September 7, 2026, 5:34 pm
----------- Advertisement -----------
HomeNewsEntertainmentਪ੍ਰਧਾਨ ਮੰਤਰੀ ਮੋਦੀ ਨੇ ਆਸਕਰ ਜਿੱਤਣ ਤੇ ''ਨਾਟੂ ਨਾਟੂ' ਅਤੇ 'ਦ ਐਲੀਫੈਂਟ...

ਪ੍ਰਧਾਨ ਮੰਤਰੀ ਮੋਦੀ ਨੇ ਆਸਕਰ ਜਿੱਤਣ ਤੇ ”ਨਾਟੂ ਨਾਟੂ’ ਅਤੇ ‘ਦ ਐਲੀਫੈਂਟ ਵਿਸਪਰਸ’ ਨੂੰ ਟਵੀਟ ਕਰ ਦਿੱਤੀ ਵਧਾਈ

Published on

----------- Advertisement -----------

ਐਸਐਸ ਰਾਜਾਮੌਲੀ ਦੀ ਫਿਲਮ ‘ਆਰਆਰਆਰ’ ਦੇ ਗੀਤ ‘ਨਾਟੂ-ਨਾਟੂ’ ਨੇ ਅੱਜ ਆਸਕਰ ਐਵਾਰਡ 2023 ਦੀ ਸਰਵੋਤਮ ਗੀਤ ਸ਼੍ਰੇਣੀ ਦਾ ਖਿਤਾਬ ਜਿੱਤ ਲਿਆ ਹੈ। ਪੂਰਾ ਦੇਸ਼ ਇਸ ਜਿੱਤ ਦਾ ਜਸ਼ਨ ਮਨਾ ਰਿਹਾ ਹੈ। ਗੀਤ ‘ਨਾਟੂ-ਨਾਟੂ’ ਹੀ ਨਹੀਂ, ਸਗੋਂ ਭਾਰਤ ਦੀ ਸ਼ਾਰਟ ਡਾਕਿਊਮੈਂਟਰੀ ਫਿਲਮ ‘ਦ ਐਲੀਫੈਂਟ ਵਿਸਪਰਜ਼’ ਨੇ ਅੱਜ ਸਰਬੋਤਮ ਡਾਕੂਮੈਂਟਰੀ ਫ਼ਿਲਮ ਦਾ ਆਸਕਰ ਪੁਰਸਕਾਰ ਵੀ ਜਿੱਤਿਆ ਹੈ। ਭਾਰਤ ਦੇ ਖਾਤੇ ‘ਚ ਦੋ ਵੱਡੇ ਐਵਾਰਡ ਆਉਣ ‘ਤੇ ਪੂਰਾ ਦੇਸ਼ ਖੁਸ਼ੀ ਨਾਲ ਝੂਮ ਰਿਹਾ ਹੈ। ਆਮ ਤੋਂ ਲੈ ਕੇ ਖਾਸ ਤੱਕ ਹਰ ਕੋਈ ਦੋਵਾਂ ਫਿਲਮਾਂ ਦੇ ਲੋਕਾਂ ਨੂੰ ਵਧਾਈ ਦੇ ਰਿਹਾ ਹੈ। ਪੀਐਮ ਮੋਦੀ ਨੇ ਵੀ ਪੁਰਸਕਾਰ ਜਿੱਤਣ ‘ਤੇ ਦੋਵਾਂ ਫਿਲਮਾਂ ਦੀਆਂ ਟੀਮਾਂ ਨੂੰ ਵਧਾਈ ਦਿੱਤੀ ਹੈ।

ਪੀਐਮ ਮੋਦੀ ਨੇ ਦੋ ਟਵੀਟ ਕੀਤੇ ਹਨ, ਪਹਿਲੇ ਟਵੀਟ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ‘ਅਸਾਧਾਰਨ! ‘ਨਾਟੂ ਨਾਟੂ’ ਦੀ ਪ੍ਰਸਿੱਧੀ ਵਿਸ਼ਵਵਿਆਪੀ ਹੈ। ਇਹ ਇੱਕ ਅਜਿਹਾ ਗੀਤ ਹੋਵੇਗਾ ਜੋ ਆਉਣ ਵਾਲੇ ਸਾਲਾਂ ਤੱਕ ਯਾਦ ਰਹੇਗਾ। @mmkeeravaani, @boselyricist ਅਤੇ ਪੂਰੀ ਟੀਮ ਨੂੰ ਇਸ ਵੱਕਾਰੀ ਸਨਮਾਨ ਲਈ ਵਧਾਈ। ਭਾਰਤ ਖੁਸ਼ ਹੈ ਤੇ ਤੁਹਾਡੀ ਇਸ ਜਿੱਤ ‘ਤੇ ਮਾਣ ਹੈ। #ਆਸਕਰ। ਸਦਭਾਵਨਾ ਨਾਲ ਰਹਿਣ ਦੇ ਮਹੱਤਵ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਨੇ ਆਪਣੇ ਦੂਜੇ ਟਵੀਟ ਵਿੱਚ ਲਿਖਿਆ ਕਿ ‘ਇਸ ਸਨਮਾਨ ਲਈ @Earthspectr@guneetm ਅਤੇ ‘ਦਿ ਐਲੀਫੈਂਟ ਵਿਸਪਰਸ’ ਦੀ ਪੂਰੀ ਟੀਮ ਨੂੰ ਵਧਾਈ। ਉਸਦਾ ਕੰਮ ਸ਼ਾਨਦਾਰ ਢੰਗ ਨਾਲ ਟਿਕਾਊ ਵਿਕਾਸ ਅਤੇ ਕੁਦਰਤ ਦੇ ਨਾਲ ਇਕਸੁਰਤਾ ਵਿਚ ਰਹਿਣ ਦੇ ਮਹੱਤਵ ਨੂੰ ਉਜਾਗਰ ਕਰਦਾ ਹੈ। #ਆਸਕਰ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...