October 17, 2026, 11:15 am
----------- Advertisement -----------
HomeNewsEntertainmentਸ਼ਾਹਰੁਖ ਖਾਨ ਦੀ ਫਿਲਮ 'ਪਠਾਨ' ਦਾ ਪਹਿਲਾ ਗੀਤ ਜਲਦ ਹੋਵੇਗਾ ਰਿਲੀਜ਼, ਟ੍ਰੇਲਰ...

ਸ਼ਾਹਰੁਖ ਖਾਨ ਦੀ ਫਿਲਮ ‘ਪਠਾਨ’ ਦਾ ਪਹਿਲਾ ਗੀਤ ਜਲਦ ਹੋਵੇਗਾ ਰਿਲੀਜ਼, ਟ੍ਰੇਲਰ ਨੂੰ ਲੈ ਕੇ ਆਇਆ ਵੱਡਾ ਅਪਡੇਟ

Published on

----------- Advertisement -----------

ਹਿੰਦੀ ਸਿਨੇਮਾ ਦੇ ਸੁਪਰਸਟਾਰ ਸ਼ਾਹਰੁਖ ਖਾਨ 4 ਸਾਲ ਬਾਅਦ ਫਿਲਮ ‘ਪਠਾਨ’ ਰਾਹੀਂ ਵੱਡੇ ਪਰਦੇ ‘ਤੇ ਵਾਪਸੀ ਕਰਨ ਲਈ ਤਿਆਰ ਹਨ। ਸ਼ਾਹਰੁਖ ਖਾਨ ਦੇ ਜਨਮਦਿਨ ਦੇ ਮੌਕੇ ‘ਤੇ 2 ਨਵੰਬਰ ਨੂੰ ਮਸ਼ਹੂਰ ਫਿਲਮ ‘ਪਠਾਨ’ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਇਸ ਫਿਲਮ ਦੇ ਟੀਜ਼ਰ ਤੋਂ ਬਾਅਦ ਪ੍ਰਸ਼ੰਸਕਾਂ ਦਾ ਉਤਸ਼ਾਹ ਕਾਫੀ ਵੱਧ ਗਿਆ ਹੈ। ਇਸ ਦੌਰਾਨ ‘ਪਠਾਨ’ ਦੇ ਟ੍ਰੇਲਰ ਅਤੇ ਪਹਿਲੇ ਗੀਤ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਨਿਰਦੇਸ਼ਕ ਸਿਧਾਰਥ ਆਨੰਦ ਦੀ ਫਿਲਮ ‘ਪਠਾਨ’ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੌਰਾਨ ਰਿਪੋਰਟ ਮੁਤਾਬਕ ‘ਪਠਾਨ’ ਦੇ ਟ੍ਰੇਲਰ ਅਤੇ ਪਹਿਲੇ ਗੀਤ ਬਾਰੇ ਜਾਣਕਾਰੀ ਦਿੱਤੀ ਗਈ ਹੈ। ਖਬਰਾਂ ਮੁਤਾਬਕ ‘ਪਠਾਨ’ ਦਾ ਪਹਿਲਾ ਗੀਤ ਅਗਲੇ ਮਹੀਨੇ ਦਸੰਬਰ ਦੇ ਦੂਜੇ ਹਫਤੇ ਰਿਲੀਜ਼ ਹੋ ਸਕਦਾ ਹੈ।

YouTube player

ਸ਼ਾਹਰੁਖ ਖਾਨ ਅਤੇ ਦੀਪਿਕਾ ਪਾਦੁਕੋਣ ‘ਤੇ ਬਣੇ ਇਸ ਗੀਤ ਦੀ ਝਲਕ ‘ਪਠਾਨ’ ਦੇ ਟੀਜ਼ਰ ‘ਚ ਪਹਿਲਾਂ ਹੀ ਦਿਖਾਈ ਜਾ ਚੁੱਕੀ ਹੈ। ਇੰਨਾ ਹੀ ਨਹੀਂ ਟ੍ਰੇਲਰ ਤੋਂ ਪਹਿਲਾਂ ਮੇਕਰਸ ਵਲੋਂ ਫਿਲਮ ਦੇ ਕੁੱਲ ਦੋ ਗੀਤ ਰਿਲੀਜ਼ ਕਰਨ ਦੀ ਰਣਨੀਤੀ ਵੀ ਬਣਾਈ ਗਈ ਹੈ। ਪਠਾਨ ਦੇ ਇਹ ਦੋਵੇਂ ਗੀਤ ਨੱਚਣ ਵਾਲੇ ਗੀਤ ਹੋਣਗੇ, ਜੋ ਨਵੇਂ ਸਾਲ ਦੇ ਜਸ਼ਨਾਂ ਨੂੰ ਦੇਖਦੇ ਹੋਏ ਲਾਂਚ ਕੀਤੇ ਜਾਣਗੇ। ਇਸ ਤੋਂ ਬਾਅਦ ਅਗਲੇ ਸਾਲ ਜਨਵਰੀ ਦੇ ਪਹਿਲੇ ਹਫਤੇ ਐਕਸ਼ਨ ਪੈਕੇਜ ਵਾਲੀ ‘ਪਠਾਨ’ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼ ਹੋ ਸਕਦਾ ਹੈ। ਦੱਸ ਦੇਈਏ ਕਿ ‘ਪਠਾਨ’ ਦਾ ਟ੍ਰੇਲਰ ਸਿਨੇਮਾਘਰਾਂ ‘ਚ ਲਾਂਚ ਕੀਤਾ ਜਾਵੇਗਾ। ਇਸ ਖਬਰ ਨੇ ‘ਪਠਾਨ’ ਨੂੰ ਲੈ ਕੇ ਪ੍ਰਸ਼ੰਸਕਾਂ ਦੀ ਬੇਚੈਨੀ ਹੋਰ ਵੀ ਵਧਾ ਦਿੱਤੀ ਹੈ। ਸੁਪਰਸਟਾਰ ਸ਼ਾਹਰੁਖ ਖਾਨ ਦੀ ਫਿਲਮ ‘ਪਠਾਨ’ ਅਗਲੇ ਸਾਲ 25 ਜਨਵਰੀ 2023 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...