ਪਰਮੀਸ਼ ਵਰਮਾ ਦੇ ਸਾਰੇ ਪ੍ਰਸ਼ੰਸਕਾਂ ਨੂੰ ਇਹ ਜਾਣ ਕੇ ਸਭ ਤੋਂ ਵੱਧ ਖੁਸ਼ੀ ਹੋਵੇਗੀ ਕਿ ਅਦਾਕਾਰ ਨੇ ਆਖਰਕਾਰ ਆਪਣੀ ਆਉਣ ਵਾਲੀ ਫਿਲਮ ‘ਮੈਂ ਤੇ ਬਾਪੂ’ ਦੀ ਨਵੀਂ ਰਿਲੀਜ਼ ਡੇਟ ਦਾ ਖੁਲਾਸਾ ਕਰ ਦਿੱਤਾ ਹੈ। ਇਸ ਫਿਲਮ ਵਿੱਚ ਪਰਮੀਸ਼ ਆਪਣੇ ਪਿਤਾ ਡਾਕਟਰ ਸਤੀਸ਼ ਵਰਮਾ ਦੇ ਨਾਲ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ ਅਤੇ ਇਸ ਦਾ ਐਲਾਨ ਪਿਛਲੇ ਸਾਲ ਅਪ੍ਰੈਲ ਵਿੱਚ ਕੀਤਾ ਗਿਆ ਸੀ।
ਪਹਿਲਾਂ ਇਹ ਫਿਲਮ 14 ਜਨਵਰੀ 2022 ਨੂੰ ਸਿਨੇਮਾਘਰਾਂ ਵਿੱਚ ਰਿਲੀਜ ਹੋਣੀ ਸੀ ਪਰ ਬਾਅਦ ਵਿੱਚ ਕੋਵਿਡ ਪਾਬੰਦੀਆਂ ਦੇ ਵਿਚਕਾਰ ਇਸਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਹੁਣ ਪਰਮੀਸ਼ ਵਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਆਪਣੀ ਮੋਸਟ ਅਵੇਟਿਡ ਫ਼ਿਲਮ ਮੈਂ ਤੇ ਬਾਪੂ ਦਾ ਪੋਸਟਰ ਸ਼ੇਅਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਫ਼ਿਲਮ ਦੀ ਰਿਲੀਜ਼ਿੰਗ ਡੇਟ ਵੀ ਦੱਸੀ ਹੈ। ਇਸ ਪੋਸਟਰ ਦੇ ਨਾਲ ਪਰਮੀਸ਼ ਨੇ ਖ਼ਾਸ ਕੈਪਸ਼ਨ ਲਿਖਿਆ ਹੈ।
ਕੈਪਸ਼ਨ ਦੇ ਵਿੱਚ ਪਰਮੀਸ਼ ਨੇ ਲਿਖਿਆ , ” 22 ਅਪ੍ਰੈਲ, 2022 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਣ ਵਾਲੀ ਫ਼ਿਲਮ #MainTeBapu ਦੇ ਖਾਸ ਬੰਧਨ ਨੂੰ ਆਨਸਕ੍ਰੀਨ ‘ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਗਈ ਹੈ। 😍 ਜਿਵੇਂ ਕਿ ਪਹਿਲਾਂ ਕਦੇ ਨਹੀਂ ਸੀ। “ਇਸ ਫ਼ਿਲਮ ਵਿੱਚ ਅਸਲ ਜ਼ਿੰਦਗੀ ਵਿੱਚ ਪਿਉ-ਪੁੱਤਰ ਦੀ ਜੋੜੀ- ਡਾ. ਸਤੀਸ਼ ਵਰਮਾ ਅਤੇ ਪਰਮੀਸ਼ ਵਰਮਾ ਪਹਿਲੀ ਵਾਰ ਇਕੱਠੇ ਨਜ਼ਰ ਆਉਣਗੇ । ਪਰਮੀਸ਼ ਨੇ ਇਸ ਪੋਸਟਰ ਦੇ ਨਾਲ ਫ਼ਿਲਮ ਦੇ ਰਿਲੀਜ਼ ਹੋਣ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਫ਼ਿਲਮ 22 ਅਪ੍ਰੈਲ ਨੂੰ ਸਿਨੇਮਾਘਰਾਂ ਵਿੱਚ ਆਵੇਗੀ।












