July 22, 2026, 2:51 pm
----------- Advertisement -----------
HomeNewsEntertainmentਐਸ਼ਵਰਿਆ ਦੀ ਫਿਲਮ ਨੇ ਬਣਾਇਆ ਰਿਕਾਰਡ, ਚੌਥੇ ਦਿਨ Ponniyin Selvan ਨੇ ਕੀਤੀ...

ਐਸ਼ਵਰਿਆ ਦੀ ਫਿਲਮ ਨੇ ਬਣਾਇਆ ਰਿਕਾਰਡ, ਚੌਥੇ ਦਿਨ Ponniyin Selvan ਨੇ ਕੀਤੀ ਬੰਪਰ ਕਮਾਈ

Published on

----------- Advertisement -----------

ਐਸ਼ਵਰਿਆ ਰਾਏ ਬੱਚਨ ਦੀ ਫਿਲਮ ਪੋਨੀਯਿਨ ਸੇਲਵਨ ਦਾ ਜਾਦੂ ਰਿਲੀਜ਼ ਦੇ ਚੌਥੇ ਦਿਨ ਵੀ ਦੇਖਣ ਨੂੰ ਮਿਲਿਆ। ਰਿਲੀਜ਼ ਦੇ ਪਹਿਲੇ ਦਿਨ ਤੋਂ ਹੀ ਬਾਕਸ ਆਫਿਸ ‘ਤੇ ਖੂਬ ਕਮਾਈ ਕਰ ਰਹੀ ਪੋਨੀਯਿਨ ਸੇਲਵਨ ਨੇ ਰਿਲੀਜ਼ ਦੇ ਚੌਥੇ ਦਿਨ ਵੀ ਬਾਕਸ ਆਫਿਸ ‘ਤੇ ਦਬਦਬਾ ਬਣਾਈ ਰੱਖਿਆ ਅਤੇ ਫਿਲਮ ਆਸਾਨੀ ਨਾਲ ਲਗਭਗ 40 ਕਰੋੜ ਰੁਪਏ ਇਕੱਠਾ ਕਰਨ ‘ਚ ਕਾਮਯਾਬ ਰਹੀ। ਇਸ ਤਰ੍ਹਾਂ ਇਹ ਫਿਲਮ ਇਸ ਸਾਲ ਸਭ ਤੋਂ ਵੱਧ ਕਲੈਕਸ਼ਨ ਕਰਨ ਵਾਲੀ ਫਿਲਮ ਬਣ ਗਈ ਹੈ। ਮਣੀ ਰਤਨਮ ਦੁਆਰਾ ਨਿਰਦੇਸ਼ਿਤ ਫਿਲਮ ਪੋਨੀਯਿਨ ਸੇਲਵਨ ਨੇ ਤੀਜੇ ਦਿਨ ਲਗਭਗ 64 ਕਰੋੜ ਰੁਪਏ ਦੀ ਕਮਾਈ ਕੀਤੀ। ਫਿਲਮ ਰਿਲੀਜ਼ ਦੇ ਪਹਿਲੇ ਦਿਨ ਕਰੀਬ 78 ਕਰੋੜ ਦੀ ਕਮਾਈ ਕਰਨ ‘ਚ ਸਫਲ ਰਹੀ ਸੀ। ਇਸੇ ਤਰ੍ਹਾਂ ਦੂਜੇ ਦਿਨ ਵੀ ਫਿਲਮ ਨੇ ਬਾਕਸ ਆਫਿਸ ‘ਤੇ ਕਰੀਬ 60 ਕਰੋੜ ਰੁਪਏ ਦੀ ਕਮਾਈ ਕੀਤੀ ਸੀ।

ਇਸ ਤਰ੍ਹਾਂ ਫਿਲਮ ਨੇ ਵੀਕੈਂਡ ‘ਚ ਆਸਾਨੀ ਨਾਲ 200 ਕਰੋੜ ਦੇ ਕਲੱਬ ‘ਚ ਐਂਟਰੀ ਕਰ ਲਈ। ਐਸ਼ਵਰਿਆ ਰਾਏ ਬੱਚਨ ਪੋਨੀਯਿਨ ਸੇਲਵਨ ਨਾਲ ਲੰਬੇ ਸਮੇਂ ਬਾਅਦ ਵੱਡੇ ਪਰਦੇ ‘ਤੇ ਵਾਪਸੀ ਕੀਤੀ ਹੈ ਅਤੇ ਉਸ ਨੂੰ ਇਸ ਫਿਲਮ ਤੋਂ ਬਹੁਤ ਉਮੀਦਾਂ ਹਨ। ਉਨ੍ਹਾਂ ਤੋਂ ਇਲਾਵਾ ਫਿਲਮ ‘ਚ ਚਿਆਨ ਵਿਕਰਮ, ਜੈਰਾਮ ਰਵੀ, ਤ੍ਰਿਸ਼ਾ ਕ੍ਰਿਸ਼ਨਨ, ਕਾਰਤੀ, ਐਸ਼ਵਰਿਆ ਲਕਸ਼ਮੀ ਅਤੇ ਸ਼ੋਭਿਤਾ ਧੂਲੀਪਾਲਾ ਵੀ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ। ਪੋਨੀਯਿਨ ਸੇਲਵਨ ਕਲਕੀ ਕ੍ਰਿਸ਼ਨਾਮੂਰਤੀ ਦੇ 1995 ਦੇ ਨਾਵਲ ‘ਤੇ ਆਧਾਰਿਤ ਹੈ। ਇਹ ਬਾਕਸ ਆਫਿਸ ‘ਤੇ ਰਿਤਿਕ ਰੋਸ਼ਨ ਅਤੇ ਸੈਫ ਅਲੀ ਖਾਨ ਦੀ ਫਿਲਮ ਵਿਕਰਮ ਵੇਧਾ ਨਾਲ ਮੁਕਾਬਲਾ ਕਰ ਰਹੀ ਹੈ, ਪਰ ਪੋਨੀਯਿਨ ਸੇਲਵਾਨ ਵਿਕਰਮ ਵੇਧਾ ਦੇ ਮੁਕਾਬਲੇ ਕਾਫੀ ਅੱਗੇ ਚੱਲ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...

ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ – ਕੇਜਰੀਵਾਲ

*ਨਵੀਂ ਦਿੱਲੀ, 21 ਜੁਲਾਈ,2026*:ਸੋਮਵਾਰ ਨੂੰ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਬਾਵਜੂਦ ਲਾਠੀਚਾਰਜ ਤੋਂ ਬਾਅਦ...

ਸ਼ੰਭੂ ਬਾਰਡਰ ਖੋਲ੍ਹੋ ਅਤੇ ਕਿਸਾਨਾਂ ਨੂੰ ਸ਼ਾਂਤੀਪੂਰਵਕ ਦਿੱਲੀ ਪਹੁੰਚਣ ਦਿਓ: ਬਲਤੇਜ ਪੰਨੂ

*ਚੰਡੀਗੜ੍ਹ 21 ਜੁਲਾਈ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...