September 6, 2026, 2:47 pm
----------- Advertisement -----------
HomeNewsEntertainmentਇਸ ਦਿਨ ਰਿਲੀਜ਼ ਹੋਵੇਗਾ 'Ponniyin Selvan 2' ਦਾ ਟ੍ਰੇਲਰ,ਪੋਸਟਰ 'ਚ ਦਿੱਸਿਆ ਐਸ਼ਵਰਿਆ...

ਇਸ ਦਿਨ ਰਿਲੀਜ਼ ਹੋਵੇਗਾ ‘Ponniyin Selvan 2’ ਦਾ ਟ੍ਰੇਲਰ,ਪੋਸਟਰ ‘ਚ ਦਿੱਸਿਆ ਐਸ਼ਵਰਿਆ ਰਾਏ ਦਾ ਖ਼ਾਸ ਅੰਦਾਜ਼

Published on

----------- Advertisement -----------

ਨਿਰਦੇਸ਼ਕ ਮਣੀ ਰਤਨਮ ਦੀ ਮਸ਼ਹੂਰ ਫਿਲਮ ‘ਪੋਨੀਯਿਨ ਸੇਲਵਨ’ ਦੀ ਸਫਲਤਾ ਤੋਂ ਬਾਅਦ ਹੁਣ ਪ੍ਰਸ਼ੰਸਕ ਇਸ ਫਿਲਮ ਦੇ ਦੂਜੇ ਭਾਗ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ‘ਪੋਨੀਯਿਨ ਸੇਲਵਨ 2’ ਇਨ੍ਹੀਂ ਦਿਨੀਂ ਕਾਫੀ ਚਰਚਾ ‘ਚ ਹੈ। ਇਹ ਫਿਲਮ ਇਸ ਸਾਲ 28 ਅਪ੍ਰੈਲ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਇਸ ਦੇ ਨਾਲ ਹੀ ਇਸ ਫਿਲਮ ਦੇ ਟ੍ਰੇਲਰ ਦੀ ਰਿਲੀਜ਼ ਡੇਟ ਵੀ ਸਾਹਮਣੇ ਆ ਗਈ ਹੈ। ਮੇਕਰਸ ਨੇ ‘ਪੋਨਿਯਿਨ ਸੇਲਵਨ 2’ ਦੇ ਸ਼ਾਨਦਾਰ ਪੋਸਟਰ ਦੇ ਨਾਲ ਫਿਲਮ ਦੇ ਟ੍ਰੇਲਰ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ। ਫਿਲਮ ਦੇ ਮੇਕਰਸ ਦੁਆਰਾ ਸ਼ੇਅਰ ਕੀਤੇ ਗਏ ਪੋਸਟਰ ਵਿੱਚ ਲੀਡ ਐਕਟਰ ਚਿਆਂ ਵਿਕਰਮ ਅਤੇ ਐਸ਼ਵਰਿਆ ਰਾਏ ਬੱਚਨ ਨਜ਼ਰ ਆ ਰਹੇ ਹਨ। ਫਿਲਮ ਦਾ ਪੋਸਟਰ ਕਾਫੀ ਸ਼ਾਨਦਾਰ ਹੈ। ਟ੍ਰੇਲਰ ਦੀ ਰਿਲੀਜ਼ ਡੇਟ ਦੀ ਗੱਲ ਕਰੀਏ ਤਾਂ ਇੰਤਜ਼ਾਰ ਜਲਦ ਹੀ ਖਤਮ ਹੋਣ ਜਾ ਰਿਹਾ ਹੈ।

‘ਪੋਨੀਯਿਨ ਸੇਲਵਨ 2’ ਦਾ ਟ੍ਰੇਲਰ 29 ਮਾਰਚ ਨੂੰ ਸਾਹਮਣੇ ਆਵੇਗਾ, ਜਿਸਦਾ ਇੰਤਜ਼ਾਰ ਕਰਨ ਲਈ ਸਿਰਫ ਕੁਝ ਦਿਨ ਬਾਕੀ ਹਨ। ਹਾਲ ਹੀ ‘ਚ ਫਿਲਮ ‘ਚਿਯਾਨ ਵਿਕਰਮ’ ਦੀ ਪਹਿਲੀ ਝਲਕ ਸਾਹਮਣੇ ਆਈ ਹੈ, ਜਿਸ ‘ਚ ਉਹ ਯੋਧੇ ਦੇ ਕਿਰਦਾਰ ‘ਚ ਨਜ਼ਰ ਆ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ‘ਪੋਨੀਯਿਨ ਸੇਲਵਨ’ ਮਸ਼ਹੂਰ ਲੇਖਕ ਕਲਕੀ ਕ੍ਰਿਸ਼ਨਾਮੂਰਤੀ ਦੇ ਇਸੇ ਨਾਮ ਦੇ ਮਸ਼ਹੂਰ ਨਾਵਲ ‘ਤੇ ਆਧਾਰਿਤ ਹੈ। ਫਿਲਮ ‘ਚ ਚਿਆਨ ਵਿਕਰਮ, ਐਸ਼ਵਰਿਆ ਰਾਏ ਬੱਚਨ, ਕਾਰਤੀ, ਜੈਮ ਰਵੀ ਅਤੇ ਤ੍ਰਿਸ਼ਾ ਕ੍ਰਿਸ਼ਨਨ ਵਰਗੇ ਸਿਤਾਰੇ ਅਹਿਮ ਭੂਮਿਕਾਵਾਂ ‘ਚ ਨਜ਼ਰ ਆਉਣਗੇ। ਇਸ ਸਾਲ ਰਿਲੀਜ਼ ਹੋਣ ਵਾਲੀਆਂ ਵੱਡੀਆਂ ਫਿਲਮਾਂ ਦੀ ਸੂਚੀ ‘ਚ ‘ਪੋਨੀਅਨ ਸੇਲਵਨ 2’ ਦਾ ਨਾਂ ਵੀ ਸ਼ਾਮਲ ਹੈ। ਪ੍ਰਸ਼ੰਸਕ ਵੀ ਇਸ ਫਿਲਮ ਦੀ ਰਿਲੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...