September 6, 2026, 12:19 am
----------- Advertisement -----------
HomeNewsEntertainmentਬੱਚਿਆਂ ਨਾਲ ਖੇਡਦੀ ਆਈ ਨਜ਼ਰ ਪ੍ਰਿਯੰਕਾ ਚੋਪੜਾ ਦੀ ਧੀ ਮਾਲਤੀ,ਦੇਖੋ ਵਾਇਰਲ ਹੋ...

ਬੱਚਿਆਂ ਨਾਲ ਖੇਡਦੀ ਆਈ ਨਜ਼ਰ ਪ੍ਰਿਯੰਕਾ ਚੋਪੜਾ ਦੀ ਧੀ ਮਾਲਤੀ,ਦੇਖੋ ਵਾਇਰਲ ਹੋ ਰਿਹਾ ਕਿਊਟ ਵੀਡੀਓ

Published on

----------- Advertisement -----------

ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਧੀ ਮਾਲਤੀ ਮੈਰੀ ਚੋਪੜਾ ਜੋਨਸ ਨਾਲ ਫੋਟੋਆਂ ਅਤੇ ਵੀਡੀਓਜ਼ ਪੋਸਟ ਕਰਦੀ ਹੈ ਪਰ ਹੁਣ ਮਾਲਤੀ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਆਪਣੇ ਭੈਣ ਭਰਾਵਾਂ ਨਾਲ ਖੇਡਦੀ ਨਜ਼ਰ ਆ ਰਹੀ ਹੈ। ਸ਼ੇਅਰ ਕੀਤੀ ਗਈ ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਮਾਲਤੀ ਚਿੱਟੇ ਰੰਗ ਬੇਹੱਦ ਹੀ ਪਿਆਰੀ ਫਰਾਕ ਵਿੱਚ ਨਜ਼ਰ ਆ ਰਹੀ ਹੈ। ਉਸ ਦੇ ਸਿਰ ‘ਤੇ ਮੈਚਿੰਗ ਰੰਗ ਦਾ ਛੋਟਾ ਜਿਹਾ ਹੇਅਰਬੈਂਡ ਵੀ ਲੱਗਿਆ ਹੋਇਆ ਹੈ। ਇਸ ਵੀਡੀਓ ਦੇ ਵਿੱਚ ਮਾਲਤੀ ਆਪਣੀ ਚਚੇਰੀ ਭੈਣਾਂ ਏਲੀਨਾ ਅਤੇ ਵੈਲੇਨਟੀਨਾ ਨਾਲ ਖੇਡਦੀ ਤੇ ਉਨ੍ਹਾਂ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ।

ਫੈਨਜ਼ ਨੂੰ ਇਸ ਸਟਾਰ ਕਪਲ ਦੀ ਧੀ ਮਾਲਤੀ ਦਾ ਇਹ ਕਿਊਟ ਵੀਡੀਓ ਬਹੁਤ ਪਸੰਦ ਆ ਰਿਹਾ। ਫੈਨਜ਼ ਵੀਡੀਓ ‘ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਸ ਵਿੱਚ ਵੱਡੀ ਗਿਣਤੀ ‘ਚ ਫੈਨਜ਼ ਨੇ ਮਾਲਤੀ ਦੀ ਸ਼ਲਾਘਾ ਕੀਤੀ ਹੈ। ਇਸ ਤੋਂ ਪਹਿਲਾਂ ਪ੍ਰਿਯੰਕਾ ਚੋਪੜਾ ਨੇ ਤਸਵੀਰਾਂ ਦੇ ਕੋਲਾਜ ਤੋਂ ਵੀਡੀਓ ਬਣਾ ਕੇ ਪੋਸਟ ਸ਼ੇਅਰ ਕੀਤੀ ਸੀ, ਜਿਸ ‘ਚ ਉਨ੍ਹਾਂ ਦੀ ਬੇਟੀ ਮਾਲਤੀ ਦੀ ਝਲਕ ਵੀ ਦੇਖਣ ਨੂੰ ਮਿਲੀ ਸੀ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਪ੍ਰਿਯੰਕਾ ਅਤੇ ਨਿਕ ਬਰਫੀਲੀ ਪਹਾੜੀਆਂ ਦੇ ਵਿਚਕਾਰ ਰੋਮਾਂਟਿਕ ਅੰਦਾਜ਼ ‘ਚ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਉਹ ਆਪਣੇ ਦੋਸਤਾਂ ਨਾਲ ਬਰਫ ਨਾਲ ਖੇਡਦੀ ਨਜ਼ਰ ਆਈ। ਇਸ ਦੇ ਨਾਲ ਹੀ ਵੀਡੀਓ ‘ਚ ਪ੍ਰਿਯੰਕਾ ਦੀ ਬੇਟੀ ਮਾਲਤੀ ਵੀ ਨਜ਼ਰ ਆਈ, ਜੋ ਖਿਡੌਣਿਆਂ ਨਾਲ ਖੇਡਦੀ ਨਜ਼ਰ ਆ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...