July 28, 2026, 12:46 am
----------- Advertisement -----------
HomeNewsEntertainmentਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਨਾਲ ਪੰਜਾਬੀ ਇੰਡਸਟਰੀ 'ਚ ਸੋਗ ਦੀ ਲਹਿਰ:...

ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਨਾਲ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ: ਮੀਕਾ ਸਿੰਘ, ਮਿਸ ਪੂਜਾ ਤੇ ਅਫਸਾਨਾ ਸਣੇ ਇਨ੍ਹਾਂ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀ

Published on

----------- Advertisement -----------

ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਮੰਨੇ ਜਾਣ ਵਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ਵਿੱਚ ਮੰਗਲਵਾਰ ਰਾਤ ਦਿਹਾਂਤ ਹੋ ਗਿਆ। ਪ੍ਰਕਾਸ਼ ਸਿੰਘ ਬਾਦਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਹਨਾਂ ਨੇ ਆਖਰੀ ਸਾਹ ਲਏ। ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਪੀਐਮ ਮੋਦੀ ਦੇ ਨਾਲ-ਨਾਲ ਕਈ ਰਾਜਨੀਤਿਕ ਨੇਤਾ ਨੇ ਦੁੱਖ ਪ੍ਰਗਟ ਕੀਤਾ। ਇਸ ਦੇ ਨਾਲ ਹੀ ਪੰਜਾਬੀ ਇੰਡਸਟਰੀ ਨਾਲ ਜੁੜੇ ਸਿਤਾਰਿਆਂ ਨੇ ਵੀ ਡੂੰਘਾ ਦੁੱਖ ਜਤਾਇਆ ਹੈ।


ਮੀਕਾ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ, ”ਮਹਾਨ ਇਨਸਾਨ, ਪੰਜਾਬ ਦੇ ਅਸਲੀ ਸਰਦਾਰ, ਜਿਨ੍ਹਾਂ ਨੇ ਪੰਜਾਹ ਸਾਲ ਤੋਂ ਵੱਧ ਸਮਾਂ ਪੰਜਾਬ ‘ਤੇ ਰਾਜ ਕੀਤਾ । ਬਹੁਤ ਸਾਰੇ ਸਿਆਸਤਦਾਨ ਆਏ ਅਤੇ ਚਲੇ ਗਏ ਪਰ ਪ੍ਰਕਾਸ਼ ਸਿੰਘ ਬਾਦਲ ਇੱਕੋ ਅਜਿਹੀ ਸ਼ਖਸੀਅਤ ਸਨ, ਜਿਨ੍ਹਾਂ ਵਰਗਾ ਨਾ ਕੋਈ ਹੋਇਆ ਅਤੇ ਨਾ ਹੀ ਹੋਵੇਗਾ। ਅਸੀਂ ਸਿਰਫ ਇੱਕੋ ਨਾਮ ਯਾਦ ਰੱਖਾਂਗੇ ਅਤੇ ਉਹ ਹੈ ਸਿਰਫ਼ ਪ੍ਰਕਾਸ਼ ਸਿੰਘ ਬਾਦਲ।”
ਪੰਜਾਬੀ ਗਾਇਕਾ ਅਫਸਾਨਾ ਖ਼ਾਨ ਅਤੇ ਉਨ੍ਹਾਂ ਦੇ ਭਰਾ ਖੁਦਾਬਖਸ਼ ਨੇ ਵੀ ਸਾਬਕਾ ਸੀਐਮ ਦੇ ਦੇਹਾਂਤ ‘ਤੇ ਦੁੱਖ ਜਤਾਇਆ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਭਾਵੁਕ ਸਟੋਰੀ ਪੋਸਟ ਕੀਤੀ ਹੈ। ਪੰਜਾਬੀ ਗਾਇਕ ਖੁਦਾ ਬਕਸ਼ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਪੋਸਟ ਸਾਂਝੀ ਕਰਦੇ ਹੋਏ ਇਸ ਉੱਪਰ ਦੁੱਖ ਜਤਾਇਆ ਹੈ। ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ ਨਾਲ ਇੱਕ ਵੀਡੀਓ ਸਾਂਝੀ ਕੀਤੀ ਹੈ। ਇਸ ਨੂੰ ਕੈਪਸ਼ਨ ਦਿੰਦੇ ਹੋਏ ਉਨ੍ਹਾਂ ਲਿਖਿਆ, ਅਸੀਂ ਇੱਕੋ ਪਿੰਡ ਦੇ ਆ। ਸਾਡੇ ਦਾਦਾ ਜੀ ਨਾਲ ਬਹੁਤ ਪਿਆਰ ਸੀ। ਸਾਡਾ ਪਿਆਰ ਕੋਈ ਰਾਜਨੀਤਕ ਤੌਰ ਤੇ ਨਹੀਂ ਸੀ। ਸਾਡਾ ਉਨ੍ਹਾਂ ਨਾਲ ਪਰਿਵਾਰਕ ਰਿਸ਼ਤਾ ਸੀ ਅੱਜ ਸੁਣ ਕੇ ਬਹੁਤ ਹੀ ਦੁੱਖ ਹੋਇਆ। ਬਾਦਲ ਸਾਹਿਬ ਵਰਗਾ ਰਾਜਨੀਤੀ ਵਿੱਚ ਨਾਂ ਸੀ ਨਾ ਹੈ ਨਾ ਹੋਣਾ ਸਾਨੂੰ ਮਾਣ ਹੈ ਏਨਾ ਤੇ”

ਇਸਦੇ ਨਾਲ ਹੀ ਪੰਜਾਬੀ ਗਾਇਕ ਗੀਤਾ ਜ਼ੈਲਦਾਰ ਨੇ ਵੀ ਇੰਸਟਾਗ੍ਰਾਮ ‘ਤੇ ਦੁੱਖ ਪ੍ਰਗਟ ਕਰਦੇ ਹੋਏ ਇੱਕ ਤਸਵੀਰ ਸਾਂਝੀ ਕੀਤੀ ਹੈ। ਗਾਇਕ ਨੇ ਲਿਖਿਆ ਕਿ “ਆਰਆਈਪੀ ਬਾਬੂ ਜੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ” ਇਸ ਤੋਂ ਇਲਾਵਾ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਕਰਮਜੀਤ ਅਨਮੋਲ, ਸਚਿਨ ਅਹੂਜਾ, ਜਸਵਿੰਦਰ ਭੱਲਾ, ਨਰੇਸ਼ ਕਥੂਰੀਆ, ਮਿਸ ਪੂਜਾ ਸਣੇ ਕਈ ਕਲਾਕਾਰਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਿਸ ਪੂਜਾ ਨੇ ਭਾਵੁਕ ਹੁੰਦਿਆਂ ਲਿਖਿਆ ਕਿ “ਪ੍ਰਕਾਸ਼ ਸਿੰਘ ਬਾਦਲ ਜੀ ਸਾਡੇ ਵਿਚਕਾਰ ਨਹੀਂ ਰਹੇ”

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...