August 15, 2026, 3:28 pm
----------- Advertisement -----------
HomeNewsEntertainmentਸਮੁੰਦਰ ਦੇ ਵਿਚਕਾਰ ਨਿੱਕ ਜੋਨਸ ਨਾਲ ਰੋਮਾਂਸ ਕਰਦੀ ਨਜ਼ਰ ਆਈ ਪ੍ਰਿਅੰਕਾ ਚੋਪੜਾ,...

ਸਮੁੰਦਰ ਦੇ ਵਿਚਕਾਰ ਨਿੱਕ ਜੋਨਸ ਨਾਲ ਰੋਮਾਂਸ ਕਰਦੀ ਨਜ਼ਰ ਆਈ ਪ੍ਰਿਅੰਕਾ ਚੋਪੜਾ, ਪ੍ਰਸ਼ੰਸਕਾਂ ਨੇ ਕਿਹਾ …

Published on

----------- Advertisement -----------

ਬਾਲੀਵੁੱਡ ਤੋਂ ਲੈ ਕੇ ਹਾਲੀਵੁੱਡ ਤੱਕ ਆਪਣੇ ਖੰਭ ਲਹਿਰਾਉਣ ਵਾਲੀ ਅਭਿਨੇਤਰੀ ਪ੍ਰਿਅੰਕਾ ਚੋਪੜਾ ਇਨ੍ਹੀਂ ਦਿਨੀਂ ਆਪਣੇ ਪਰਿਵਾਰ ਨਾਲ ਵਧੀਆ ਸਮਾਂ ਬਤੀਤ ਕਰ ਰਹੀ ਹੈ। ਅਦਾਕਾਰਾ ਹਾਲ ਹੀ ‘ਚ ਮਾਂ ਬਣੀ ਹੈ। ਉਸ ਨੇ ਇੱਕ ਪਿਆਰੀ ਬੇਟੀ ਨੂੰ ਜਨਮ ਦਿੱਤਾ ਹੈ। ਹੁਣ ਪ੍ਰਿਯੰਕਾ ਆਪਣੇ ਪਤੀ ਨਿਕ ਜੋਨਸ ਨਾਲ ਕੁਆਲਿਟੀ ਟਾਈਮ ਬਿਤਾਉਂਦੀ ਨਜ਼ਰ ਆ ਰਹੀ ਹੈ। ਦਰਅਸਲ ਨਿਕ ਨੇ ਇੰਸਟਾਗ੍ਰਾਮ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਆਪਣੇ ਪਤੀ ਨਾਲ ਯਾਟ ‘ਚ ਲੇਕ ਤਾਹੋ ਦੀ ਖੂਬਸੂਰਤੀ ਦਾ ਆਨੰਦ ਲੈ ਰਹੀ ਹੈ। ਨਿਕ ਜੋਨਸ ਨੇ ਇੰਸਟਾਗ੍ਰਾਮ ‘ਤੇ ਪ੍ਰਿਯੰਕਾ ਨਾਲ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ ਦਾ ਕੈਪਸ਼ਨ ਲਿਖਿਆ ਸੀ, “ਮੈਜਿਕ ਆਵਰ।” ਫੋਟੋਆਂ ਵਿੱਚ, ਦੇਸੀ ਕੁੜੀ ਇੱਕ ਸੰਤਰੀ ਰੰਗ ਦੇ ਟੌਪ ਅਤੇ ਮੈਚਿੰਗ ਪੈਂਟ ਵਿੱਚ ਨਜ਼ਰ ਆ ਰਹੀ ਹੈ, ਜਿਸ ਨੂੰ ਉਸਨੇ ਇੱਕ ਬਲੈਕ ਜੈਕੇਟ ਨਾਲ ਜੋੜਿਆ ਹੈ, ਜਦੋਂ ਕਿ ਨਿਕ ਆਲ ਬਲੈਕ ਲੁੱਕ ਵਿੱਚ ਡੈਸ਼ਿੰਗ ਨਜ਼ਰ ਆ ਰਿਹਾ ਹੈ।

ਇਕ ਤਸਵੀਰ ‘ਚ ਪ੍ਰਿਯੰਕਾ ਨਿਕ ਦੇ ਮੋਢੇ ‘ਤੇ ਸਿਰ ਰੱਖ ਰਹੀ ਸੀ। ਦੂਜੀ ਫੋਟੋ ‘ਚ ਦੋਵੇਂ ਕੁਦਰਤ ਦੀ ਖੂਬਸੂਰਤੀ ਦਾ ਆਨੰਦ ਲੈ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਨਿੱਕ ਜੋਨਸ ਨੇ ਆਪਣੀ ਲੇਡੀ ਲਵ ਲਈ ਪਿਆਰਾ ਜਿਹਾ ਕੈਪਸ਼ਨ ਵੀ ਲਿਖਿਆ ਹੈ। ਨਿੱਕ ਨੇ ਕੈਪਸ਼ਨ ਦੇ ਵਿੱਚ ਲਿਖਿਆ, ” Magic hour. ❤️”ਲੁੱਕ ਦੀ ਗੱਲ ਕਰੀਏ ਤਾਂ ਨਿੱਕ ਬਲੈਕ ਆਊਟਫਿਟ ‘ਚ ਬਿਲਕੁੱਲ ਕੂਲ ਲੱਗ ਰਹੇ ਹਨ। ਦੂਜੇ ਪਾਸੇ, ਪ੍ਰਿਯੰਕਾ ਚੋਪੜਾ ਨੇ ਸੰਤਰੀ ਰੰਗ ਦਾ ਬਲੇਜ਼ਰ ਸੈੱਟ ਪਾਇਆ ਹੋਇਆ ਹੈ ਅਤੇ ਉੱਪਰੋਂ ਕਾਲੀ ਜੈਕੇਟ ਕੈਰੀ ਕੀਤੀ ਹੋਈ ਹੈ। ਫੈਨਜ਼ ਇਸ ਜੋੜੀ ਦੀ ਇਨ੍ਹਾਂ ਤਸਵੀਰਾਂ ਨੂੰ ਬਹੁਤ ਪਸੰਦ ਕਰ ਰਹੇ ਹਨ ਅਤੇ ਕਮੈਂਟ ਕਰਕੇ ਆਪਣੇ ਚਹੇਤੇ ਸਟਾਰ ਕਪਲ ਉੱਤੇ ਪਿਆਰ ਲੁਟਾ ਰਹੇ ਹਨ। ਪ੍ਰਿਯੰਕਾ ਚੋਪੜਾ ਦੇ ਕਈ ਫੈਨਜ਼ ਉਨ੍ਹਾਂ ਦੀ ਜੋੜੀ ਨੂੰ ਖੂਬਸੂਰਤ ਦੱਸ ਰਹੇ ਹਨ, ਉਥੇ ਹੀ ਕਈਆਂ ਨੇ ਇਸ ਜੋੜੀ ਲਈ ਦਿਲ ਦੇ ਇਮੋਜੀ ਵੀ ਸ਼ੇਅਰ ਕੀਤੇ ਹਨ। ਇੱਕ ਫੈਨ ਨੇ ਲਿਖਿਆ, ਤੁਹਾਡੀ ਜੋੜੀ ਨੂੰ ਕਿਸੇ ਦੀ ਨਜ਼ਰ ਨਾ ਲੱਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...

ਪੰਜਾਬ ‘ਚ ਅਜ਼ਾਦੀ ਦਿਹਾੜਾ, ਲੁਧਿਆਣਾ ‘ਚ ਹਰਪਾਲ ਚੀਮਾ, ਜਾਣੋ ਕਿੱਥੇ-ਕਿੱਥੇ, ਕਿਸ-ਕਿਸ ਨੇ ਲਹਿਰਾਇਆ ਝੰਡਾ

80ਵੇਂ ਆਜ਼ਾਦੀ ਦਿਵਸ ‘ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ।...

ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ

ਲੁਧਿਆਣਾ, 14 ਅਗਸਤ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ₹9,821 ਕਰੋੜ ਦਾ ਆਰਡੀਐੱਫ ਰੋਕ ਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ: ਹਰਪਾਲ...

ਚੰਡੀਗੜ੍ਹ 14 ਅਗਸਤ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ...