October 22, 2026, 8:55 pm
----------- Advertisement -----------
HomeNewsEntertainmentਵਿੱਕੀ ਕੌਸ਼ਲ ਖ਼ਿਲਾਫ਼ ਦਰਜ ਹੋਈ FIR, ਅਦਾਕਾਰ 'ਤੇ ਲੱਗਿਆ ਚੋਰੀ ਦਾ ਇਲਜ਼ਾਮ

ਵਿੱਕੀ ਕੌਸ਼ਲ ਖ਼ਿਲਾਫ਼ ਦਰਜ ਹੋਈ FIR, ਅਦਾਕਾਰ ‘ਤੇ ਲੱਗਿਆ ਚੋਰੀ ਦਾ ਇਲਜ਼ਾਮ

Published on

----------- Advertisement -----------

ਵਿਆਹ ਦੇ ਤਿੰਨ ਹਫ਼ਤੇ ਬਾਅਦ ਹੀ ਵਿੱਕੀ ਕੌਸ਼ਲ ਦੀਆਂ ਮੁਸ਼ਕਿਲਾਂ ਵਧਣ ਲੱਗੀ ਗਈਆਂ ਹਨ। ਹਾਲ ਹੀ ‘ਚ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਵਿੱਕੀ ਇਨ੍ਹੀਂ ਦਿਨੀਂ ਸਾਰਾ ਅਲੀ ਖਾਨ ਨਾਲ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ। ਵਿੱਕੀ ਅਤੇ ਸਾਰਾ ਇਨ੍ਹੀਂ ਦਿਨੀਂ ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ ‘ਚ ਹਨ। ਕੁਝ ਦਿਨ ਪਹਿਲਾਂ ਫਿਲਮ ਦੀ ਸ਼ੂਟਿੰਗ ਦੌਰਾਨ ਵਿੱਕੀ ਅਤੇ ਸਾਰਾ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਇਸ ਫੋਟੋ ‘ਚ ਵਿੱਕੀ ਅਤੇ ਸਾਰਾ ਦਾ ਵੱਖਰਾ ਲੁੱਕ ਦੇਖਣ ਨੂੰ ਮਿਲਿਆ। ਹੁਣ ਵਿੱਕੀ ਕੌਸ਼ਲ ਇਸ ਫੋਟੋ ਕਾਰਨ ਮੁਸੀਬਤ ਵਿੱਚ ਹਨ।

ਵਿੱਕੀ ਕੌਸ਼ਲ ਆਪਣੀ ਵਾਇਰਲ ਫੋਟੋ ਕਾਰਨ ਕਾਨੂੰਨੀ ਮੁਸੀਬਤ ਵਿੱਚ ਹੈ। ਇਕ ਵਿਅਕਤੀ ਨੇ ਉਸ ‘ਤੇ ਉਸ ਦੀ ਕਾਰ ਦਾ ਨੰਬਰ ਚੋਰੀ ਕਰਨ ਦਾ ਦੋਸ਼ ਲਗਾਇਆ ਹੈ। ਸ਼ਿਕਾਇਤ ਕਰਤਾ ਦਾ ਕਹਿਣਾ ਹੈ ਕਿ ਵਾਇਰਲ ਹੋਈ ਫੋਟੋ ਵਿੱਚ ਬਾਈਕ ‘ਤੇ ਵਾਹਨ ਦਾ ਨੰਬਰ ਵਿੱਕੀ ਕੌਸ਼ਲ ਚਲਾ ਰਿਹਾ ਹੈ, ਜੋ ਉਸਦਾ ਹੈ।ਜੈ ਸਿੰਘ ਯਾਦਵ ਨਾਮ ਦੇ ਸ਼ਿਕਾਇਤਕਰਤਾ ਨੇ ਕਿਹਾ, ਫਿਲਮ ਸੀਨ ਵਿੱਚ ਵਰਤੀ ਗਈ ਗੱਡੀ ਦਾ ਨੰਬਰ ਮੇਰਾ ਹੈ। ਪਤਾ ਨਹੀਂ ਫਿਲਮ ਯੂਨਿਟ ਨੂੰ ਇਸ ਗੱਲ ਦੀ ਜਾਣਕਾਰੀ ਹੈ ਜਾਂ ਨਹੀਂ। ਇਹ ਗੈਰ-ਕਾਨੂੰਨੀ ਹੈ, ਉਹ ਬਿਨਾਂ ਇਜਾਜ਼ਤ ਮੇਰੀ ਨੰਬਰ ਪਲੇਟ ਦੀ ਵਰਤੋਂ ਨਹੀਂ ਕਰ ਸਕਦਾ। ਇਸ ਮਾਮਲੇ ਵਿੱਚ ਕਾਰਵਾਈ ਹੋਣੀ ਚਾਹੀਦੀ ਹੈ।” ਬਾਣਗੰਗਾ ਦੇ ਐਸਆਈ ਰਾਜੇਂਦਰ ਸੋਨੀ ਨੇ ਇਸ ਬਾਰੇ ਏਐਨਆਈ ਨਾਲ ਗੱਲ ਕੀਤੀ। ਉਸ ਨੇ ਕਿਹਾ, “ਸਾਨੂੰ ਵਿੱਕੀ ਕੌਸ਼ਲ ਵਿਰੁੱਧ ਸ਼ਿਕਾਇਤ ਮਿਲੀ ਹੈ।

ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਦੇਖਿਆ ਜਾਵੇਗਾ ਕਿ ਨੰਬਰ ਪਲੇਟ ਦੀ ਦੁਰਵਰਤੋਂ ਹੋਈ ਜਾਂ ਨਹੀਂ। ਮੋਟਰ ਵਹੀਕਲ ਐਕਟ ਦੀਆਂ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਵੇਗੀ। ਜੇਕਰ ਫਿਲਮ ਯੂਨਿਟ ਇੰਦੌਰ ‘ਚ ਹੈ ਤਾਂ ਉਨ੍ਹਾਂ ਦੀ ਵੀ ਜਾਂਚ ਕੀਤੀ ਜਾਵੇਗੀ। ਕੁਝ ਦਿਨ ਪਹਿਲਾਂ ਵਿੱਕੀ ਕੌਸ਼ਲ ਅਤੇ ਸਾਰਾ ਅਲੀ ਖਾਨ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ। ਦੋਵਾਂ ਨੂੰ ਇੰਦੌਰ ‘ਚ ਬਾਈਕ ਚਲਾਉਂਦੇ ਦੇਖਿਆ ਗਿਆ। ਮੇਕਰਸ ਨੇ ਅਜੇ ਇਸ ਫਿਲਮ ਦੇ ਨਾਂ ਦਾ ਐਲਾਨ ਨਹੀਂ ਕੀਤਾ ਹੈ। ਨਾ ਹੀ ਇਸ ਨਾਲ ਸਬੰਧਤ ਕੋਈ ਹੋਰ ਜਾਣਕਾਰੀ ਅਜੇ ਤੱਕ ਦਿੱਤੀ ਗਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...