September 6, 2026, 1:44 am
----------- Advertisement -----------
HomeNewsEntertainmentਪ੍ਰਿਯੰਕਾ ਚੋਪੜਾ ਨੇ ਪਤੀ ਨਿਕ ਜੋਨਸ ਨਾਲ ਸ਼ੇਅਰ ਕੀਤੀ ਆਪਣੇ 'ਬੇਬੀ ਰੂਮ'...

ਪ੍ਰਿਯੰਕਾ ਚੋਪੜਾ ਨੇ ਪਤੀ ਨਿਕ ਜੋਨਸ ਨਾਲ ਸ਼ੇਅਰ ਕੀਤੀ ਆਪਣੇ ‘ਬੇਬੀ ਰੂਮ’ ਦੀ ਖ਼ੂਬਸੂਰਤ ਤਸਵੀਰ

Published on

----------- Advertisement -----------

ਬਾਲੀਵੁਡ ਅਦਾਕਾਰਾ ਪ੍ਰਿਅੰਕਾ ਚੋਪੜਾ ਆਪਣੀ ਪ੍ਰੋਫੈਸ਼ਨਲ ਲਾਈਫ ਤੋਂ ਇਲਾਵਾ ਅਕਸਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ‘ਚ ਰਹਿੰਦੀ ਹੈ। ਅਦਾਕਾਰਾ ਨੇ ਸਾਲ 2018 ਵਿੱਚ ਅਮਰੀਕੀ ਗਾਇਕ ਨਿਕ ਜੋਨਸ ਨਾਲ ਵਿਆਹ ਕੀਤਾ ਸੀ। ਹਾਲਾਂਕਿ ਇਸ ਜੋੜੇ ਨੇ ਕੁਝ ਦਿਨ ਪਹਿਲਾਂ ਮਾਤਾ-ਪਿਤਾ ਬਣਨ ਦਾ ਐਲਾਨ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ। ਪ੍ਰਿਯੰਕਾ ਤੇ ਨਿਕ ਨੂੰ ਹਾਲ ਹੀ ਵਿੱਚ ਸਰੋਗੇਸੀ ਰਾਹੀਂ ਮਾਤਾ-ਪਿਤਾ ਬਣਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਜਿਸ ਤੋਂ ਬਾਅਦ ਇਹ ਜੋੜਾ ਕਾਫੀ ਖੁਸ਼ ਹੈ।

ਹਰ ਕੋਈ ਬੱਚੀ ਦੀ ਪਹਿਲੀ ਝਲਕ ਦੇਖਣ ਨੂੰ ਬੇਤਾਬ ਹੈ। ਇਸ ਸਭ ਦੇ ਵਿਚਕਾਰ ਪ੍ਰਿਯੰਕਾ ਨੇ ਆਪਣੇ ਇੰਸਟਾਗ੍ਰਾਮ ‘ਤੇ ਲਾਸ ਏਂਜਲਸ ਦੇ ਘਰ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਪ੍ਰਿਯੰਕਾ ਆਪਣੇ ਪਤੀ ਨਿਕ ਨਾਲ ਸੈਲਫੀ ਲੈਂਦੇ ਹੋਏ ਅਤੇ ਉਨ੍ਹਾਂ ਦੇ ‘ਬੇਬੀ ਰੂਮ’ ਦੀ ਪਹਿਲੀ ਝਲਕ ਦਿਖਾਈ ਦੇ ਰਹੀ ਹੈ। ਇੰਸਟਾਗ੍ਰਾਮ ‘ਤੇ ਪ੍ਰਿਯੰਕਾ ਚੋਪੜਾ ਦੀ ਫੋਟੋ ਸ਼ੇਅਰ ਕਰਦੇ ਹੋਏ, ਕੈਪਸ਼ਨ ‘ਚ ਪਿੰਕ ਲਿਪ ਇਮੋਜੀ ਦੇ ਨਾਲ ਸਿਰਫ ‘ਫੋਟੋ ਡੰਪ’ ਲਿਖਿਆ ਹੈ। ਉਨ੍ਹਾਂ ਨੇ ਇੱਕ ਹੀ ਨਹੀਂ ਸਗੋਂ ਪੂਰੀਆਂ ਛੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਪੋਸਟ ਦੀ ਪਹਿਲੀ ਤਸਵੀਰ ‘ਚ ਪ੍ਰਿਯੰਕਾ ਲਾਲ ਰੰਗ ਦੇ ਕੱਪੜੇ ‘ਚ ਸੈਲਫੀ ਲੈਂਦੀ ਨਜ਼ਰ ਆ ਰਹੀ ਹੈ।

ਦੂਜੇ ਵਿੱਚ, ਉਸਨੇ ਪਾਸਤਾ ਨਾਲ ਭਰੀ ਆਪਣੀ ਨਾਸ਼ਤੇ ਦੀ ਪਲੇਟ ਦਿਖਾਈ ਹੈ। ਤੀਜੀ ਤਸਵੀਰ ‘ਚ ਉਹ ਆਪਣੇ ਪਤੀ ਨਿਕ ਜੋਨਸ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਚੌਥੀ ਤਸਵੀਰ ਵਿੱਚ, ਉਹ ਆਪਣੇ ਬੱਚੇ ਦਾ ਕਮਰਾ ਦਿਖਾਉਂਦੀ ਹੈ, ਜਿਸ ਵਿੱਚ ਇੱਕ ਮੇਜ਼ ਉੱਤੇ ਕੁਝ ਟੈਡੀ ਬੀਅਰ ਅਤੇ ਲੱਡੂ ਗੋਪਾਲ ਦੀ ਮੂਰਤੀ ਨਜ਼ਰ ਆ ਰਹੀ ਹੈ। ਪ੍ਰਿਯੰਕਾ ਦੇ ਘਰ ਅਤੇ ਉਸ ਦੇ ਬੇਬੀ ਰੂਮ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈਆਂ ਹਨ। ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਕੁਝ ਘੰਟੇ ਪਹਿਲਾਂ ਸ਼ੇਅਰ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ‘ਤੇ ਹੁਣ ਤੱਕ ਅੱਠ ਲੱਖ ਤੋਂ ਵੱਧ ਲਾਈਕਸ ਤੇ ਵੱਡੀ ਗਿਣਤੀ ਚ ਕਮੈਂਟ ਆ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...