September 15, 2026, 9:44 pm
----------- Advertisement -----------
HomeNewsEntertainmentਸੁਸ਼ਾਂਤ ਸਿੰਘ ਰਾਜਪੂਤ ਦੀ ਯਾਦ 'ਚ ਕੇਦਾਰਨਾਥ ਮੰਦਿਰ ਨੇੜੇ ਪ੍ਰਸ਼ੰਸਕਾਂ ਲਈ ਬਣਾਇਆ...

ਸੁਸ਼ਾਂਤ ਸਿੰਘ ਰਾਜਪੂਤ ਦੀ ਯਾਦ ‘ਚ ਕੇਦਾਰਨਾਥ ਮੰਦਿਰ ਨੇੜੇ ਪ੍ਰਸ਼ੰਸਕਾਂ ਲਈ ਬਣਾਇਆ ਜਾਵੇਗਾ ਫੋਟੋਗ੍ਰਾਫੀ ਪੁਆਇੰਟ

Published on

----------- Advertisement -----------

ਫਿਲਮ ‘ਕੇਦਾਰਨਾਥ’ ‘ਚ ਮੁੱਖ ਭੂਮਿਕਾ ਨਿਭਾਉਣ ਵਾਲੇ ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਯਾਦ ‘ਚ ਕੇਦਾਰਨਾਥ ਧਾਮ ‘ਫੋਟੋਗ੍ਰਾਫੀ ਪੁਆਇੰਟ’ ਬਣਾਉਣ ਜਾ ਰਹੀ ਹੈ। ਕੇਦਾਰਨਾਥ ਆਉਣ ਵਾਲੇ ਸ਼ਰਧਾਲੂ ਅਤੇ ਸੈਲਾਨੀ, ਖਾਸ ਤੌਰ ‘ਤੇ ਸੁਸ਼ਾਂਤ ਦੇ ਪ੍ਰਸ਼ੰਸਕ ਇਸ ‘ਫੋਟੋਗ੍ਰਾਫੀ ਪੁਆਇੰਟ’ ‘ਤੇ ਫੋਟੋਆਂ ਖਿੱਚ ਸਕਣਗੇ। ਉੱਤਰਾਖੰਡ ਦੇ ਸੈਰ-ਸਪਾਟਾ ਮੰਤਰੀ ਸਤਪਾਲ ਮਹਾਰਾਜ ਨੇ ਕਿਹਾ ਕਿ ਸੂਬੇ ਦੇ ਸੈਰ-ਸਪਾਟਾ ਵਿਭਾਗ ਨੂੰ ਇਸ ਸਬੰਧੀ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਸਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ- “ਮੈਂ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੇ ਨਾਮ ‘ਤੇ ਕੇਦਾਰਨਾਥ ਵਿੱਚ ਇੱਕ ਫੋਟੋਗ੍ਰਾਫੀ ਪੁਆਇੰਟ ਸਥਾਪਤ ਕਰਨ ਦਾ ਪ੍ਰਸਤਾਵ ਕੀਤਾ ਹੈ।

ਸੁਸ਼ਾਂਤ ਨੇ ਇੱਥੇ ਚੰਗੀ ਫਿਲਮ ਬਣਾਈ ਸੀ। ਅਸੀਂ ਕੇਦਾਰਨਾਥ ਵਿੱਚ ਉਨ੍ਹਾਂ ਦੇ ਨਾਮ ਦਾ ਫੋਟੋਗ੍ਰਾਫੀ ਪੁਆਇੰਟ ਬਣਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਾ ਚਾਹੁੰਦੇ ਹਾਂ। ਹਾਲ ਹੀ ਵਿੱਚ, ਬਦਰੀਨਾਥ-ਕੇਦਾਰਨਾਥ ਮੰਦਿਰ ਕਮੇਟੀ ਨੇ ਕੇਦਾਰਨਾਥ ਵਿੱਚ ਵੱਡੀ ਗਿਣਤੀ ਵਿੱਚ ਆਉਣ ਵਾਲੇ ਯੂਟਿਊਬਰਾਂ ਅਤੇ ਵੀਲੋਗਰਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਸੀ। ਅਜਿਹੇ ‘ਚ ਮੇਕਰਸ ਨੂੰ ਫਿਲਮਾਂ ਦੀ ਸ਼ੂਟਿੰਗ ਲਈ ਪ੍ਰੇਰਿਤ ਕਰਨ ਵਾਲੇ ਸਤਪਾਲ ਮਹਾਰਾਜ ਦੇ ਬਿਆਨ ‘ਤੇ ਹੈਰਾਨੀ ਪ੍ਰਗਟਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ 2018 ‘ਚ ਰਿਲੀਜ਼ ਹੋਈ ਸੁਸ਼ਾਂਤ ਅਤੇ ਸਾਰਾ ਅਲੀ ਖਾਨ ਸਟਾਰਰ ਫਿਲਮ ‘ਕੇਦਾਰਨਾਥ’ ਦੀ ਜ਼ਿਆਦਾਤਰ ਸ਼ੂਟਿੰਗ ਕੇਦਾਰਨਾਥ ਅਤੇ ਆਸਪਾਸ ਦੇ ਇਲਾਕਿਆਂ ‘ਚ ਕੀਤੀ ਗਈ ਸੀ। 2013 ਦੇ ਕੇਦਾਰਨਾਥ ਦੁਖਾਂਤ ‘ਤੇ ਆਧਾਰਿਤ, ਸੁਸ਼ਾਂਤ ਨੇ ਇਸ ਫਿਲਮ ਵਿੱਚ ਕੰਡੀ ਸੰਚਾਲਕ (ਜੋ ਸ਼ਰਧਾਲੂਆਂ ਨੂੰ ਕੰਢੀ ਵਿੱਚ ਬੈਠ ਕੇ ਤੀਰਥ ਲੈ ਜਾਂਦਾ ਹੈ) ਦੀ ਭੂਮਿਕਾ ਨਿਭਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...