September 3, 2026, 10:17 pm
----------- Advertisement -----------
HomeNewsEntertainmentB' Day Special: ਬਾਲੀਵੁੱਡ ਦੀ ਡਿੰਪਲ ਗਰਲ 'Preity Zinta' ਅੱਜ ਮਨਾਂ ਰਹੀ...

B’ Day Special: ਬਾਲੀਵੁੱਡ ਦੀ ਡਿੰਪਲ ਗਰਲ ‘Preity Zinta’ ਅੱਜ ਮਨਾਂ ਰਹੀ ਹੈ ਆਪਣਾ 48ਵਾਂ ਜਨਮਦਿਨ

Published on

----------- Advertisement -----------

ਬਾਲੀਵੁੱਡ ਦੀ ਡਿੰਪਲ ਗਰਲ ਪ੍ਰਿਟੀ ਜ਼ਿੰਟਾ ਦਾ ਅੱਜ ਜਨਮਦਿਨ ਹੈ। ਪ੍ਰੀਤੀ ਇੰਡਸਟਰੀ ਦੀਆਂ ਸਭ ਤੋਂ ਸਫਲ ਅਭਿਨੇਤਰੀਆਂ ਦੀ ਸੂਚੀ ‘ਚ ਸ਼ਾਮਲ ਹੈ ਅਤੇ ਇੰਡਸਟਰੀ ਦੀ ਸਭ ਤੋਂ ਖੂਬਸੂਰਤ ਅਭਿਨੇਤਰੀ ਹੋਣ ਦੇ ਨਾਲ-ਨਾਲ ਉਸ ਨੂੰ ਸਭ ਤੋਂ ਨਿਡਰ ਅਤੇ ਬੇਬਾਕ ਵੀ ਮੰਨਿਆ ਜਾਂਦਾ ਹੈ। ਪ੍ਰੀਤੀ ਨੇ ਆਪਣੇ ਕਰੀਅਰ ‘ਚ ਕਈ ਹਿੱਟ ਫਿਲਮਾਂ ਦਿੱਤੀਆਂ ਹਨ ਅਤੇ ਆਪਣੀ ਇਕ ਵੱਖਰੀ ਪਛਾਣ ਬਣਾਈ ਹੈ। ਪ੍ਰੀਤੀ ਦਾ ਜਨਮ ਹਿਮਾਚਲ ਵਿੱਚ ਹੋਇਆ ਸੀ ਅਤੇ ਅੱਜ ਉਹ 48 ਸਾਲਾਂ ਦੀ ਹੋ ਚੁੱਕੀ ਹੈ। ਹਿੰਦੀ ਫਿਲਮਾਂ ਤੋਂ ਇਲਾਵਾ ਪ੍ਰੀਤੀ ਨੇ ਤੇਲਗੂ, ਪੰਜਾਬੀ ਅਤੇ ਅੰਗਰੇਜ਼ੀ ਫਿਲਮਾਂ ਵਿੱਚ ਵੀ ਕੰਮ ਕੀਤਾ ਹੈ। ਦੱਸ ਦੇਈਏ ਕਿ ਅਦਾਕਾਰਾ ਪ੍ਰਿਟੀ ਜ਼ਿੰਟਾ ਅੱਜ ਆਪਣਾ 48ਵਾਂ ਜਨਮਦਿਨ ਮਨਾ ਰਹੀ ਹੈ ਅਤੇ ਉਨ੍ਹਾਂ ਦਾ ਜਨਮ 31 ਜਨਵਰੀ 1975 ਨੂੰ ਹੋਇਆ ਸੀ।

ਅਦਾਕਾਰਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਫਿਲਮ ‘ਦਿਲ ਸੇ’ ਨਾਲ ਕੀਤੀ ਸੀ ਅਤੇ ਫਿਲਮ ‘ਸੋਲਜਰ’ ਨਾਲ ਇੰਡਸਟਰੀ ‘ਚ ਆਪਣੀ ਪਛਾਣ ਬਣਾਈ ਸੀ। ਇਸ ਫਿਲਮ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ ਸੀ। ਇਸ ਦੇ ਨਾਲ ਹੀ ਪ੍ਰੀਤੀ ਨੇ ‘ਚੋਰੀ ਚੋਰੀ ਚੁਪਕੇ ਚੁਪਕੇ’, ‘ਦਿਲ ਚਾਹਤਾ ਹੈ’, ‘ਕੋਈ ਮਿਲ ਗਿਆ’, ‘ਸਲਾਮ ਨਮਸਤੇ’, ‘ਕਲ ਹੋ ਨਾ ਹੋ’ ਵਰਗੀਆਂ ਫਿਲਮਾਂ ‘ਚ ਸ਼ਾਨਦਾਰ ਕੰਮ ਕੀਤਾ ਹੈ। ਇੰਨਾ ਹੀ ਨਹੀਂ, ਪ੍ਰੀਤੀ ਆਪਣੀ ਬੇਬਾਕੀ ਅਤੇ ਨਿਡਰ ਸ਼ੈਲੀ ਲਈ ਵੀ ਜਾਣੀ ਜਾਂਦੀ ਹੈ। ਦੱਸ ਦੇਈਏ ਕਿ ਫਿਲਮ ਦੀ ਸ਼ੂਟਿੰਗ ਦੌਰਾਨ ਪ੍ਰਿਟੀ ਜ਼ਿੰਟਾ ਨੂੰ ਅੰਡਰਵਰਲਡ ਤੋਂ ਧਮਕੀਆਂ ਵੀ ਮਿਲੀਆਂ ਸਨ ਅਤੇ ਉਨ੍ਹਾਂ ਨੇ ਖੁਦ ਅਦਾਲਤ ‘ਚ ਇਸ ਗੱਲ ਦਾ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਤੋਂ 50 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...