ਨਵੀਂ ਦਿੱਲੀ— ਸ਼ਾਹਰੁਖ ਖਾਨ-ਦੀਪਿਕਾ ਪਾਦੁਕੋਣ ਦੀ ਫਿਲਮ ‘ਪਠਾਨ’ ਨੇ 23ਵੇਂ ਦਿਨ ਦੁਨੀਆ ਭਰ ਦੇ ਬਾਕਸ ਆਫਿਸ ‘ਤੇ ਜ਼ਬਰਦਸਤ ਕਮਾਈ ਜਾਰੀ ਰੱਖੀ ਹੈ। ਹਾਲਾਂਕਿ ਫਿਲਮ ਦੀ ਕਮਾਈ ਦਾ ਗ੍ਰਾਫ ਥੋੜ੍ਹਾ ਹੌਲੀ ਹੋਇਆ ਹੈ ਪਰ ਕਲੈਕਸ਼ਨ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਤਾਜ਼ਾ ਰਿਪੋਰਟ ਮੁਤਾਬਕ ਸ਼ਾਹਰੁਖ ਦੀ ਫਿਲਮ ਨੇ ਦੁਨੀਆ ਭਰ ‘ਚ 970 ਕਰੋੜ ਦੀ ਕਮਾਈ ਕਰ ਲਈ ਹੈ। ਇਹ ਕਹਿਣ ਦੀ ਲੋੜ ਨਹੀਂ ਕਿ ਇਹ ਫ਼ਿਲਮ ਹੁਣ ਹਿੰਦੀ ਸਿਨੇਮਾ ਦੇ ਇਤਿਹਾਸ ਵਿੱਚ ਦੁਨੀਆ ਭਰ ਵਿੱਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਿੰਦੀ ਫ਼ਿਲਮ ਬਣ ਗਈ ਹੈ।
ਸਿਨੇਮਾਘਰਾਂ ‘ਤੇ ਸ਼ਾਨਦਾਰ ਦੌੜ ਤੋਂ ਬਾਅਦ, ਸ਼ਾਹਰੁਖ ਖਾਨ, ਦੀਪਿਕਾ ਪਾਦੂਕੋਣ ਅਤੇ ਜੌਨ ਅਬ੍ਰਾਹਮ ਸਟਾਰਰ ਐਕਸ਼ਨ ਥ੍ਰਿਲਰ ਨੇ ਆਖਰਕਾਰ ਕੱਲ ਘਰੇਲੂ ਬਾਕਸ ਆਫਿਸ ‘ਤੇ 500 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ। ਫਿਲਮ ਬਾਕਸ ਆਫਿਸ ‘ਤੇ ਲਗਾਤਾਰ ਕਈ ਰਿਕਾਰਡ ਤੋੜ ਰਹੀ ਹੈ। ਪਠਾਨ ਨੇ ਮੰਗਲਵਾਰ ਨੂੰ 3.60 ਕਰੋੜ ਦੀ ਕਮਾਈ ਕੀਤੀ। ਸ਼ੁਰੂਆਤੀ ਰੁਝਾਨਾਂ ਮੁਤਾਬਕ ਸ਼ਾਹਰੁਖ ਖਾਨ ਸਟਾਰਰ ਫਿਲਮ ਨੇ 23ਵੇਂ ਦਿਨ 3.10-3.50 ਕਰੋੜ ਦਾ ਕਾਰੋਬਾਰ ਕੀਤਾ। ਰਫਤਾਰ ਨੂੰ ਦੇਖਦੇ ਹੋਏ ਕਿਹਾ ਜਾ ਰਿਹਾ ਹੈ ਕਿ ਇਹ ਫਿਲਮ ਜਲਦ ਹੀ ਬਾਹੂਬਲੀ 2 (ਹਿੰਦੀ) ਦੇ ਲਾਈਫਟਾਈਮ ਕਲੈਕਸ਼ਨ ਨੂੰ ਵੀ ਪਿੱਛੇ ਛੱਡ ਦੇਵੇਗੀ।












