September 7, 2026, 5:09 pm
----------- Advertisement -----------
HomeNewsEntertainmentਪ੍ਰਿਯੰਕਾ ਚੋਪੜਾ ਨੇ ਸਾਲ 2022 ਦੇ ਫੋਟੋਸ਼ੂਟ ਦੀਆਂ ਤਸਵੀਰਾਂ ਕੀਤੀਆਂ ਸ਼ੇਅਰ ,ਵੇਖ...

ਪ੍ਰਿਯੰਕਾ ਚੋਪੜਾ ਨੇ ਸਾਲ 2022 ਦੇ ਫੋਟੋਸ਼ੂਟ ਦੀਆਂ ਤਸਵੀਰਾਂ ਕੀਤੀਆਂ ਸ਼ੇਅਰ ,ਵੇਖ ਪ੍ਰਸ਼ੰਸਕਾਂ ਦੇ ਉੱਡੇ ਹੋਸ਼

Published on

----------- Advertisement -----------

ਬਾਲੀਵੁੱਡ ਦੀ ਦੇਸੀ ਗਰਲ ਪ੍ਰਿਯੰਕਾ ਚੋਪੜਾ ਨੇ ਨਾ ਸਿਰਫ ਹਿੰਦੀ ਫਿਲਮ ਸਿਨੇਮਾ ਬਲਕਿ ਹਾਲੀਵੁੱਡ ‘ਚ ਵੀ ਆਪਣੀ ਬਿਹਤਰੀਨ ਅਦਾਕਾਰੀ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ ਹੈ। ਅਭਿਨੇਤਰੀ ਨੇ ਥੋੜ੍ਹੇ ਸਮੇਂ ਵਿੱਚ ਹੀ ਕਾਫੀ ਪ੍ਰਸਿੱਧੀ ਹਾਸਲ ਕੀਤੀ ਹੈ। ਇਹੀ ਕਾਰਨ ਹੈ ਕਿ ਪ੍ਰਿਯੰਕਾ ਚੋਪੜਾ ਅੱਜ ਇੱਕ ਅਭਿਨੇਤਰੀ ਦੇ ਨਾਲ-ਨਾਲ ਇੱਕ ਫੈਸ਼ਨ ਆਈਕਨ ਵਜੋਂ ਵੀ ਜਾਣੀ ਜਾਂਦੀ ਹੈ। ਅਭਿਨੇਤਰੀ ਅਕਸਰ ਖਾਸ ਮੌਕਿਆਂ ‘ਤੇ ਕਈ ਤਰ੍ਹਾਂ ਦੇ ਪਹਿਰਾਵੇ ਵਿਚ ਨਜ਼ਰ ਆਉਂਦੀ ਹੈ। ਅਭਿਨੇਤਰੀ ਦੇ ਇਹ ਪਹਿਰਾਵੇ ਕਾਫੀ ਵੱਖਰੇ ਹਨ, ਜੋ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਬਹੁਤ ਪਸੰਦ ਹਨ।

ਪ੍ਰਿਯੰਕਾ ਨੇ ਇਕ ਤੋਂ ਵਧ ਕੇ ਇਕ ਫੋਟੋਸ਼ੂਟ ਵੀ ਕਰਵਾਇਆ ਹੈ। ਹਾਲ ਹੀ ‘ਚ ਅਦਾਕਾਰਾ ਨੇ ਆਪਣੇ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ ਸੋਸ਼ਲ ‘ਤੇ ਸਾਂਝੀਆਂ ਕੀਤੀਆਂ ਹਨ। ਇਸ ਫੋਟੋਸ਼ੂਟ ‘ਚ ਉਸ ਦਾ ਬਿਲਕੁਲ ਵੱਖਰਾ ਅੰਦਾਜ਼ ਨਜ਼ਰ ਆ ਰਿਹਾ ਹੈ। ਪ੍ਰਿਯੰਕਾ ਦੇ ਇਸ ਪਹਿਰਾਵੇ ਤੋਂ ਪ੍ਰਸ਼ੰਸਕ ਹੈਰਾਨ ਹਨ ਅਤੇ ਇਸ ਨੂੰ ਕਾਫੀ ਪਸੰਦ ਵੀ ਕਰ ਰਹੇ ਹਨ। ਪ੍ਰਿਯੰਕਾ ਚੋਪੜਾ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਵੱਖ-ਵੱਖ ਪੋਜ਼ ‘ਚ 5 ਤਸਵੀਰਾਂ ਸ਼ੇਅਰ ਕੀਤੀਆਂ ਹਨ।

ਪ੍ਰਿਯੰਕਾ ਨੇ ਇਹ ਤਸਵੀਰਾਂ ‘ਵੈਨਿਟੀ ਫੇਅਰ ਮੈਗਜ਼ੀਨ’ ਲਈ ਸ਼ੇਅਰ ਕੀਤੀਆਂ ਹਨ। ਇਹ ਮੈਗਜ਼ੀਨ ਦੇ ਫਰਵਰੀ 2022 ਐਡੀਸ਼ਨ ਲਈ ਪ੍ਰਿਯੰਕਾ ਚੋਪੜਾ ਦਾ ਫੋਟੋਸ਼ੂਟ ਹੈ। ਪ੍ਰਿਅੰਕਾ ਇਸ ਵ੍ਹਾਈਟ ਐਂਡ ਬਲੈਕ ਆਊਟਫਿੱਟ ‘ਚ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਰੈੱਡ ਕਲਰ ਦੇ ਸਲੀਵਲੈੱਸ ਗਾਊਨ ‘ਚ ਉਸ ਦੀ ਤਸਵੀਰ ਵੀ ਹੈ। ਉਹ ਇੱਕ ਮੋਨੋਕ੍ਰੋਮ ਤਸਵੀਰ ‘ਚ ਖਿੜਕੀ ਨੂੰ ਫੜੀ ਹੋਈ ਦਿਖਾਈ ਦੇ ਰਹੀ ਹੈ। ਇਸ ਤਸਵੀਰ ‘ਚ ਉਸ ਨੇ ਸਫੈਦ ਟੀ-ਸ਼ਰਟ ਪਾਈ ਹੋਈ ਹੈ ਅਤੇ ਗੂੜ੍ਹੇ ਰੰਗ ਦੀ ਲਿਪਸਟਿਕ ਲਗਾਈ ਹੋਈ ਹੈ। ਇਨ੍ਹਾਂ ਤਸਵੀਰਾਂ ਨੂੰ ਇੰਸਟਾਗ੍ਰਾਮ ‘ਤੇ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਕੈਪਸ਼ਨ ‘ਚ ਲਿਖਿਆ, ਵੈਨਿਟੀ ਫੇਅਰ ਫਰਵਰੀ 2022।

ਇਸ ਦੇ ਨਾਲ, ਅਭਿਨੇਤਰੀ ਨੇ ਐਲੀਸਨ ਵਾਰਡ ਫਰੈਂਕ ਅਤੇ ਕਈ ਹੋਰਾਂ ਨੂੰ ਟੈਗ ਕੀਤਾ ਅਤੇ ਇਸ ਖੂਬਸੂਰਤ ਅਨੁਭਵ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਹੁਣ ਤੱਕ 12 ਲੱਖ ਤੋਂ ਵੱਧ ਲੋਕ ਪਸੰਦ ਕਰ ਚੁੱਕੇ ਹਨ। ਇਸ ਦੇ ਨਾਲ ਹੀ ਉਸ ਦੇ ਪ੍ਰਸ਼ੰਸਕ ਅਭਿਨੇਤਰੀ ਦੀਆਂ ਤਸਵੀਰਾਂ ‘ਤੇ ਆਪਣੀ-ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਸ ਤੋਂ ਇਲਾਵਾ ਕਈ ਮਸ਼ਹੂਰ ਹਸਤੀਆਂ ਵੀ ਪ੍ਰਿਅੰਕਾ ਦੀ ਫੋਟੋ ‘ਤੇ ਕੁਮੈਂਟ ਕਰ ਰਹੀਆਂ ਹਨ। ਇਸ ਸਿਲਸਿਲੇ ‘ਚ ਅਦਾਕਾਰਾ ਸੋਨਮ ਕਪੂਰ ਨੇ ਲਿਖਿਆ, ਖੂਬਸੂਰਤ ਮੈਨੂੰ ਤੁਹਾਡੇ ‘ਤੇ ਮਾਣ ਹੈ। ਇਸ ਤੋਂ ਇਲਾਵਾ ਕਈ ਹੋਰ ਕਲਾਕਾਰਾਂ ਨੇ ਵੀ ਇਨ੍ਹਾਂ ਤਸਵੀਰਾਂ ‘ਤੇ ਕਮੈਂਟ ਕੀਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...