July 21, 2026, 4:43 pm
----------- Advertisement -----------
HomeNewsEntertainmentਪਲੇਅਬੈਕ ਗਾਇਕ ਮਾਸਟਰ ਸਲੀਮ ਦਾ ਜੀਜਾ ਚੋਰੀ ਦੇ ਸਾਮਾਨ ਸਮੇਤ ਗ੍ਰਿਫਤਾਰ

ਪਲੇਅਬੈਕ ਗਾਇਕ ਮਾਸਟਰ ਸਲੀਮ ਦਾ ਜੀਜਾ ਚੋਰੀ ਦੇ ਸਾਮਾਨ ਸਮੇਤ ਗ੍ਰਿਫਤਾਰ

Published on

----------- Advertisement -----------

ਜਲੰਧਰ : ਸਥਾਨਕ ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਹਿੰਦੀ ਅਤੇ ਪੰਜਾਬੀ ਫਿਲਮਾਂ ਦੇ ਪਲੇਬੈਕ ਗਾਇਕ ਮਾਸਟਰ ਸਲੀਮ ਦੇ ਜੀਜਾ ਰਾਮੇਸ਼ਵਰ ਕਾਲੋਨੀ ਵਾਸੀ ਅਮਨਦੀਪ ਸਿੰਘ ਉਰਫ਼ ਮੋਨੂੰ ਨੂੰ ਦੋ ਹੋਰ ਸਾਥੀਆਂ ਜੌਨ ਕੁਮਾਰ ਉਰਫ਼ ਜਾਨੀ ਵਾਸੀ ਮਾਡਲ ਹਾਊਸ ਅਤੇ ਨੂੰ ਅਤੇ ਰਾਜੇਸ਼ ਕੁਮਾਰ ਉਰਫ ਦੇਸੀ ਵਾਸੀ ਮਾਤਾ ਰਾਣੀ ਚੌਕ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਤਿੰਨ ਮੋਟਰਸਾਈਕਲ, ਚਾਰ ਸਾਈਕਲ, ਦੋ ਐਲਸੀਡੀ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਗਾਇਕ ਮਾਸਟਰ ਸਲੀਮ ਦੇ ਚਾਚੇ ਦੀ ਲੜਕੀ ਦਾ ਵਿਆਹ ਅਮਨਦੀਪ ਸਿੰਘ ਨਾਲ ਹੋਇਆ ਸੀ। ਅਮਨਦੀਪ ਲੰਬੇ ਸਮੇਂ ਤੋਂ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਸੀ। ਉਸ ਖ਼ਿਲਾਫ਼ ਪਹਿਲਾਂ ਵੀ ਜਲੰਧਰ ਅਤੇ ਲੁਧਿਆਣਾ ਵਿੱਚ ਚੋਰੀ ਅਤੇ ਲੁੱਟ-ਖੋਹ ਦੇ ਕੇਸ ਦਰਜ ਹਨ।

ਥਾਣਾ ਇੰਚਾਰਜ ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਪਿਛਲੇ ਦਿਨੀਂ ਰੇਲਵੇ ਰੋਡ ‘ਤੇ ਸਥਿਤ ਚਮਨਲਾਲ ਐਂਡ ਸੰਨਜ਼ ਨਾਂ ਦੇ ਸਾਈਕਲ ਸ਼ੋਅਰੂਮ ਦੇ ਮਾਲਕ ਸੁਸ਼ੀਲ ਸਹਿਗਲ ਵਾਸੀ ਹੈਮਿਲਟਨ ਮੇਅ ਫੇਅਰ ਰੈਜ਼ੀਡੈਂਸੀ ਨੇ ਸ਼ਿਕਾਇਤ ਦਿੱਤੀ ਸੀ ਕਿ ਅਣਪਛਾਤੇ ਵਿਅਕਤੀ ਉਸ ਦੀ ਦੁਕਾਨ ‘ਚੋਂ ਕੀਮਤੀ ਸਾਮਾਨ ਚੋਰੀ ਕਰ ਕੇ ਲੈ ਗਏ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਤਿੰਨ ਮੋਟਰਸਾਈਕਲ, ਚਾਰ ਸਾਈਕਲ, ਚੱਪਲਾਂ ਦੀਆਂ 35 ਪੇਟੀਆਂ, ਦੋ ਐੱਲਈਡੀ, ਇੱਕ ਸਾਈਕਲ ਦਾ ਪਹੀਆ ਅਤੇ ਸ਼ਟਰ ਉਖਾੜਨ ਲਈ ਰੱਖਿਆ ਇੱਕ ਸੱਬਲ ਬਰਾਮਦ ਕੀਤੀ ਗਈ ਹੈ। ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਚੋਰੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਜੋਨ ਕੁਮਾਰ ਖ਼ਿਲਾਫ਼ ਤਿੰਨ ਅਤੇ ਰਾਜੇਸ਼ ਕੁਮਾਰ ਖ਼ਿਲਾਫ਼ ਚਾਰ ਕੇਸ ਵੱਖ-ਵੱਖ ਥਾਣਿਆਂ ਵਿੱਚ ਦਰਜ ਹਨ। ਮੁਲਜ਼ਮ ਅਮਨਦੀਪ ਦਾ ਭਰਾ ਅਰੁਣ ਵੀ ਚੋਰੀ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਸੀ ਅਤੇ ਉਸ ਦਾ ਨਾਂ ਵੀ ਪੁਲਿਸ ਨੇ ਲਿਆ ਸੀ ਪਰ ਉਹ ਫ਼ਰਾਰ ਹੋ ਗਿਆ ਸੀ। ਥਾਣਾ ਇੰਚਾਰਜ ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਫ਼ਰਾਰ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...

ਖੰਨਾ ਵਿਖੇ ਫੌਜੀ ਜਵਾਨ ਨੇ ਦਿੱਤੀ ਆਪਣੀ ਜਾਨ, ਡਿਊਟੀ ਤੋਂ ਇੱਕ ਦਿਨ ਪਹਿਲਾਂ ਹੀ ਛੁੱਟੀ ‘ਤੇ ਆਇਆ ਸੀ ਘਰ

ਖੰਨਾ ਦੇ ਛੋਟਾ ਖੰਨਾ ਇਲਾਕੇ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇੱਕ ਭਾਰਤੀ...

ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ‘ਤੇ ਲੱਗੇਗਾ ਟੈਕਸ! ਰੋਪੜ ਜ਼ਿਲ੍ਹਾ ਪ੍ਰੀਸ਼ਦ ‘ਚ ਪ੍ਰਸਤਾਵ ਪਾਸ

ਰੋਪੜ ਜ਼ਿਲ੍ਹਾ ਪ੍ਰੀਸ਼ਦ ਨੇ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿੱਚ ਦਾਖਲ ਹੋਣ ਵਾਲੇ ਵਾਹਨਾਂ ‘ਤੇ...

ਭਾਰਤ-ਅਮਰੀਕਾ ਵਪਾਰ ਸਮਝੌਤੇ ‘ਤੇ ਮੁੜ ਆਹਮੋ-ਸਾਹਮਣੇ ਸਰਕਾਰ ਤੇ ਕਿਸਾਨ, ਕੀ ਹੈ ਵਿਵਾਦ

‘ਦੇਸ਼ ਬਚਾਓ ਮੋਰਚਾ’ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਅੱਜ ਦਿੱਲੀ ਸਥਿਤ ਕਿਸਾਨ ਘਾਟ ਉੱਤੇ...