July 21, 2026, 11:51 pm
----------- Advertisement -----------
HomeNewsEntertainmentਇਕ ਦੂਜੇ ਨੂੰ ਡੇਟ ਕਰ ਰਹੇ ਹਨ ਪਰਿਣੀਤੀ ਚੋਪੜਾ ਅਤੇ 'ਆਪ' ਸਾਂਸਦ...

ਇਕ ਦੂਜੇ ਨੂੰ ਡੇਟ ਕਰ ਰਹੇ ਹਨ ਪਰਿਣੀਤੀ ਚੋਪੜਾ ਅਤੇ ‘ਆਪ’ ਸਾਂਸਦ ਰਾਘਵ ਚੱਢਾ! ਸਾਹਮਣੇ ਆਈਆਂ ਦੋਵਾਂ ਦੀਆ ਤਸਵੀਰਾਂ

Published on

----------- Advertisement -----------

ਮੁੰਬਈ : ਰਾਜਨੀਤੀ ਅਤੇ ਬਾਲੀਵੁੱਡ ਦੇ ਗਲਿਆਰੇ ‘ਚੋਂ ਇਕ ਨਵੀਂ ਖਬਰ ਸਾਹਮਣੇ ਆਈ ਹੈ। ਦਰਅਸਲ, ਬਾਲੀਵੁੱਡ ਅਭਿਨੇਤਰੀ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਮਸ਼ਹੂਰ ਨੇਤਾ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਇੱਕ ਫੋਟੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਦੋਵਾਂ ਨੂੰ ਬੀਤੀ ਸ਼ਾਮ ਮੁੰਬਈ ਵਿੱਚ ਇਕੱਠੇ ਦੇਖਿਆ ਗਿਆ ਸੀ। ਦੋਵਾਂ ਨੂੰ ਇੱਕ ਰੈਸਟੋਰੈਂਟ ਦੇ ਬਾਹਰ ਦੇਖਿਆ ਗਿਆ ਹੈ। ਇਸ ਦੇ ਨਾਲ ਹੀ ਕਿਆਸ ਲਗਾਏ ਜਾ ਰਹੇ ਹਨ ਕਿ ਕੀ ਪਰਿਣੀਤੀ ਅਤੇ ਰਾਘਵ ਇਕ-ਦੂਜੇ ਨੂੰ ਡੇਟ ਕਰ ਰਹੇ ਹਨ? ਦੋਵਾਂ ਦੇ ਕੈਮਰੇ ‘ਚ ਨਜ਼ਰ ਆਉਣ ਤੋਂ ਬਾਅਦ ਲੋਕਾਂ ਨੇ ਅੰਦਾਜ਼ੇ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਫੋਟੋ ਨੂੰ ਦੇਖਣ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਵੀ ਪੁੱਛਣਾ ਸ਼ੁਰੂ ਕਰ ਦਿੱਤਾ ਹੈ ਕਿ ਕੀ ਇਹ ਦੋਵੇਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਹਾਲਾਂਕਿ ਇਸ ‘ਤੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ।

ਇਸੇ ਸਾਲ ਦੇ ਜਨਵਰੀ ਮਹੀਨੇ ‘ਚ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੂੰ ‘ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰ ਆਨਰਜ਼’ ਦੇ ਸਨਮਾਨ ਨਾਲ ਨਿਵਾਜਿਆ ਗਿਆ। ਭਾਰਤ ਵਿੱਚ ਪਹਿਲੀ ਵਾਰ ਕਿਸੇ ਨੂੰ ਇਹ ਸਨਮਾਨ ਮਿਲਿਆ ਹੈ। ਇਸ ਸਨਮਾਨ ਦਾ ਆਯੋਜਨ ਨੈਸ਼ਨਲ ਇੰਡੀਅਨ ਸਟੂਡੈਂਟਸ ਐਂਡ ਅਲੂਮਨੀ ਯੂਨੀਅਨ (ਐਨਆਈਐਸਏਯੂ) ਵੱਲੋਂ ਭਾਰਤ ਵਿੱਚ ਬ੍ਰਿਟਿਸ਼ ਕੌਂਸਲ ਅਤੇ ਯੂਕੇ ਦੇ ਅੰਤਰਰਾਸ਼ਟਰੀ ਵਪਾਰ ਵਿਭਾਗ (ਡੀਆਈਟੀ) ਦੇ ਸਹਿਯੋਗ ਨਾਲ ਕੀਤਾ ਗਿਆ ਸੀ। ਇਹ ਸਮਾਰੋਹ ਬ੍ਰਿਟਿਸ਼ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਸੀ। ਖਾਸ ਗੱਲ ਇਹ ਹੈ ਕਿ ਇੱਥੇ ਭਾਰਤੀ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਦੇਖਦੇ ਹੋਏ ਮਨਾਇਆ ਗਿਆ। ਤੁਹਾਨੂੰ ਦੱਸ ਦੇਈਏ ਕਿ 15 ਸਾਲ ਪਹਿਲਾਂ ਪਰਿਣੀਤੀ ਚੋਪੜਾ ਯੂਕੇ ਦੇ ਮਾਨਚੈਸਟਰ ਸਕੂਲ ਦੀ ਵਿਦਿਆਰਥਣ ਸੀ। ਰਾਘਵ ਚੱਢਾ ਦੀ ਪੜ੍ਹਾਈ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਲੰਡਨ ਸਕੂਲ ਆਫ ਇਕਨਾਮਿਕਸ ਤੋਂ ਪੜ੍ਹਾਈ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...