September 7, 2026, 11:26 pm
----------- Advertisement -----------
HomeNewsEntertainmentਲਾਈਵ ਸ਼ੋਅ ‘ਚ ਹਮਲਾ ਹੋਣ ਮਗਰੋਂ ਸਾਹਮਣੇ ਆਇਆ ਪ੍ਰੇਮ ਢਿੱਲੋਂ ਦਾ ਬਿਆਨ

ਲਾਈਵ ਸ਼ੋਅ ‘ਚ ਹਮਲਾ ਹੋਣ ਮਗਰੋਂ ਸਾਹਮਣੇ ਆਇਆ ਪ੍ਰੇਮ ਢਿੱਲੋਂ ਦਾ ਬਿਆਨ

Published on

----------- Advertisement -----------

ਬੀਤੇ ਦਿਨੀ ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਸੀ । ਜਿਸ ਦੀ ਵੀਡੀਓ ਸੋਸ਼ਲ ਮੀਡਿਆ ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜੀ ਹਾਂ ਇੱਕ ਸਖ਼ਸ਼ ਲਾਈਵ ਸ਼ੋਅ ਦੌਰਾਨ ਗਾਇਕ ਪ੍ਰੇਮ ਢਿੱਲੋਂ ਤੇ ਹਮਲਾ ਕਰ ਦਿੰਦਾ ਹੈ। ਵੀਡੀਓ ’ਚ ਪ੍ਰੇਮ ਢਿੱਲੋਂ ’ਤੇ ਹਮਲਾ ਕਰਨ ਵਾਲਾ ਗੁਰ ਚਾਹਲ ਦੱਸਿਆ ਜਾ ਰਿਹਾ ਹੈ। ਗੁਰ ਚਾਹਲ ਰੈਪਰ ਸੁਲਤਾਨ ਦਾ ਮਿੱਤਰ ਹੈ ਤੇ ਦੋਵੇਂ ਬੀਬਾ ਬੁਆਏਜ਼ ਨਾਂ ਦੇ ਮਿਊਜ਼ਿਕ ਗਰੁੱਪ ਦਾ ਹਿੱਸਾ ਹਨ। ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਤੇ ਇਸ ਘਟਨਾ ਤੋਂ ਬਾਅਦ ਹੁਣ ਪ੍ਰੇਮ ਢਿੱਲੋਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।

ਪ੍ਰੇਮ ਢਿੱਲੋਂ ਨੇ ਟਵੀਟ ਕਰਕੇ ਘਟਨਾ ’ਤੇ ਆਪਣਾ ਪੱਖ ਰੱਖਿਆ ਹੈ। ਪ੍ਰੇਮ ਨੇ ਲਿਖਿਆ, ‘ਬੀਤੀ ਰਾਤ ਦੀ ਘਟਨਾ ਤੋਂ ਬਾਅਦ ਮੈਨੂੰ ਪਿਆਰ ਤੇ ਸਮਰਥਨ ਕਰਨ ਵਾਲਿਆਂ ਦਾ ਮੈਂ ਦਿਲੋਂ ਧੰਨਵਾਦ ਕਰਦਾ ਹਾਂ। ਮੈਂ ਮੈਸਿਜ ਤੇ ਕਾਲਸ ਕਰਕੇ ਹਾਲਚਾਲ ਪੁੱਛਣ ਵਾਲਿਆਂ ਦਾ ਧੰਨਵਾਦੀ ਹਾਂ। ਮੈਂ ਸਭ ਨੂੰ ਇਹ ਬੇਨਤੀ ਕਰਦਾ ਹਾਂ ਕਿ ਕੋਈ ਵੀ ਕਿਸੇ ਤਰ੍ਹਾਂ ਦੀ ਨਫ਼ਰਤ ਜਾਂ ਨੈਗੇਟੀਵਿਟੀ ਨਾ ਫੈਲਾਉਣ ਕਿਉਂਕਿ ਇਸ ਸਮੇਂ ਸਭ ਕੁਝ ਠੀਕ ਹੈ।’ ਜੇ ਗੱਲ ਕਰੀਏ ਗਾਇਕ ਪ੍ਰੇਮ ਢਿੱਲੋਂ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਕੁਝ ਹੀ ਸਮੇਂ ‘ਚ ਪੰਜਾਬੀ ਮਿਊਜ਼ਿਕ ਜਗਤ ‘ਚ ਖ਼ਾਸ ਜਗ੍ਹਾ ਬਣਾ ਲਈ ਹੈ। ਉਸਨੇ ਆਪਣੇ ਗਾਇਕੀ ਦੇ ਕਰੀਅਰ ਦੀ ਸ਼ੁਰੂਆਤ ਸਾਲ 2018 ਵਿੱਚ ਸਿੰਗਲ “ਚੰਨ ਮਿਲਾਉਂਦੀ” ਨਾਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ ਪ੍ਰੇਮ ਢਿੱਲੋਂ ਸਿੰਗਲ ਗਾਣਿਆਂ “ਬੂਟ ਕੱਟ” ਅਤੇ “ਓਲਡ ਸਕੂਲ” ਲਈ ਵੱਧ ਜਾਣਿਆ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...