਮਾ ਦਾ ਦਿਹਾਂਤ

ਪ੍ਰਸਿੱਧ ਸੰਤੂਰ ਵਾਦਕ ਪੰਡਿਤ ਸ਼ਿਵਕੁਮਾਰ ਸ਼ਰਮਾ ਦਾ ਦਿਹਾਂਤ

Published on

----------- Advertisement -----------

84 ਸਾਲਾਂ ਪ੍ਰਸਿੱਧ ਸੰਤੂਰ ਵਾਦਕ ਪੰਡਿਤ ਸ਼ਿਵਕੁਮਾਰ ਸ਼ਰਮਾ ਦਾ ਅੱਜ ਮੁੰਬਈ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਿਕ ਪੰਡਿਤ ਸ਼ਿਵਕੁਮਾਰ ਸ਼ਰਮਾ ਗੁਰਦਿਆਂ ਸਬੰਧੀ ਬਿਮਾਰੀ ਤੋਂ ਪੀੜਤ ਸਨ। ਉਹ ਪਿਛਲੇ ਛੇ ਮਹੀਨਿਆਂ ਤੋਂ ਡਾਇਲਸਿਸ ‘ਤੇ ਸੀ। ਦੱਸ ਦੇਈਏ ਕਿ ਪੰਡਿਤ ਸ਼ਿਵ ਕੁਮਾਰ ਸ਼ਰਮਾ ਦਾ ਸਿਨੇਮਾ ਦੀ ਦੁਨੀਆ ਵਿੱਚ ਅਹਿਮ ਯੋਗਦਾਨ ਰਿਹਾ । ਬਾਲੀਵੁੱਡ ‘ਚ ‘ਸ਼ਿਵ-ਹਰੀ’ ਦੇ ਨਾਂ ਨਾਲ ਮਸ਼ਹੂਰ ਸ਼ਿਵ ਕੁਮਾਰ ਸ਼ਰਮਾ ਅਤੇ ਹਰੀ ਪ੍ਰਸਾਦ ਚੌਰਸੀਆ ਦੀ ਜੋੜੀ ਨੇ ਕਈ ਸੁਪਰਹਿੱਟ ਗੀਤਾਂ ਨੂੰ ਸੰਗੀਤ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਸੰਤੂਰ ਵਾਦਕ ਪੰਡਿਤ ਸ਼ਿਵਕੁਮਾਰ ਸ਼ਰਮਾ ਅਤੇ ਬੰਸਰੀ ਵਾਦਕ ਪੰਡਿਤ ਹਰੀਪ੍ਰਸਾਦ ਚੌਰਸੀਆ ਦੋਵੇਂ ਆਪਣੀ ਜੁਗਲਬੰਦੀ ਲਈ ਮਸ਼ਹੂਰ ਸਨ। 1967 ਵਿੱਚ ਪਹਿਲੀ ਵਾਰ ਇਸ ਜੋੜੀ ਨੇ ਸ਼ਿਵ-ਹਰੀ ਨਾਮ ਦੀ ਇੱਕ ਕਲਾਸੀਕਲ ਐਲਬਮ ਤਿਆਰ ਕੀਤੀ ਸੀ। ਐਲਬਮ ਦਾ ਨਾਮ ਸੀ ਕਾਲ ਆਫ ਦ ਵੈਲੀ। ਇਸ ਤੋਂ ਬਾਅਦ ਦੋਹਾਂ ਨੇ ਇਕੱਠੇ ਕਈ ਮਿਊਜ਼ਿਕ ਐਲਬਮਾਂ ਕੀਤੀਆਂ। ਇਸ ਤੋਂ ਬਾਅਦ 1981 ਦੀ ਫਿਲਮ ‘ਸਿਲਸਿਲਾ’ ਵਿੱਚ ਸ਼ਿਵ-ਹਰੀ ਦੀ ਜੋੜੀ ਦੁਆਰਾ ਸੰਗੀਤ ਦਿੱਤਾ ਗਿਆ ਸੀ। ਇਸ ਜੋੜੀ ਨੇ ਯਸ਼ ਚੋਪੜਾ ਦੀਆਂ ਚਾਰ ਫਿਲਮਾਂ ਸਮੇਤ ਕੁੱਲ ਅੱਠ ਫਿਲਮਾਂ ਲਈ ਸੰਗੀਤ ਤਿਆਰ ਕੀਤਾ ਸੀ। ਇਸ ਤੋਂ ਇਲਾਵਾ ਮਸ਼ਹੂਰ ਫਿਲਮ ‘ਚਾਂਦਨੀ’ ਦਾ ਗੀਤ ‘ਮੇਰੇ ਹੱਥੋਂ ਮੈਂ ਨੌਂ ਨੌਂ ਚੂੜੀਆਂ’ ਲੋਕਾਂ ਦੁਆਰਾ ਬਹੁਤ ਪਸੰਦ ਕੀਤਾ ਗਿਆ ਜੋ ਕਿ ਮਰਹੂਮ ਅਦਾਕਾਰਾ ਸ਼੍ਰੀਦੇਵੀ ‘ਤੇ ਫਿਲਮਾਇਆ ਗਿਆ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...