August 3, 2026, 10:14 am
----------- Advertisement -----------
HomeNewsEntertainmentਬੰਗਾਲੀਆਂ ਤੇ ਟਿੱਪਣੀ ਕਰ ਬੁਰੇ ਫ਼ਸੇ ਪਰੇਸ਼ ਰਾਵਲ, ਮੁਆਫ਼ੀ ਮੰਗਣ ਤੋਂ ਬਾਅਦ...

ਬੰਗਾਲੀਆਂ ਤੇ ਟਿੱਪਣੀ ਕਰ ਬੁਰੇ ਫ਼ਸੇ ਪਰੇਸ਼ ਰਾਵਲ, ਮੁਆਫ਼ੀ ਮੰਗਣ ਤੋਂ ਬਾਅਦ ਵੀ ਸ਼ਿਕਾਇਤ ਹੋਈ ਦਰਜ਼

Published on

----------- Advertisement -----------

ਬਾਲੀਵੁੱਡ ਐਕਟਰ ਪਰੇਸ਼ ਰਾਵਲ ਇਨ੍ਹੀਂ ਦਿਨੀਂ ਆਪਣੇ ਇਕ ਵਿਵਾਦਿਤ ਬਿਆਨ ਨੂੰ ਲੈ ਕੇ ਸੁਰਖੀਆਂ ‘ਚ ਹਨ। ਅਭਿਨੇਤਾ ਗੁਜਰਾਤ ਚੋਣਾਂ ‘ਚ ਭਾਰਤੀ ਜਨਤਾ ਪਾਰਟੀ ਲਈ ਪ੍ਰਚਾਰ ਕਰ ਰਹੇ ਸਨ ਅਤੇ ਇਸ ਦੌਰਾਨ ਉਨ੍ਹਾਂ ਨੇ ਬੰਗਾਲੀਆਂ ਬਾਰੇ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਉਹ ਵਿਵਾਦਾਂ ‘ਚ ਘਿਰ ਗਏ ਹਨ। ਅਭਿਨੇਤਾ ਨੇ ਆਪਣੇ ਬਿਆਨ ‘ਤੇ ਮੁਆਫੀ ਵੀ ਮੰਗ ਲਈ ਹੈ ਪਰ ਹੁਣ ਉਨ੍ਹਾਂ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਪੱਛਮੀ ਬੰਗਾਲ ਵਿੱਚ ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ ਦੇ ਆਗੂ ਮੁਹੰਮਦ ਸਲੀਮ ਨੇ ਤਾਲਤਾਲਾ ਪੁਲੀਸ ਸਟੇਸ਼ਨ ਵਿੱਚ ਅਦਾਕਾਰ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਸੀਪੀਆਈ (ਐਮ) ਨੇਤਾ ਮੁਹੰਮਦ ਸਲੀਮ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਉਸਨੇ ਕਈ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪਰੇਸ਼ ਰਾਵਲ ਦੇ ਭਾਸ਼ਣ ਦੀ ਵੀਡੀਓ ਦੇਖੀ ਹੈ। ਉਨ੍ਹਾਂ ਨੇ ਪਰੇਸ਼ ਰਾਵਲ ‘ਤੇ ਜਨਤਕ ਮੰਚ ‘ਤੇ ਆਪਣੇ ਭਾਸ਼ਣ ਰਾਹੀਂ ਦੰਗੇ ਫੈਲਾਉਣ ਦਾ ਦੋਸ਼ ਲਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼ ਭਰ ਦੇ ਬੰਗਾਲੀ ਅਤੇ ਹੋਰ ਭਾਈਚਾਰਿਆਂ ਦੇ ਲੋਕਾਂ ਵਿਚਕਾਰ ਸਦਭਾਵਨਾ ਨੂੰ ਵਿਗਾੜਨ ਦਾ ਵੀ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਅਦਾਕਾਰ ਦੇ ਬਿਆਨ ਕਾਰਨ ਪ੍ਰਵਾਸੀ ਬੰਗਾਲੀਆਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...