April 20, 2026, 8:13 pm
----------- Advertisement -----------
HomeNewsEntertainmentਪ੍ਰਿਅੰਕਾ ਚੋਪੜਾ ਨੇ ਵਿਦੇਸ਼ 'ਚ ਦਿਖਾਇਆ ਆਪਣਾ ਦੇਸੀ ਅੰਦਾਜ਼, ਦੇਖੋ ਦਿਲਕਸ਼ ਤਸਵੀਰਾਂ

ਪ੍ਰਿਅੰਕਾ ਚੋਪੜਾ ਨੇ ਵਿਦੇਸ਼ ‘ਚ ਦਿਖਾਇਆ ਆਪਣਾ ਦੇਸੀ ਅੰਦਾਜ਼, ਦੇਖੋ ਦਿਲਕਸ਼ ਤਸਵੀਰਾਂ

Published on

----------- Advertisement -----------

ਪ੍ਰਿਅੰਕਾ ਚੋਪੜਾ ਚੰਗੀ ਤਰ੍ਹਾਂ ਜਾਣਦੀ ਹੈ ਕਿ ਆਪਣੇ ਪ੍ਰਸ਼ੰਸਕਾਂ ਦਾ ਦਿਲ ਕਿਵੇਂ ਜਿੱਤਣਾ ਹੈ। ਭਾਰਤ ਤੋਂ ਦੂਰ ਵਿਦੇਸ਼ ਵਿੱਚ ਰਹਿੰਦੇ ਹੋਏ ਵੀ ਉਹ ਅਕਸਰ ਆਪਣੇ ਦੇਸੀ ਸਟਾਈਲ ਨਾਲ ਪ੍ਰਸ਼ੰਸਕਾਂ ਦਾ ਦਿਨ ਬਣਾਉਂਦੀ ਹੈ। ਅਜਿਹਾ ਹੀ ਕੁਝ ਉਨ੍ਹਾਂ ਦੀ ਹਾਲੀਆ ਪੋਸਟ ‘ਚ ਇਕ ਵਾਰ ਫਿਰ ਦੇਖਣ ਨੂੰ ਮਿਲ ਰਿਹਾ ਹੈ। ਦੇਸੀ ਕੁਈਨ ਨੇ ਆਪਣੇ ਇੰਸਟਾਗ੍ਰਾਮ ‘ਤੇ ਆਪਣਾ ਹਾਲੀਆ ਲੁੱਕ ਸ਼ੇਅਰ ਕੀਤਾ ਹੈ, ਜਿਸ ‘ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਤਸਵੀਰਾਂ ‘ਚ ਦੇਖ ਸਕਦੇ ਹੋ ਪ੍ਰਿਯੰਕਾ ਜੋ ਕਿ ਸੂਰਜ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ। ਉਹ ਖੁੱਲ੍ਹੇ ਅਸਮਾਨ ਹੇਠ ਮਸਤੀ ਦੇ ਮੂਡ ‘ਚ ਨਜ਼ਰ ਆ ਰਹੀ ਹੈ। ਫੋਟੋ ‘ਚ ਉਸ ਨੇ ਪੰਜਾਬੀ ਸ਼ੂਟ ਪਾਇਆ ਹੋਇਆ ਹੈ ਅਤੇ ਇਸ ਲੁੱਕ ‘ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।

ਪ੍ਰਿਯੰਕਾ ਚੋਪੜਾ ਦੁਆਰਾ ਸ਼ੇਅਰ ਕੀਤੀ ਗਈ ਪਹਿਲੀ ਫੋਟੋ ਵਿੱਚ ਉਹ ਪੀਲੇ ਰੰਗ ਦੇ ਕੁੜਤੇ ਵਿੱਚ ਨਜ਼ਰ ਆ ਰਹੀ ਹੈ ਜਿਸ ਉੱਤੇ ਮੋਰਨੀ ਹੈ। ਇਸ ਦੇ ਨਾਲ ਉਸ ਨੇ ਸਫੇਦ ਪਜਾਮਾ ਪਾਇਆ ਹੋਇਆ ਹੈ। ਅਭਿਨੇਤਰੀ ਨੇ ਨੀਲੇ ਫੁਟਵੀਅਰ ਅਤੇ ਕਾਲੇ ਸਨਗਲਾਸ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ। ਉਨ੍ਹਾਂ ਨੇ ਆਪਣੇ ਵਾਲ ਵੀ ਖੁੱਲ੍ਹੇ ਛੱਡ ਹੋਏ ਨੇ। ਉਸ ਨੇ ਆਪਣੇ ਦੋਵੇਂ ਹੱਥ ਹਵਾ ‘ਚ ਚੁੱਕ ਕੇ ਖ਼ਾਸ ਅੰਦਾਜ਼ ‘ਚ ਵੱਖ-ਵੱਖ ਪੋਜ਼ ਦਿੰਦੇ ਹੋਏ ਦਿਖਾਈ ਦੇ ਰਹੀ ਹੈ। ਉਹ ਤਸਵੀਰਾਂ ‘ਚ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ। ਫੋਟੋਆਂ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ‘ਜਦੋਂ ਸੂਰਜ ਸਹੀ ਨਿਕਲਦਾ ਹੈ।’ਇਸ ਪੋਸਟ ਉੱਤੇ ਵੱਡੀ ਗਿਣਤੀ ਲਾਈਕਸ ਤੇ ਕਮੈਂਟ ਆ ਰਹੇ ਹਨ।

ਪ੍ਰਸ਼ੰਸਕ ਤੇ ਕਲਾਕਾਰ ਜੰਮ ਕੇ ਪ੍ਰਿਯੰਕਾ ਦੀਆਂ ਤਾਰੀਫਾਂ ਕਰ ਰਹੇ ਹਨ। ਇੱਕ ਯੂਜ਼ਰ ਨੇ ਇਸ ਫੋਟੋ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਤੁਸੀਂ ਦਿਨ ਬਣਾ ਦਿੱਤਾ ਹੈ। ਇੱਕ ਹੋਰ ਯੂਜ਼ਰ ਨੇ ਲਿਖਿਆ- ਬਹੁਤ ਖੂਬਸੂਰਤ। ਜਦਕਿ ਇਕ ਹੋਰ ਯੂਜ਼ਰ ਨੇ ਲਿਖਿਆ- ਇੰਡੀਅਨ ਬਿਊਟੀ । ਵਿਦੇਸ਼ੀ ਸੈਲੀਬ੍ਰੇਟੀ Jessica Mulroney ਬਹੁਤ ਪਿਆਰਾ ਯੈਲੋ । ਇਸ ਤੋਂ ਇਲਾਵਾ ਕਈ ਹੋਰ ਕਲਾਕਾਰਾਂ ਨੇ ਵੀ ਕਮੈਂਟ ਕਰਕੇ ਪ੍ਰਿਯੰਕਾ ਦੀ ਇਸ ਪੋਸਟ ਉੱਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਦੱਸ ਦਈਏ ਪ੍ਰਿਯੰਕਾ ਚੋਪੜਾ ਹਾਲ ਹੀ ‘ਚ ਸਰੋਗੇਸੀ ਜ਼ਰੀਏ ਇਕ ਬੇਟੀ ਦੀ ਮਾਂ ਬਣੀ ਹੈ। ਇਹ ਖਬਰ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ ਸਹਿਮ

Bergamo ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ...