September 11, 2026, 2:26 pm
----------- Advertisement -----------
HomeNewsEntertainmentਪਰਮੀਸ਼ ਵਰਮਾ ਦੀ ਫ਼ਿਲਮ ‘MAIN TE BAPU’ ਦਾ ਮਜ਼ੇਦਾਰ ਟ੍ਰੇਲਰ ਹੋਇਆ ਰਿਲੀਜ਼

ਪਰਮੀਸ਼ ਵਰਮਾ ਦੀ ਫ਼ਿਲਮ ‘MAIN TE BAPU’ ਦਾ ਮਜ਼ੇਦਾਰ ਟ੍ਰੇਲਰ ਹੋਇਆ ਰਿਲੀਜ਼

Published on

----------- Advertisement -----------

ਪੌਲੀਵੁੱਡ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਆਏ ਦਿਨ ਆਪਣੇ ਨਵੇਂ ਲੁੱਕਸ ਨਵੇਂ ਗੀਤਾਂ ਤੇ ਪ੍ਰੋਜੈਕਟਾਂ ਨੂੰ ਲੈ ਕੇ ਸੁਰਖਿਆਂ ਵਿੱਚ ਰਹਿੰਦੇ ਹਨ। ਪਰੀਸ਼ਮ ਵਰਮਾ ਮੁੜ ਇੱਕ ਵਾਰ ਫੇਰ ਆਪਣੀ ਅਗਲੀ ਫ਼ਿਲਮ ਮੈਂ ਤੇ ਬਾਪੂ ਨੂੰ ਲੈ ਸੁਰਖਿਆਂ ਵਿੱਚ ਹਨ। ਹੁਣ ਪਰਮੀਸ਼ ਨੇ ਆਪਣੀ ਇਸ ਫ਼ਿਲਮ ਦਾ ਪੋਸਟਰ ਫੈਨਜ਼ ਨਾਲ ਸ਼ੇਅਰ ਕੀਤਾ ਹੈ। ਪਰਮੀਸ਼ ਵਰਮਾ ਨੇ ਵੀ ਆਪਣੇ ਦਰਸ਼ਕਾਂ ਨੂੰ ਤੋਹਫਾ ਦੇ ਦਿੱਤਾ ਹੈ। ਜੀ ਹਾਂ ਉਨ੍ਹਾਂ ਦੀ ਮੋਸਟ ਅਵੇਟਡ ਫ਼ਿਲਮ ‘ਮੈਂ ਤੇ ਬਾਪੂ’ ਦੀ ਝਲਕ ਦੇਖਣ ਲਈ ਦਰਸ਼ਕ ਬਹੁਤ ਹੀ ਬੇਸਬਰੀ ਦੇ ਨਾਲ ਉਡੀਕ ਕਰ ਰਹੇ ਸਨ। ਇੰਤਜ਼ਾਰ ਦੀਆਂ ਘੜੀਆਂ ਹੋਈਆਂ ਖਤਮ ਤੇ ਫ਼ਿਲਮ ਦਾ ਟ੍ਰੇਲਰ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੈ। ‘ਮੈਂ ਤੇ ਬਾਪੂ’ ਫ਼ਿਲਮ ਦਾ ਕਮਾਲ ਦਾ ਟ੍ਰੇਲਰ ਸੋਸ਼ਲ ਮੀਡੀਆ ਉੱਤੇ ਖੂਬ ਧੱਕ ਪਾ ਰਿਹਾ ਹੈ। ਟ੍ਰੇਲਰ ‘ਚ ਨਜ਼ਰ ਆ ਰਿਹਾ ਹੈ ਕਿ ਪਰਮੀਸ਼ ਵਰਮਾ ਆਪਣਾ ਵਿਆਹ ਕਰਵਾਉਣ ਚਾਹੁੰਦੇ ਨੇ।

YouTube player

ਪਰ ਪਰਮੀਸ਼ ਵਰਮਾ ਦੇ ਹੋਣ ਵਾਲੇ ਸਹੁਰੇ ਵਿਆਹ ਤੋਂ ਬਾਅਦ ਉਸ ਨੂੰ ਕੈਨੇਡਾ ਵੱਸਣ ਦੀ ਗੱਲ ਕਹਿੰਦੇ ਹਨ। ਪਰ ਪਰਮੀਸ਼ ਵਰਮਾ ਨੂੰ ਪਤਾ ਹੈ ਕਿ ਉਸਦਾ ਬਾਪੂ ਨਹੀਂ ਮੰਨੇਗਾ, ਇਸ ਲਈ ਉਹ ਆਪਣੇ ਪਿਤਾ ਦਾ ਇੱਕਲਾਪਣ ਦੂਰ ਕਰਨ ਲਈ ਆਪਣੇ ਲਈ ਮਾਂ ਤੇ ਪਿਤਾ ਲਈ ਪਤਨੀ ਲੱਭਣ ਲੱਗ ਜਾਂਦਾ ਹੈ। ਆਪਣੇ ਪਿਤਾ ਨੂੰ ਦੂਜੇ ਵਿਆਹ ਦੇ ਲਈ ਪਰਮੀਸ਼ ਵਰਮਾ ਰਾਜੀ ਕਰ ਲੈਂਦਾ ਹੈ। ਪਰ ਕਹਾਣੀ ‘ਚ ਦਿਲਚਸਪ ਮੋੜ ਆ ਜਾਂਦਾ ਹੈ ਜਦੋਂ ਪਰਮੀਸ਼ ਵਰਮਾ ਦੇ ਹੋਣ ਵਾਲੇ ਸਹੁਰੇ ਪਰਿਵਾਰ ਪਰਮੀਸ਼ ਦੇ ਪਿਤਾ ਦੇ ਵਿਆਹ ਉੱਤੇ ਇਤਰਾਜ ਚੁੱਕਦੇ ਹਨ। ਫਿਰ ਪਰਮੀਸ਼ ਵਰਮਾ ਵੀ ਆਪਣੇ ਪਿਤਾ ਨੂੰ ਵਿਆਹ ਕਰਨ ਤੋਂ ਮਨਾ ਕਰਦਾ ਹੈ, ਪਰ ਉਸ ਵੇਲੇ ਬਾਪੂ ਅੱੜ ਜਾਂਦਾ ਹੈ। ਜਿਸ ਕਰਕੇ ਦੋਵੇਂ ਜਣੇ ਘਰ ‘ਚ ਵੰਡ ਕਰ ਲੈਂਦੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਪਰਮੀਸ਼ ਘੋੜੀ ਚੜ੍ਹਦੇ ਨੇ ਜਾਂ ਫਿਰ ਬਾਪੂ, ਇਸ ਗੱਲ ਦਾ ਖੁਲਾਸਾ ਤਾਂ ਸਿਨੇਮਾ ਘਰ ਜਾ ਕੇ ਹੀ ਹੋਵੇਗਾ। ਦਰਸ਼ਕਾਂ ਵੱਲੋਂ ਟ੍ਰੇਲਰ ਨੂੰ ਰੱਜ ਕੇ ਪਿਆਰ ਮਿਲ ਰਿਹਾ ਹੈ ਤੇ ਹਰ ਇੱਕ ਨੂੰ ਪਿਓ-ਪੁੱਤ ਦੀ ਕਮਿਸਟਰੀ ਖੂਬ ਪਸੰਦ ਆ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...