ਤਰਨਤਾਰਨ, 9 ਦਸੰਬਰ 2021 – ਬੀਤੇ ਦਿਨੀਂ ਪੰਜਾਬੀ ਗਾਇਕਾ ਸੋਨੀ ਮਾਨ ਦੇ ਘਰ ‘ਤੇ ਹੋਈ ਫਾਇਰਿੰਗ ਮਾਮਲੇ ‘ਚ ਪੁਲਿਸ ਵੱਲੋਂ ਲੱਖਾ ਸਿਧਾਣਾ ਸਮੇਤ 15 ‘ਤੇ ਪਰਚਾ ਦਰਜ ਕੀਤਾ ਗਿਆ ਹੈ। ਇਸ ਹਮਲੇ ਤੋਂ ਬਾਅਦ ਸੋਨੀ ਮਾਨ ਨੇ ਇੱਕ ਵੀਡੀਓ ਸ਼ੇਅਰ ਕਰਕੇ ਦੋਸ਼ ਲਗਾਇਆ ਸੀ ਕਿ ਲੱਖਾ ਸਿਧਾਣਾ ਨੇ ਉਸ ‘ਤੇ ਹਮਲਾ ਕਰਵਾਇਆ ਹੈ। ਸੋਨੀ ਮਾਨ ਨੇ ਦੋਸ਼ ਲਾਉਂਦੇ ਹੋਏ ਕਿਹਾ ਕੇ ਉਸ ਦਾ ਇੱਕ ਗੀਤ 5 ਦਸੰਬਰ ਨੂੰ ਰਿਲੀਜ਼ ਹੋਇਆ ਸੀ ਜਿਸ ਤੋਂ ਬਾਅਦ ਲੱਖਾ ਸਿਧਾਣਾ ਵੱਲੋਂ ਗਾਣੇ ਨੂੰ ਗਾਣਾ ਡਿਲੀਟ ਕਰਨ ਦੀਆਂ ਧਮਕੀਆਂ ਮਿਲੀਆਂ ਸੀ।
ਜਿਸ ਤੋਂ ਬਾਅਦ ਪੁਲਿਸ ਨੇ ਮਿਊਜ਼ਿਕ ਕੰਪਨੀ ਚਲਾ ਰਹੇ ਪੰਜਾਬੀ ਗਾਇਕਾ ਸੋਨੀ ਮਾਨ ਅਤੇ ਕੰਵਲ ਬਾਠ ਦੀ ਸ਼ਿਕਾਇਤ ਤੋਂ ਬਾਅਦ ਤਰਨਤਾਰਨ ਪੁਲਸ ਨੇ ਬੁੱਧਵਾਰ ਨੂੰ ਲੱਖਾ ਸਿਧਾਣਾ ਅਤੇ ਉਸ ਦੇ ਸਮਰਥਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਪੁਲੀਸ ਨੇ ਲੱਖਾ ਸਿਧਾਣਾ ਤੋਂ ਇਲਾਵਾ ਜਗਦੀਪ, ਕਰਨ, ਤੇਜ ਅਤੇ ਭੋਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਤੋਂ ਇਲਾਵਾ 15 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਸੋਨੀ ਮਾਨ ਅਤੇ ਕੰਵਲ ਬਾਠ ਤੋਂ ਫ਼ੋਨ ਨੰਬਰ, ਕਾਲ ਡਿਟੇਲ ਅਤੇ ਸੀਸੀਟੀਵੀ ਫੁਟੇਜ ਲੈ ਲਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਸ ਮਾਮਲੇ ‘ਤੇ ਲੱਖਾ ਸਿਧਾਣਾ ਨੇ ਲਾਈਵ ਹੋ ਕੇ ਆਪਣਾ ਪੱਖ ਰੱਖਿਆ ਹੈ ਅਤੇ ਕਿਹਾ ਕੇ ਲੱਖਾ ਸਿਧਾਣਾ ਨੇ ਕਿਹਾ, ‘ਤੁਸੀਂ ਸਾਰਿਆਂ ਨੇ ਦੇਖਿਆ, ਸੋਸ਼ਲ ਮੀਡੀਆ ’ਤੇ ਬਹੁਤ ਰੌਲਾ ਪੈ ਰਿਹਾ ਹੈ। ਇਕ ਗਾਉਣ ਵਾਲੀ ਬੀਬੀ ਇਲਜ਼ਾਮ ਲਗਾ ਰਹੀ ਹੈ ਕਿ ਲੱਖਾ ਸਿਧਾਣਾ ਨੇ ਸਾਡੇ ਘਰ ਗੋਲੀਆਂ ਚਲਾ ਦਿੱਤੀਆਂ। ਮੇਰੇ ’ਤੇ ਇਲਜ਼ਾਮ ਲੱਗਣਾ ਨਵੀਂ ਗੱਲ ਨਹੀਂ। ਜਦੋਂ ਤੋਂ ਮੈਂ ਪੰਜਾਬ ਲਈ ਲੜਨਾ ਸ਼ੁਰੂ ਹੋਇਆ ਹਾਂ, ਜਦੋਂ ਤੋਂ ਮੈਂ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਹੈ। ਜਦੋਂ ਤੋਂ ਮੈਂ ਕਿਸਾਨੀ ਅੰਦੋਲਨ ਨਾਲ ਜੁੜਿਆ ਹਾਂ, ਮੈਨੂੰ ਤਰ੍ਹਾਂ-ਤਰ੍ਹਾਂ ਦੇ ਫਤਵੇ ਦਿੱਤੇ ਗਏ ਹਨ।