November 3, 2026, 4:51 am
----------- Advertisement -----------
HomeNewsEntertainment'ਬਾਹੂਬਲੀ 2' ਨੂੰ ਪਿੱਛੇ ਛੱਡ 'ਪਠਾਨ' ਨੇ ਬਣਾਇਆ ਨਵਾਂ ਰਿਕਾਰਡ, 4 ਸਾਲ...

‘ਬਾਹੂਬਲੀ 2’ ਨੂੰ ਪਿੱਛੇ ਛੱਡ ‘ਪਠਾਨ’ ਨੇ ਬਣਾਇਆ ਨਵਾਂ ਰਿਕਾਰਡ, 4 ਸਾਲ ਬਾਅਦ ਫਿਰ ਤੋਂ ਬਾਦਸ਼ਾਹ ਬਣੇ ਸ਼ਾਹਰੁਖ

Published on

----------- Advertisement -----------

ਸ਼ਾਹਰੁਖ ਖਾਨ ਦੀ ਫਿਲਮ ‘ਪਠਾਨ’ ਬਾਕਸ ਆਫਿਸ ‘ਤੇ ਸਫਲਤਾ ਦਾ ਨਵਾਂ ਅਧਿਆਏ ਲਿਖ ਰਹੀ ਹੈ। ਫਿਲਮ ਨੇ ਕਮਾਈ ਦੇ ਮਾਮਲੇ ‘ਚ ਸਾਰੀਆਂ ਬਾਲੀਵੁੱਡ ਫਿਲਮਾਂ ਨੂੰ ਪਿੱਛੇ ਛੱਡ ਦਿੱਤਾ ਹੈ ਅਤੇ ਹਿੰਦੀ ‘ਚ ਸਭ ਤੋਂ ਵੱਡੀ ਕਲੈਕਸ਼ਨ ਵਾਲੀ ਫਿਲਮ ਬਣ ਗਈ ਹੈ। ਪਠਾਨ ਦੀ ਰਿਲੀਜ਼ ਨੂੰ 38 ਦਿਨ ਹੋ ਚੁੱਕੇ ਹਨ ਅਤੇ ਲੋਕਾਂ ਦਾ ਫਿਲਮ ਪ੍ਰਤੀ ਕ੍ਰੇਜ਼ ਰੁਕ ਨਹੀਂ ਰਿਹਾ ਹੈ। 7 ਹਫਤਿਆਂ ਬਾਅਦ ਵੀ ਲੋਕ ਹੋਰ ਫਿਲਮਾਂ ਛੱਡ ਕੇ ਸਿਨੇਮਾਘਰਾਂ ‘ਚ ਪਠਾਨ ਦੇਖਣ ਜਾ ਰਹੇ ਹਨ। ਸ਼ੁੱਕਰਵਾਰ ਨੂੰ, ਪਠਾਨ ਨੇ ਬਾਹੂਬਲੀ 2 ਨੂੰ ਬਾਕਸ ਆਫਿਸ ‘ਤੇ ਪਿੱਛੇ ਛੱਡ ਦਿੱਤਾ ਅਤੇ ਹਿੰਦੀ ਫਿਲਮਾਂ ਲਈ ਇੱਕ ਨਵਾਂ ਮੀਲ ਪੱਥਰ ਸਥਾਪਿਤ ਕੀਤਾ। ਪਠਾਨ ਹੁਣ ਤੱਕ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਿੰਦੀ ਫਿਲਮ ਬਣ ਗਈ ਹੈ। ਯਸ਼ਰਾਜ ਫਿਲਮਜ਼ ਨੇ ਪਠਾਨ ਦੀ ਕੁਲ ਕੁਲੈਕਸ਼ਨ ਸਾਂਝੀ ਕੀਤੀ।

ਵਿਸ਼ਵਵਿਆਪੀ ਤੌਰ ‘ਤੇ, ਪਠਾਨ ਨੇ ਭਾਰਤ ਤੋਂ 640 ਕਰੋੜ ਰੁਪਏ (ਕੁੱਲ) ਅਤੇ ਵਿਦੇਸ਼ਾਂ ਤੋਂ 386 ਕਰੋੜ ਰੁਪਏ (ਕੁੱਲ) ਦੇ ਨਾਲ 1026 ਕਰੋੜ ਰੁਪਏ ਕਮਾਏ ਹਨ। ਸ਼ਾਹਰੁਖ ਦੀ ਪਤਨੀ ਗੌਰੀ ਖਾਨ ਨੇ ਸੋਸ਼ਲ ਮੀਡੀਆ ‘ਤੇ ਫਿਲਮ ਦੀ ਬਾਕਸ ਆਫਿਸ ਸਫਲਤਾ ਦਾ ਜਸ਼ਨ ਮਨਾਇਆ ਅਤੇ ਲਿਖਿਆ, “ਰਿਕਾਰਡ ਤੋੜਨ ਵਾਲੀ ਸਟ੍ਰੀਕ… ਪਠਾਨ।” ਸ਼ੁੱਕਰਵਾਰ ਨੂੰ, ਪਠਾਨ ਨੇ ਸਿਨੇਮਾਘਰਾਂ ਵਿੱਚ ਆਪਣੇ ਛੇਵੇਂ ਸ਼ੁੱਕਰਵਾਰ ਨੂੰ 1.20 ਕਰੋੜ ਰੁਪਏ ਦੀ ਕਮਾਈ ਕੀਤੀ। ਇਸ ਨਾਲ ਭਾਰਤ ‘ਚ ਫਿਲਮ ਦਾ ਨੈੱਟ ਬਾਕਸ ਆਫਿਸ ਕਲੈਕਸ਼ਨ 510.55 ਕਰੋੜ ਰੁਪਏ ਹੋ ਗਿਆ ਹੈ। ਜਿੱਥੇ ਬਾਹੂਬਲੀ 2 ਨੇ ਹਿੰਦੀ ਵਿੱਚ 510 ਕਰੋੜ, ਕੇਜੀਐਫ ਚੈਪਟਰ 2 ਨੇ ਹਿੰਦੀ ਵਿੱਚ 435.33 ਕਰੋੜ ਅਤੇ ਦੰਗਲ ਨੇ 374.43 ਕਰੋੜ ਦੀ ਕਮਾਈ ਕੀਤੀ ਸੀ। ਚਾਰ ਸਾਲ ਬਾਅਦ ਪਰਦੇ ‘ਤੇ ਵਾਪਸੀ ਕਰਦੇ ਹੋਏ ਸ਼ਾਹਰੁਖ ਖਾਨ ਨੇ ਸਾਬਤ ਕਰ ਦਿੱਤਾ ਕਿ ਉਹ ਅਜੇ ਵੀ ਬਾਕਸ ਆਫਿਸ ਦੇ ਬਾਦਸ਼ਾਹ ਹਨ ਅਤੇ ਉਨ੍ਹਾਂ ਦਾ ਜਲਵਾ ਅਜੇ ਵੀ ਬਰਕਰਾਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਸਥਾਨ ‘ਚ ਦਰਦਨਾਕ ਹਾਦਸਾ, ਸੜਕ ਨਿਰਮਾਣ ਦੌਰਾਨ 8 ਮਜ਼ਦੂਰਾਂ ਦੀ ਕਰੰਟ ਲੱਗਣ ਨਾਲ ਮੌਤ

ਰਾਜਸਥਾਨ ਦੇ ਝੁੰਝੁਨੂੰ ਜ਼ਿਲ੍ਹੇ ਦੇ ਉਦੈਪੁਰਵਾਟੀ ਖੇਤਰ ਦੇ ਛਪੋਲੀ ਪਿੰਡ ਵਿੱਚ ਸੜਕ ਨਿਰਮਾਣ ਦੇ...

ਕੈਨੇਡਾ ‘ਚ ਐਲੀਮੈਂਟਰੀ ਸਕੂਲਾਂ ‘ਚ ਦਸਤਾਰ ਸਮੇਤ ਸਾਰੇ ਧਾਰਮਿਕ ਪਹਿਰਾਵਿਆਂ ‘ਤੇ ਲੱਗੀ ਪਾਬੰਦੀ

ਕੈਨੇਡਾ ਦੇ ਕਿਊਬੈਕ 'ਚ ਨਵੀਂ ਬਣੀ ਸਰਕਾਰ ਐਲੀਮੈਂਟਰੀ ਸਕੂਲਾਂ ਵਿੱਚ ਪੱਗਾਂ ਅਤੇ ਨਕਾਬ ਸਮੇਤ...

ਸੜਕ ਨਿਰਮਾਣ ਦੌਰਾਨ 11,000 ਵੋਲਟ ਦੀ ਲਾਈਨ ਨਾਲ ਟਕਰਾਈ ਮਸ਼ੀਨ, 8 ਮਜ਼ਦੂਰਾਂ ਦੀ ਮੌਤ

ਰਾਜਸਥਾਨ ਦੇ ਝੁਨਝੁਨੂ ਜ਼ਿਲ੍ਹੇ ਦੇ ਛਾਪੋਲੀ ਵਿੱਚ ਸੜਕ ਨਿਰਮਾਣ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ।...

ਅਮਰੀਕਾ ਦੇ ਫਲੋਰੀਡਾ ‘ਚ ਪਲੇਨ ਹੋਇਆ ਕ੍ਰੈਸ਼, 9 ਲੋਕਾਂ ਦੀ ਮੌਤ, ਸੜਕ ‘ਤੇ ਡਿੱਗਦਿਆਂ ਹੀ ਅੱਗ ਦਾ ਗੋਲਾ ਬਣਿਆ ਜਹਾਜ਼

ਅਮਰੀਕਾ ਦੇ ਫਲੋਰਿਡਾ ਵਿਚ ਇਕ ਬਿਜ਼ਨੈੱਸ ਜੈੱਟ ਕ੍ਰੈਸ਼ ਹੋ ਗਿਆ। ਹਾਦਸੇ ਵਿਚ ਜਹਾਜ਼ ਵਿਚ...

ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, 4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪਰਤੀ ਸੀ ਵਾਪਸ

  ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਵਿਕਾਸ ਨਗਰ ‘ਚ ਇੱਕ ਮਹਿਲਾ ਦਾ ਚਾਕੂ ਮਾਰ...

ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ

ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ...

ਮਹੰਤ ਦੇ ਘਰ ਨਸ਼ੀਲਾ ਪਦਾਰਥ ਰੱਖ ਕੇ ਫਸਾਉਣ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਕੈਮਰੇ ਨੇ ਖੋਲ੍ਹੀ ਪੋਲ

ਲੁਧਿਆਣਾ ਦੇ ਖੰਨਾ ‘ਚ ਸ਼ਿਵ ਸੈਨਾ ਆਗੂ ਮਹੰਤ ਕਸ਼ਮੀਰ ਗਿਰੀ ਨੂੰ ਨਸ਼ੇ ਦੇ ਝੂਠੇ...

ਪੰਜਾਬ ਦੀ ਸਿਆਸਤ ‘ਚ ਵੱਡਾ ਫੇਰਬਦਲ: ਜੌੜਾਮਾਜਰਾ, ਪਠਾਣਮਾਜਰਾ ਤੇ ਵਿਜੇ ਪ੍ਰਤਾਪ ਨੇ ਫੜਿਆ ਭਾਜਪਾ ਦਾ ਪੱਲਾ

ਪੰਜਾਬ ਦੀ ਸਿਆਸਤ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਘਟਨਾਕ੍ਰਮ...

ਪਠਾਣਮਾਜਰਾ ਅਤੇ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇਗੀ ਰੱਦ , ‘ਆਪ’ ਵਿਧਾਨਸਭਾ ਸਪੀਕਰ ਤੋਂ ਕਰੇਗੀ ਮੰਗ

ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਵੇਗੀ।...