ਬਾਲੀਵੁੱਡ ਦੇ ਨਾਲ-ਨਾਲ ਹਾਲੀਵੁੱਡ ਵਿਚ ਵੀ ਆਪਣੀ ਪਛਾਣ ਬਣਾਉਣ ਵਾਲੀ ਅਭਿਨੇਤਰੀ ਪ੍ਰਿਯੰਕਾ ਚੋਪੜਾ ਹਰ ਦਿਨ ਸੁਰਖੀਆਂ ਵਿਚ ਰਹਿੰਦੀ ਹੈ। ਪ੍ਰਿਯੰਕਾ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ ਅਤੇ ਪ੍ਰਸ਼ੰਸਕਾਂ ਵਿਚ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਉਹ ਲਗਾਤਾਰ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੀ ਰਹਿੰਦੀ ਹੈ। ਪ੍ਰਿਯੰਕਾ ਚੋਪੜਾ ਇਨੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਸਿਟਾਡੇਲ’ ਨੂੰ ਲੈ ਕੇ ਖੂਬ ਚਰਚਾ ‘ਚ ਹੈ।

ਇਸ ਫਿਲਮ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ ਅਤੇ ਇਹ ਰਿਲੀਜਿੰਗ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ। ਉਧਰ ਪ੍ਰਿਯੰਕਾ ਨੇ ਵੀ ਇਸ ਦੀ ਪ੍ਰਮੋਸ਼ਨ ਸ਼ੁਰੂ ਕਰ ਦਿੱਤੀ ਹੈ। ਇਸ ਵਿਚਾਲੇ ਹਾਲ ਹੀ ‘ਚ ਇਕ ਵਾਰ ਫਿਰ ਉਨ੍ਹਾਂ ਨੇ ਆਪਣੀਆਂ ਨਵੀਂ ਲੁੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਲੁੱਕ ਦੀ ਗੱਲ ਕਰੀਏ ਤਾਂ ਬਲੈਕ ਐਂਡ ਵ੍ਹਾਈਟ ਰੰਗ ਦੀ ਭਾਵ ਸਨੈਕ ਪ੍ਰਿੰਟ ‘ਚ ਉਹ ਗਾਰਜੀਅਸ ਲੱਗ ਰਹੀ ਹੈ।

ਇਸ ਡਰੈੱਸ ਦੇ ਨਾਲ ਉਨ੍ਹਾਂ ਨੇ ਗੋਲਡਨ ਪੱਤੀ ਵਾਲੇ ਈਅਰਰਿੰਗ ਪਹਿਨੇ ਹੋਏ ਹਨ ਅਤੇ ਖੁੱਲ੍ਹੇ ਵਾਲਾਂ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ।ਆਪਣੀ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਇੰਪ੍ਰੈਸ ਕਰਦੇ ਹੋਏ ਪ੍ਰਿਯੰਕਾ ਆਪਣੇ ਵਾਲਾਂ ਨੂੰ ਲਹਿਰਾਉਂਦੇ ਹੋਏ ਕੈਮਰੇ ਦੇ ਸਾਹਮਣੇ ਕਾਤਿਲਾਨਾ ਪੋਜ਼ ਦੇ ਰਹੀ ਹੈ। ਪ੍ਰਸ਼ੰਸਕਾਂ ਨੂੰ ਉਨ੍ਹਾਂ ਦੀ ਇਹ ਲੁੱਕ ਕਾਫੀ ਪਸੰਦ ਆ ਰਹੀ ਹੈ।ਦੱਸ ਦੇਈਏ ਕਿ ਪ੍ਰਿਯੰਕਾ ਆਪਣੀ ਹਾਲੀਵੁੱਡ ਫਿਲਮ ‘ਸਿਟਾਡੇਲ’ ਦੀ ਰਿਲੀਜ਼ਿੰਗ ਨੂੰ ਲੈ ਕੇ ਬਹੁਤ ਉਤਸ਼ਾਹਿਤ ਹੈ। ਇਸ ਤੋਂ ਇਲਾਵਾ ਉਹ ਬਾਲੀਵੁੱਡ ਫਿਲਮ ‘ਜੀ ਲੇ ਜ਼ਰਾ’ ‘ਚ ਨਜ਼ਰ ਆਵੇਗੀ ਜਿਸ ‘ਚ ਉਸ ਦੇ ਨਾਲ ਫਰਹਾਨ ਅਖ਼ਤਰ, ਕੈਟਰੀਨਾ ਕੈਫ ਅਤੇ ਆਲੀਆ ਭੱਟ ਮੁੱਖ ਭੂਮਿਕਾ ‘ਚ ਦਿਖਣਗੇ।