November 2, 2026, 5:13 am
----------- Advertisement -----------
HomeNewsEntertainmentਨਹੀਂ ਰੁਕ ਰਹੀ 'ਪਠਾਨ' ਦੀ ਰਫ਼ਤਾਰ , 40ਵੇਂ ਦਿਨ ਵੀ ਸ਼ਾਹਰੁਖ ਦੀ...

ਨਹੀਂ ਰੁਕ ਰਹੀ ‘ਪਠਾਨ’ ਦੀ ਰਫ਼ਤਾਰ , 40ਵੇਂ ਦਿਨ ਵੀ ਸ਼ਾਹਰੁਖ ਦੀ ਫ਼ਿਲਮ ਨੇ ਕੀਤਾ ਜ਼ਬਰਦਸਤ ਕਲੈਕਸ਼ਨ

Published on

----------- Advertisement -----------

ਸ਼ਾਹਰੁਖ ਖਾਨ ਸਟਾਰਰ ਫਿਲਮ ‘ਪਠਾਨ’ 25 ਜਨਵਰੀ 2023 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਸੀ। ਫਿਲਮ ਨੂੰ ਰਿਲੀਜ਼ ਹੋਏ ਇਕ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ ਪਰ ‘ਪਠਾਨ’ ਦਾ ਬੁਖਾਰ ਅਜੇ ਵੀ ਦਰਸ਼ਕਾਂ ਦੇ ਸਿਰ ਤੋਂ ਨਹੀਂ ਉਤਰ ਰਿਹਾ ਹੈ ਅਤੇ ਇਹ ਬਾਕਸ ਆਫਿਸ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ। ਕਾਰਤਿਕ ਆਰੀਅਨ ਦੀ ‘ਸ਼ਹਿਜ਼ਾਦਾ’ ਅਤੇ ਅਕਸ਼ੇ ਕੁਮਾਰ ਦੀ ‘ਸੈਲਫੀ’ ਵੀ ਸਿਧਾਰਥ ਆਨੰਦ ਦੁਆਰਾ ਨਿਰਦੇਸ਼ਿਤ ਐਕਸ਼ਨ-ਜਾਸੂਸੀ ਥ੍ਰਿਲਰ ਦੇ ਸਾਹਮਣੇ ਟਿਕ ਨਹੀਂ ਸਕੀਆਂ। ਦੱਸ ਦੇਈਏ ਕਿ ‘ਪਠਾਨ’ ਅਜੇ ਵੀ ਕਾਫੀ ਕਮਾਈ ਕਰ ਰਿਹਾ ਹੈ। ਫਿਲਮ ਟ੍ਰੇਡ ਐਨਾਲਿਸਟ ਤਰਨ ਆਦਰਸ਼ ਦੇ ਅਨੁਸਾਰ, ‘ਪਠਾਨ’ ਨੇ ਸ਼ਨੀਵਾਰ ਨੂੰ 2 ਕਰੋੜ ਰੁਪਏ ਤੋਂ ਵੱਧ ਦਾ ਕਾਰੋਬਾਰ ਕੀਤਾ, ਜਿਸ ਨਾਲ ਫਿਲਮ ਦਾ ਕੁਲ ਕਲੈਕਸ਼ਨ 532.08 ਕਰੋੜ ਰੁਪਏ ਹੋ ਗਿਆ। ਇਸ ਦੇ ਨਾਲ ਹੀ ਫਿਲਮ ਦੀ 40ਵੇਂ ਦਿਨ ਦੀ ਕਮਾਈ ਦੇ ਸ਼ੁਰੂਆਤੀ ਅੰਕੜੇ ਵੀ ਆ ਗਏ ਹਨ।

ਸ਼ੁਰੂਆਤੀ ਵਪਾਰਕ ਰਿਪੋਰਟਾਂ ਦੇ ਅਨੁਸਾਰ, ਪਠਾਨ ਨੇ ਆਪਣੀ ਦੌੜ ਦੇ 40ਵੇਂ ਦਿਨ ਲਗਭਗ 2.80 ਕਰੋੜ ਰੁਪਏ ਦੀ ਕਮਾਈ ਕੀਤੀ। ਇਸ ਤੋਂ ਬਾਅਦ ਹੁਣ ਫਿਲਮ ਦਾ ਕੁਲ ਕਲੈਕਸ਼ਨ 534.78 ਕਰੋੜ ਰੁਪਏ ਹੋ ਗਿਆ ਹੈ। ਭਾਰਤ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਦਾ ਰਿਕਾਰਡ ‘ਪਠਾਨ’ ਦੇ ਨਾਂ ਹੈ। ‘ਪਠਾਨ’ ਨੇ ਇਸ ਤੋਂ ਪਹਿਲਾਂ ਹਿੰਦੀ ਬਿਜ਼ਨਸ ‘ਚ ਬਾਹੂਬਲੀ 2 ਦਾ ਰਿਕਾਰਡ ਤੋੜਿਆ ਸੀ। ਦੂਜੇ ਪਾਸੇ ‘ਪਠਾਨ’ ਪਹਿਲਾਂ ਹੀ ਕੇਜੀਐਫ ਚੈਪਟਰ 2 ਅਤੇ ਦੰਗਲ ਵਰਗੀਆਂ ਫਿਲਮਾਂ ਨੂੰ ਪਿੱਛੇ ਛੱਡ ਚੁੱਕੀ ਹੈ। ਇਸ ਦੇ ਨਾਲ ਹੀ ਰਿਲੀਜ਼ ਦੇ 1 ਮਹੀਨੇ ਬਾਅਦ ਵੀ ‘ਪਠਾਨ’ ਜਿਸ ਰਫ਼ਤਾਰ ਨਾਲ ਕਮਾਈ ਕਰ ਰਹੀ ਹੈ, ਉਸ ਤੋਂ ਸਾਫ਼ ਹੈ ਕਿ ਇਹ ਫ਼ਿਲਮ ਹੋਰ ਵੀ ਕਈ ਨਵੇਂ ਰਿਕਾਰਡ ਬਣਾ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਤੋਂ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਲਗਾਤਾਰ ਤੀਜੇ ਮਹੀਨੇ ਵਧੇ ਭਾਅ

ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਲੈ ਕੇ ਕੋਲਕਾਤਾ, ਮੁੰਬਈ ਤੇ ਚੇਨਈ ਤੱਕ ਕਮਰਸ਼ੀਅਲ ਗੈਸ...

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ ਜਾਰੀ, 37.43 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚਣਗੇ 1291 ਕਰੋੜ ਰੁਪਏ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਬੋਹਰ ਵਿਖੇ ਕਰਵਾਏ ਗਏ ‘ਮੁੱਖ...

ਧੀ ਦਾ ਕਤਲ ਕਰਨ ਵਾਲੇ ਪਿਓ ਨੇ ਚੁੱਕਿਆ ਖੌਫ਼ਨਾਕ ਕਦਮ! ਹੁਸ਼ਿਆਰਪੁਰ ਦੇ ਭੰਗੀ ਚੋਅ ਨੇੜੇ ਮਿਲੀ ਦੇਹ

ਪਿੰਡ ਧੂਤ ਕਲਾਂ ਵਿਖੇ ਆਪਣੀ 16 ਸਾਲਾ ਧੀ ਇੰਦਰਪ੍ਰੀਤ ਕੌਰ ਉਰਫ ਇੰਦਰ ਦਾ ਬੇਰਹਿਮੀ...

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਚੰਡੀਗੜ੍ਹ, 31 ਅਕਤੂਬਰ:ਛੋਟੀ ਉਮਰ ਤੋਂ ਹੀ ਬੱਚਿਆਂ ਵਿੱਚ ਉੱਦਮੀ ਭਾਵਨਾ ਪੈਦਾ ਕਰਨ ਦੇ ਮਕਸਦ...

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਚੰਡੀਗੜ੍ਹ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ...

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ… AAP ਦੀ ਪਹਿਲੀ ਲਿਸਟ ‘ਚ ਕਿਸ ਜਾਤੀ17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਕਾਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਯਾਨੀ 31...

ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਦਾ ਢਾਇਆ 70 ਸਾਲ ਪੁਰਾਣਾ ਘਰ, ਨਸ਼ੇ ਖਿਲਾਫ ਪੁਲਿਸ ਦੀ ਕਾਰਵਾਈ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ...

1984 ਰਕਾਬ ਗੰਜ ਸਾਹਿਬ ਵਿਖੇ ਹਿੰਸਾ ਦਾ ਮਾਮਲਾ, ਮੰਤਰੀ ਸਿਰਸਾ ਵੱਲੋਂ ਹਾਈਕੋਰਟ ‘ਚ ਵਿਸਥਾਰਤ ਜਾਂਚ ਮੰਗ

ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ...