June 7, 2026, 4:42 pm
----------- Advertisement -----------
HomeNewsEntertainmentਪ੍ਰਿਅੰਕਾ ਅਤੇ ਨਿਕ ਨੇ ਬੇਟੀ ਮਾਲਤੀ ਨਾਲ ਮਨਾਈ ਪਹਿਲੀ ਦੀਵਾਲੀ, ਸ਼ੇਅਰ ਕੀਤੀਆਂ...

ਪ੍ਰਿਅੰਕਾ ਅਤੇ ਨਿਕ ਨੇ ਬੇਟੀ ਮਾਲਤੀ ਨਾਲ ਮਨਾਈ ਪਹਿਲੀ ਦੀਵਾਲੀ, ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ

Published on

----------- Advertisement -----------

ਪ੍ਰਿਅੰਕਾ ਚੋਪੜਾ ਅਤੇ ਨਿਕ ਜੋਨਸ ਦੀ ਆਪਣੀ ਬੇਟੀ ਮਾਲਤੀ ਨਾਲ ਇਸ ਵਾਰ ਪਹਿਲੀ ਦੀਵਾਲੀ ਸੀ। ਅਜਿਹੇ ‘ਚ ਜੋੜੇ ਨੇ ਲਾਸ ਏਂਜਲਸ ‘ਚ ਦੀਵਾਲੀ ਦਾ ਤਿਉਹਾਰ ਪੂਰੀ ਧੂਮ-ਧਾਮ ਨਾਲ ਮਨਾਇਆ ਅਤੇ ਰਵਾਇਤੀ ਤਰੀਕੇ ਨਾਲ ਪੂਜਾ ਕੀਤੀ। ਜਿਸ ਦੀਆਂ ਖੂਬਸੂਰਤ ਤਸਵੀਰਾਂ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ।

ਪ੍ਰਿਯੰਕਾ ਚੋਪੜਾ ਦੁਆਰਾ ਆਪਣੇ ਇੰਸਟਾਗ੍ਰਾਮ ਤੋਂ ਸ਼ੇਅਰ ਕੀਤੀਆਂ ਤਸਵੀਰਾਂ ਵਿੱਚ, ਉਹ ਇੱਕ ਆਫ-ਵਾਈਟ ਕਲਰ ਦੇ ਲਹਿੰਗਾ ਚੋਲੀ ਵਿੱਚ ਨਜ਼ਰ ਆ ਰਹੀ ਸੀ ਅਤੇ ਨਾਲ ਹੀ ਅਭਿਨੇਤਰੀ ਨੇ ਸ਼ਿਫੋਨ ਸ਼ਰਗ ਪਾਇਆ ਹੋਇਆ ਸੀ। ਨਿਕ ਨੇ ਵੀ ਸਿਲਵਰ ਮਿਕਸ ਵ੍ਹਾਈਟ ਕਲਰ ਦਾ ਕੁੜਤਾ ਪਹਿਨਿਆ ਹੈ। ਜਦਕਿ ਬੇਟੀ ਮਾਲਤੀ ਵੀ ਆਪਣੇ ਮਾਤਾ-ਪਿਤਾ ਦੇ ਮੈਚਿੰਗ ਆਊਟਫਿਟ ‘ਚ ਨਜ਼ਰ ਆਈ। ਪ੍ਰਿਯੰਕਾ ਨੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਸਾਂਝੀਆਂ ਕਰਨ ਵਿੱਚ ਦੇਰ ਹੋਣ ਲਈ ਮੁਆਫੀ ਵੀ ਮੰਗੀ ਹੈ।
ਇਸ ਦੌਰਾਨ ਪ੍ਰਿਅੰਕਾ ਚੋਪੜਾ ਦੀ ਮਾਂ ਮਧੂ ਚੋਪੜਾ ਵੀ ਮੌਜੂਦ ਸਨ। ਹਾਲਾਂਕਿ ਅਦਾਕਾਰਾ ਨੇ ਇਸ ਵਾਰ ਵੀ ਬੇਟੀ ਮਾਲਤੀ ਦਾ ਚਿਹਰਾ ਨਹੀਂ ਦਿਖਾਇਆ। ਪ੍ਰਿਯੰਕਾ ਚੋਪੜਾ ਨੇ ਪੋਸਟ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ- “ਸਭ ਲਈ ਪਿਆਰ, ਸ਼ਾਂਤੀ ਅਤੇ ਖੁਸ਼ਹਾਲੀ। ਸੱਚਮੁੱਚ ਦਿਲੋਂ ਧੰਨਵਾਦੀ ਹਾਂ, ਮੇਰੇ ਵੱਲੋਂ ਤੁਹਾਨੂੰ ਸਾਰਿਆਂ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ। ਮਾਫ ਕਰਨਾ, ਮੈਨੂੰ ਥੋੜੀ ਦੇਰ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...