September 11, 2026, 2:27 pm
----------- Advertisement -----------
HomeNewsEntertainmentਵਿਆਹ ਤੋਂ ਬਾਅਦ ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਨੇ ਇੰਝ ਮਨਾਈ ਪਹਿਲੀ...

ਵਿਆਹ ਤੋਂ ਬਾਅਦ ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਨੇ ਇੰਝ ਮਨਾਈ ਪਹਿਲੀ ਲੋਹੜੀ, ਵੀਡੀਓ ਸਾਂਝਾ ਕੀਤਾ

Published on

----------- Advertisement -----------

ਬੀਤੇ ਦਿਨੀਂ ‘ਲੋਹੜੀ’ ਦਾ ਤਿਉਹਾਰ ਦੇਸ਼ ਭਰ ‘ਚ ਬੜੇ ਹੀ ਚਾਅ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਾਲ ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦੇ ਵਿਆਹ ਦੀ ਪਹਿਲੀ ਲੋਹੜੀ ਸੀ। ਪਰਮੀਸ਼ ਨੇ ਆਪਣੀ ਪਹਿਲੀ ਲੋਹੜੀ ਗੀਤ ਗਰੇਵਾਲ ਦੇ ਨਾਲ ਮਨਾਈ ਜਿਸ ਦਾ ਇਕ ਵੀਡੀਓ ਵੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਪਰਮੀਸ਼ ਵਰਮਾ ਆਪਣੀ ਵਾਈਫ ਦੇ ਨਾਲ ਭੁੱਗੇ ‘ਚ ਤਿਲ ਰਿਉੜੀਆਂ ਸੁੱਟਦੇ ਹੋਏ ਨਜ਼ਰ ਆ ਰਹੇ ਹਨ ।

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਪਰਮੀਸ਼ ਵਰਮਾ ਆਪਣੀ ਪਤਨੀ ਗੀਤ ਗਰੇਵਾਲ ਨਾਲ ਭੁੱਗੇ ‘ਚ ਤਿਲ ਰਿਉੜੀਆਂ ਸੁੱਟਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਨੂੰ ਵਧਾਈਆਂ ਦੇ ਰਿਹਾ ਹੈ। ਦੱਸ ਦਈਏ ਕਿ ਪਰਮੀਸ਼ ਵਰਮਾ ਨੇ ਹਾਲ ਹੀ ‘ਚ ਗੀਤ ਗਰੇਵਾਲ ਨਾਲ ਕੈਨੇਡਾ ‘ਚ ਵਿਆਹ ਕਰਵਾਇਆ ਸੀ।

https://www.instagram.com/reel/CYrVVv9JPfY/?utm_source=ig_embed&ig_rid=d742b2c4-1f47-4ff7-9334-0dbb2096544d

ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਸੀ। ਕੈਨੇਡਾ ਤੋਂ ਬਾਅਦ ਪਰਮੀਸ਼ ਵਰਮਾ ਨੇ ਵਿਆਹ ਦੀ ਰਿਸੈਪਸ਼ਨ ਪਾਰਟੀ ਪੰਜਾਬ ਦੇ ਪਟਿਆਲਾ ਸ਼ਹਿਰ ‘ਚ ਵੀ ਰੱਖੀ ਸੀ, ਜਿਸ ਪੰਜਾਬੀ ਇੰਡਸਟਰੀ ਦੇ ਸਾਰੇ ਉੱਘੇ ਕਲਾਕਾਰਾਂ ਨੇ ਸ਼ਿਰਕਤ ਕੀਤੀ ਸੀ। ਪਰਮੀਸ਼ ਦਾ ਵਿਆਹ ਕੈਨੇਡਾ ‘ਚ ਹੋਇਆ ਸੀ, ਜਿਸ ਕਰਕੇ ਪੰਜਾਬ ਵਾਲੇ ਉਸ ਦੇ ਮਹਿਮਾਨ ਵਿਆਹ ‘ਚ ਸ਼ਾਮਲ ਨਹੀਂ ਹੋ ਸਕੇ ਸਨ। ਇਸ ਤੋਂ ਬਾਅਦ ਪਰਮੀਸ਼ ਵਰਮਾ ਨੇ ਪੰਜਾਬ ਆ ਕੇ ਇੱਕ ਸ਼ਾਨਦਾਰ ਰਿਸੈਪਸ਼ਨ ਪਾਰਟੀ ਦਿੱਤੀ ਸੀ। ਪਰਮੀਸ਼ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਜਲਦ ਹੀ ਉਹ ਨਿੱਕੀ ਤੰਬੋਲੀ ਦੇ ਨਾਲ ਗੀਤ ‘ਚ ਨਜ਼ਰ ਆਉਣਗੇ । ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਪਿਛਲੇ ਦਿਨੀਂ ਸਾਂਝੀਆਂ ਕੀਤੀਆਂ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...