October 15, 2026, 7:42 am
----------- Advertisement -----------
HomeNewsEntertainmentਬਾਕਸ ਆਫਿਸ 'ਤੇ ਨਹੀਂ ਘੱਟ ਰਿਹਾ 'ਪਠਾਨ' ਦਾ ਜਲਵਾ, ਫਿਲਮ ਨੇ ਤੀਜੇ...

ਬਾਕਸ ਆਫਿਸ ‘ਤੇ ਨਹੀਂ ਘੱਟ ਰਿਹਾ ‘ਪਠਾਨ’ ਦਾ ਜਲਵਾ, ਫਿਲਮ ਨੇ ਤੀਜੇ ਸ਼ਨੀਵਾਰ ਵੀ ਕੀਤੀ ਖੂਬ ਕਮਾਈ

Published on

----------- Advertisement -----------

ਨਵੀਂ ਦਿੱਲੀ: ਸ਼ਾਹਰੁਖ ਖਾਨ ਦੀ ਫਿਲਮ ‘ਪਠਾਨ’ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਏ 15 ਦਿਨ ਤੋਂ ਵੱਧ ਹੋ ਗਏ ਹਨ। ਫਿਲਮ ਨੇ ਕਮਾਈ ਦੇ ਮਾਮਲੇ ‘ਚ ਲਗਭਗ ਹਰ ਦਿਨ ਨਵੇਂ ਰਿਕਾਰਡ ਬਣਾਏ ਹਨ। ਫਿਲਮ ਪਠਾਨ ਨੂੰ ਪਸੰਦ ਕਰਨ ਵਾਲੇ ਭਾਰਤ ਵਿੱਚ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਹਨ। ਇਸ ਫਿਲਮ ਨੂੰ ਕਈ ਦੇਸ਼ਾਂ ‘ਚ ਪਸੰਦ ਕੀਤਾ ਜਾ ਰਿਹਾ ਹੈ। ਫਿਲਮ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਏ ਕੁੱਲ 18 ਦਿਨ ਹੋ ਚੁੱਕੇ ਹਨ। ਸ਼ਾਹਰੁਖ ਖਾਨ, ਦੀਪਿਕਾ ਪਾਦੁਕੋਣ ਅਤੇ ਜੌਨ ਅਬ੍ਰਾਹਮ ਨੇ 18ਵੇਂ ਦਿਨ ਵੀ ਸ਼ਾਨਦਾਰ ਕਮਾਈ ਕੀਤੀ ਹੈ। ਸ਼ੁਰੂਆਤੀ ਅੰਕੜਿਆਂ ਮੁਤਾਬਕ ਫਿਲਮ ਪਠਾਨ ਨੇ ਆਪਣੇ 18ਵੇਂ ਦਿਨ ਕੁੱਲ 10.75 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਫਿਲਮ ਨੇ ਇਹ ਕੁੱਲ ਕਮਾਈ ਭਾਰਤ ਵਿੱਚ ਹੀ ਸਾਰੀਆਂ ਭਾਸ਼ਾਵਾਂ ਵਿੱਚ ਕੀਤੀ ਹੈ।

ਇਸ ਨਾਲ ਹਿੰਦੀ ਫਿਲਮਾਂ ‘ਚ ਹੀ ਫਿਲਮ ਪਠਾਨ ਦਾ ਕੁਲ ਕੁਲੈਕਸ਼ਨ 475.55 ਕਰੋੜ ਰੁਪਏ ਹੋ ਗਿਆ ਹੈ। ਇਸ ਦੇ ਨਾਲ ਹੀ ਫਿਲਮ ਪਠਾਨ ਹਿੰਦੀ ‘ਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਣ ਗਈ ਹੈ। ਜਦਕਿ ਭਾਰਤ ‘ਚ ਇਸ ਫਿਲਮ ਨੇ ਸਾਰੀਆਂ ਭਾਸ਼ਾਵਾਂ ‘ਚ ਕੁੱਲ 572 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਫਿਲਮ ਪਠਾਨ ਨੇ ਤੀਜੇ ਸ਼ੁੱਕਰਵਾਰ ਯਾਨੀ 17ਵੇਂ ਦਿਨ 5.90 ਕਰੋੜ ਦੀ ਕਮਾਈ ਕੀਤੀ ਹੈ। ਅਜਿਹੇ ‘ਚ ਚੰਗੀ ਗੱਲ ਇਹ ਹੈ ਕਿ ਫਿਲਮ ਨੇ ਸ਼ਨੀਵਾਰ ਨੂੰ ਡਬਲ ਕਮਾਈ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਫਿਲਮ ਪਠਾਨ 25 ਜਨਵਰੀ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਇਸ ਫਿਲਮ ‘ਚ ਸ਼ਾਹਰੁਖ ਖਾਨ ਦੇ ਨਾਲ ਦੀਪਿਕਾ ਪਾਦੂਕੋਣ ਅਤੇ ਜਾਨ ਅਬ੍ਰਾਹਮ ਮੁੱਖ ਭੂਮਿਕਾ ‘ਚ ਹਨ। ਫਿਲਮ ਪਠਾਨ ‘ਚ ਇਨ੍ਹਾਂ ਸਾਰੇ ਕਲਾਕਾਰਾਂ ਦੇ ਐਕਸ਼ਨ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਫਿਲਮ ਪਠਾਨ ‘ਚ ਸ਼ਾਹਰੁਖ ਖਾਨ ਦੇ ਐਕਸ਼ਨ ਦੀ ਸਭ ਤੋਂ ਜ਼ਿਆਦਾ ਤਾਰੀਫ ਹੋ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...