October 26, 2026, 6:19 pm
----------- Advertisement -----------
HomeNewsEntertainmentਕ੍ਰਿਤੀ ਸੈਨਨ ਨੂੰ ਡੇਟ ਕਰਨ ਦੀਆਂ ਖਬਰਾਂ 'ਤੇ ਪ੍ਰਭਾਸ ਨੇ ਤੋੜੀ ਚੁੱਪੀ,...

ਕ੍ਰਿਤੀ ਸੈਨਨ ਨੂੰ ਡੇਟ ਕਰਨ ਦੀਆਂ ਖਬਰਾਂ ‘ਤੇ ਪ੍ਰਭਾਸ ਨੇ ਤੋੜੀ ਚੁੱਪੀ, ਕਿਹਾ- ਪਹਿਲਾਂ ਮੈਡਮ…

Published on

----------- Advertisement -----------

ਸਾਊਥ ਸਟਾਰ ਪ੍ਰਭਾਸ ਇਨ੍ਹੀਂ ਦਿਨੀਂ ਆਪਣੀ ਫਿਲਮ ਤੋਂ ਜ਼ਿਆਦਾ ਆਪਣੀ ਲਵ ਲਾਈਫ ਨੂੰ ਲੈ ਕੇ ਸੁਰਖੀਆਂ ‘ਚ ਹਨ। ਅਦਾਕਾਰ ਦੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਨਵੀਂ ਖ਼ਬਰ ਸਾਹਮਣੇ ਆਈ ਹੈ। ਕਿਹਾ ਜਾਂਦਾ ਹੈ ਕਿ ਉਹ ‘ਆਦਿਪੁਰਸ਼’ ਦੀ ਕੋ-ਸਟਾਰ ਕ੍ਰਿਤੀ ਸੈਨਨ ਨੂੰ ਡੇਟ ਕਰ ਰਿਹਾ ਹੈ। ਪ੍ਰਭਾਸ ਅਤੇ ਕ੍ਰਿਤੀ ਦੇ ਅਫੇਅਰ ਦੀਆਂ ਖਬਰਾਂ ਕਾਫੀ ਸਮੇਂ ਤੋਂ ਸਾਹਮਣੇ ਆ ਰਹੀਆਂ ਹਨ। ਇਸ ਦੇ ਨਾਲ ਹੀ ਹੁਣ ‘ਬਾਹੂਬਲੀ’ ਫੇਮ ਅਦਾਕਾਰ ਨੇ ਕ੍ਰਿਤੀ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਚੁੱਪੀ ਤੋੜ ਦਿੱਤੀ ਹੈ। ਹਾਲ ਹੀ ‘ਚ ਪ੍ਰਭਾਸ ਇਕ ਪ੍ਰੋਗਰਾਮ ਦਾ ਹਿੱਸਾ ਬਣੇ ਜਿੱਥੇ ਸ਼ੋਅ ਦੇ ਹੋਸਟ ਨੰਦਾਮੁਰੀ ਬਾਲਕ੍ਰਿਸ਼ਨ ਨੇ ਰਾਮ ਚਰਨ ਨੂੰ ਫੋਨ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਕਿਹਾ ਕਿ ਪ੍ਰਭਾਸ ਜਲਦ ਹੀ ਖੁਸ਼ਖਬਰੀ ਦੇਣ ਵਾਲੇ ਹਨ। ਹਾਲਾਂਕਿ ਉਸ ਨੇ ਤੁਰੰਤ ਕਿਹਾ ਕਿ ਉਹ ਮਜ਼ਾਕ ਕਰ ਰਿਹਾ ਸੀ। ਪਰ ਇਸ ਤੋਂ ਬਾਅਦ ਵੀ ਨੰਦਾਮੁਰੀ ਬਾਲਕ੍ਰਿਸ਼ਨ ਪ੍ਰਭਾਸ ਨੂੰ ਪੁੱਛਦੇ ਹਨ ਕਿ ਤੁਸੀਂ ਕਈ ਸਿਤਾਰਿਆਂ ਨਾਲ ਕੰਮ ਕੀਤਾ, ਫਿਰ ਇਹ ਕਿਵੇਂ ਹੋਇਆ ਕਿ ਰਾਮ ਨੂੰ ਸੀਤਾ ਨਾਲ ਪਿਆਰ ਹੋ ਗਿਆ?

ਗੱਲ ਕ੍ਰਿਤੀ ਸੈਨਨ ਵੱਲ ਸੀ, ਜਿਸ ‘ਤੇ ਪ੍ਰਭਾਸ ਨੇ ਕਿਹਾ, ‘ਸਰ, ਇਹ ਪੁਰਾਣੀ ਖਬਰ ਹੈ। ਇਸ ‘ਤੇ ਮੈਡਮ ਪਹਿਲਾਂ ਹੀ ਜਵਾਬ ਦੇ ਚੁੱਕੇ ਹਨ। ਦਰਅਸਲ ‘ਭੇਡੀਆ’ ਦੇ ਪ੍ਰਮੋਸ਼ਨ ਦੌਰਾਨ ਵਰੁਣ ਧਵਨ ਨੇ ਮਜ਼ਾਕ ‘ਚ ਕ੍ਰਿਤੀ ਅਤੇ ਪ੍ਰਭਾਸ ਦੀ ਡੇਟਿੰਗ ਦੀਆਂ ਖਬਰਾਂ ਦਾ ਇਸ਼ਾਰਾ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਅਫੇਅਰ ਦੀਆਂ ਖਬਰਾਂ ਆਉਣ ਲੱਗੀਆਂ ਸਨ। ਇਸ ਤੋਂ ਬਾਅਦ ਕ੍ਰਿਤੀ ਸੈਨਨ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰਕੇ ਇਨ੍ਹਾਂ ਖਬਰਾਂ ਦਾ ਖੰਡਨ ਕੀਤਾ। ਅਦਾਕਾਰਾ ਨੇ ਕਿਹਾ ਸੀ ਕਿ ਇਨ੍ਹਾਂ ਖਬਰਾਂ ‘ਚ ਕੋਈ ਸੱਚਾਈ ਨਹੀਂ ਹੈ ਅਤੇ ਇਹ ਸਿਰਫ ਅਫਵਾਹ ਹੈ। ਦੱਸ ਦੇਈਏ ਕਿ ਪ੍ਰਭਾਸ ਅਤੇ ਕ੍ਰਿਤੀ ਸੈਨਨ ‘ਆਦਿਪੁਰਸ਼’ ਵਿੱਚ ਇਕੱਠੇ ਨਜ਼ਰ ਆਉਣ ਵਾਲੇ ਹਨ। ਫਿਲਮ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ, ਜਿਸ ਦੀ ਕਾਫੀ ਆਲੋਚਨਾ ਅਤੇ ਵਿਰੋਧ ਹੋਇਆ ਸੀ। ਇਸ ਵਿਰੋਧ ਕਾਰਨ ਫਿਲਮ ਦੀ ਰਿਲੀਜ਼ ਡੇਟ ਅੱਗੇ ਵਧਾ ਦਿੱਤੀ ਗਈ। ਇਸ ਦੇ ਨਾਲ ਹੀ ਹੁਣ ਇਹ ਫਿਲਮ ਜੂਨ 2023 ‘ਚ ਰਿਲੀਜ਼ ਹੋਵੇਗੀ। ਇਸ ਫਿਲਮ ‘ਚ ਸੈਫ ਅਲੀ ਖਾਨ ਵੀ ਨਜ਼ਰ ਆਉਣ ਵਾਲੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...