October 17, 2026, 12:17 pm
----------- Advertisement -----------
HomeNewsEntertainment'ਕਭੀ ਈਦ ਕਭੀ ਦੀਵਾਲੀ' ਦੇ ਸੈੱਟ ਤੋਂ ਸਲਮਾਨ ਖਾਨ ਦਾ ਬ੍ਰੈਸਲੇਟ ਫਲਾਂਟ...

‘ਕਭੀ ਈਦ ਕਭੀ ਦੀਵਾਲੀ’ ਦੇ ਸੈੱਟ ਤੋਂ ਸਲਮਾਨ ਖਾਨ ਦਾ ਬ੍ਰੈਸਲੇਟ ਫਲਾਂਟ ਕਰਦੀ ਨਜ਼ਰ ਆਈ ਪੂਜਾ ਹੇਗੜੇ

Published on

----------- Advertisement -----------

ਬਾਲੀਵੁੱਡ ਦੇ ਦਬੰਗ ਖਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਕਭੀ ਈਦ ਕਭੀ ਦੀਵਾਲੀ’ ਨੂੰ ਲੈ ਕੇ ਸੁਰਖੀਆਂ ‘ਚ ਹਨ। ਫਿਲਮ ‘ਚ ਉਨ੍ਹਾਂ ਦੇ ਉਲਟ ਅਦਾਕਾਰਾ ਪੂਜਾ ਹੇਗੜੇ ਨਜ਼ਰ ਆਉਣ ਵਾਲੀ ਹੈ। ਰਾਧੇ ਸ਼ਿਆਮ, ਬੀਸਟ ਅਤੇ ਅਚਾਰੀਆ ਵਰਗੀਆਂ ਵੱਡੇ ਬਜਟ ਦੀਆਂ ਫਿਲਮਾਂ ਫਲਾਪ ਹੋਣ ਤੋਂ ਬਾਅਦ ਪੂਜਾ ਹੇਗੜੇ ਲਈ ‘ਕਭੀ ਈਦ ਕਭੀ ਦੀਵਾਲੀ’ ਦਾ ਮਤਲਬ ਬਹੁਤ ਹੈ। ਫਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਇਸ ਦੀ ਜਾਣਕਾਰੀ ਖੁਦ ਪੂਜਾ ਹੇਗੜੇ ਨੇ ਤਸਵੀਰ ਸ਼ੇਅਰ ਕਰਕੇ ਦਿੱਤੀ ਹੈ। ਅਭਿਨੇਤਰੀ ਪੂਜਾ ਹੇਗੜੇ ਦੁਆਰਾ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਗਈ ਤਸਵੀਰ ‘ਚ ਸਭ ਤੋਂ ਦਿਲਚਸਪ ਗੱਲ ਇਹ ਹੈ ਕਿ ਅਭਿਨੇਤਰੀ ਸਲਮਾਨ ਖਾਨ ਦਾ ਲੱਕੀ ਬਰੇਸਲੇਟ ਪਹਿਨੀ ਨਜ਼ਰ ਆ ਰਹੀ ਹੈ। ਉਸ ਨੇ ਖੁਦ ਵੀ ਬਰੇਸਲੇਟ ਫਲਾਂਟ ਕਰਦੇ ਹੋਏ ਪੋਜ਼ ਦਿੱਤੇ ਹਨ। ਨਾਲ ਹੀ ਉਨ੍ਹਾਂ ਨੇ ਈਦ ਕਭੀ ਦੀਵਾਲੀ ਦੀ ਸ਼ੂਟਿੰਗ ਸ਼ੁਰੂ ਹੋਣ ਦੀ ਜਾਣਕਾਰੀ ਦਿੰਦੇ ਹੋਏ ਲਿਖਿਆ, ”ਸ਼ੂਟ ਸ਼ੁਰੂ ਹੋ ਗਈ ਹੈ।

ਸਲਮਾਨ ਖਾਨ ਹਮੇਸ਼ਾ ਆਪਣਾ ਲੱਕੀ ਬਰੇਸਲੇਟ ਪਹਿਨਦੇ ਹਨ, ਪੂਜਾ ਹੇਗੜੇ ਦੇ ਹੱਥ ‘ਚ ਇਸ ਦੀ ਦਿੱਖ ਚਰਚਾ ਦਾ ਵਿਸ਼ਾ ਬਣ ਗਈ ਹੈ। ਫੈਨਜ਼ ਉਨ੍ਹਾਂ ਦੀ ਇਸ ਪੋਸਟ ‘ਤੇ ਖੂਬ ਕਮੈਂਟ ਕਰਦੇ ਨਜ਼ਰ ਆ ਰਹੇ ਹਨ। ਸਲਮਾਨ ਖਾਨ ਅਤੇ ਪੂਜਾ ਹੇਗੜੇ ਤੋਂ ਇਲਾਵਾ ਦਬੰਗ ਖਾਨ ਦੇ ਜੀਜਾ ਆਯੂਸ਼ ਸ਼ਰਮਾ ਅਤੇ ਅਭਿਨੇਤਾ ਜ਼ਹੀਰ ਇਕਬਾਲ ਵੀ ਕਭੀ ਈਦ ਕਭੀ ਦੀਵਾਲੀ ਵਿੱਚ ਨਜ਼ਰ ਆਉਣ ਵਾਲੇ ਹਨ। ਹਾਲ ਹੀ ‘ਚ ਇਹ ਵੀ ਖਬਰ ਆਈ ਸੀ ਕਿ ਪੰਜਾਬ ਦੀ ਅਭਿਨੇਤਰੀ ਸ਼ਹਿਨਾਜ਼ ਗਿੱਲ, ਜੋ ਕਿ ਬਿੱਗ ਬੌਸ ਦੀ ਪ੍ਰਤੀਯੋਗੀ ਰਹਿ ਚੁੱਕੀ ਹੈ, ਵੀ ਕਭੀ ਈਦ ਕਭੀ ਦੀਵਾਲੀ ‘ਚ ਨਜ਼ਰ ਆਉਣ ਵਾਲੀ ਹੈ। ਸਲਮਾਨ ਖਾਨ ਦੀ ਫਿਲਮ ‘ਕਭੀ ਈਦ ਕਭੀ ਦੀਵਾਲੀ’ ਕਾਮੇਡੀ ਐਕਸ਼ਨ ਥ੍ਰਿਲਰ ਹੋਵੇਗੀ। ਇਸ ਨੂੰ ਸਾਜਿਦ ਨਾਡਿਆਡਵਾਲਾ ਪ੍ਰੋਡਿਊਸ ਕਰ ਰਹੇ ਹਨ। ਰਿਪੋਰਟ ਮੁਤਾਬਕ ਇਹ ਫਿਲਮ 31 ਦਸੰਬਰ ਨੂੰ ਰਿਲੀਜ਼ ਹੋਵੇਗੀ। ਯਾਨੀ ਇਸ ਵਾਰ ਪ੍ਰਸ਼ੰਸਕ ਭਾਈ ਜਾਨ ਦੀ ਫਿਲਮ ਤੋਂ ਪੁਰਾਣੇ ਸਾਲ ਨੂੰ ਅਲਵਿਦਾ ਕਹਿ ਕੇ ਨਵੇਂ ਸਾਲ ਦਾ ਸਵਾਗਤ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...