August 2, 2026, 10:09 pm
----------- Advertisement -----------
HomeNewsEntertainmentਜਨਮ ਲੈਦਿਆਂ ਹੀ ਹਸਪਤਾਲ 'ਚ ਭਰਤੀ ਹੋਈ ਪ੍ਰਿਅੰਕਾ ਚੋਪੜਾ ਦੀ ਬੇਟੀ! ਸਾਹਮਣੇ...

ਜਨਮ ਲੈਦਿਆਂ ਹੀ ਹਸਪਤਾਲ ‘ਚ ਭਰਤੀ ਹੋਈ ਪ੍ਰਿਅੰਕਾ ਚੋਪੜਾ ਦੀ ਬੇਟੀ! ਸਾਹਮਣੇ ਆਈ ਵੱਡੀ ਵਜ੍ਹਾ

Published on

----------- Advertisement -----------

ਪ੍ਰਿਅੰਕਾ ਚੋਪੜਾ ਅਤੇ ਨਿਕ ਜੋਨਸ ਨੇ ਦੁਨੀਆ ਭਰ ਦੇ ਪ੍ਰਸ਼ੰਸਕਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਨਿੱਕ ਅਤੇ ਪ੍ਰਿਅੰਕਾ ਨਵੇਂ ਪੇਰੈਂਟਸ ਕਲੱਬ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਘਰ ਸਰੋਗੇਸੀ ਦੀ ਮਦਦ ਨਾਲ ਬੱਚੇ ਦਾ ਜਨਮ ਹੋਇਆ ਹੈ। ਦੋਵਾਂ ਨੇ ਸੋਸ਼ਲ ਮੀਡੀਆ ‘ਤੇ ਇਸ ਗੱਲ ਦਾ ਐਲਾਨ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਬੱਚੇ ਦਾ ਜਨਮ ਸਮੇਂ ਤੋਂ 3 ਮਹੀਨੇ ਪਹਿਲਾਂ ਹੋਇਆ ਹੈ।

ਜਾਣਕਾਰੀ ਮੁਤਾਬਕ ਕਰੀਬ 12 ਹਫਤੇ ਪਹਿਲਾਂ ਨਿਕ ਜੋਨਸ ਅਤੇ ਪ੍ਰਿਯੰਕਾ ਚੋਪੜਾ ਦੇ ਘਰ ਸਰੋਗੇਸੀ ਦੀ ਮਦਦ ਨਾਲ ਬੇਟੀ ਹੋਈ ਸੀ। ਪਰ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ ਹੈ। ਮੀਡੀਆ ਰਿਪੋਰਟਸ ਮੁਤਾਬਕ ਪ੍ਰਿਯੰਕਾ ਚੋਪੜਾ ਅਤੇ ਨਿਕ ਜੋਨਸ ਦੀ ਬੇਟੀ ਦਾ ਜਨਮ 27ਵੇਂ ਹਫਤੇ ਹੋਇਆ ਹੈ। ਵਰਤਮਾਨ ਵਿੱਚ, ਨਵਾਂ ਜਨਮਿਆ ਬੱਚਾ ਅਤੇ ਸਰੋਗੇਟ ਮਾਂ ਕੈਲੀਫੋਰਨੀਆ ਦੇ ਇੱਕ ਹਸਪਤਾਲ ਵਿੱਚ ਹਨ। ਇਹ ਔਰਤ ਦੀ ਪੰਜਵੀਂ ਸਰੋਗੇਸੀ ਹੈ। ਬੱਚੇ ਦਾ ਜਨਮ ਅਪ੍ਰੈਲ ‘ਚ ਹੋਣਾ ਸੀ ਪਰ ਪ੍ਰੀ-ਮੈਚਿਓਰ ਡਿਲੀਵਰੀ ਕਾਰਨ ਬੱਚੇ ਨੂੰ ਫਿਲਹਾਲ ਹਸਪਤਾਲ ‘ਚ ਰੱਖਿਆ ਗਿਆ ਹੈ।

ਬੀਤੀ ਰਾਤ ਪ੍ਰਿਯੰਕਾ ਚੋਪੜਾ ਨੇ ਆਪਣੇ ਪਤੀ ਨਿਕ ਜੋਨਸ ਨੂੰ ਟੈਗ ਕਰਕੇ ਇੰਸਟਾਗ੍ਰਾਮ ‘ਤੇ ਮਾਂ ਬਣਨ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਲਿਖਿਆ, ‘ਅਸੀਂ ਤੁਹਾਨੂੰ ਇਹ ਖੁਸ਼ਖਬਰੀ ਦਿੰਦੇ ਹੋਏ ਬਹੁਤ ਖੁਸ਼ ਹਾਂ ਕਿ ਅਸੀਂ ਸਰੋਗੇਸੀ ਰਾਹੀਂ ਮਾਤਾ-ਪਿਤਾ ਬਣ ਗਏ ਹਾਂ। ਇਸ ਖ਼ਾਸ ਸਮੇਂ ‘ਤੇ ਅਸੀਂ ਆਪਣੀ ਪ੍ਰਾਈਵੇਸੀ ਦੀ ਉਮੀਦ ਕਰਦੇ ਹਾਂ ਕਿਉਂਕਿ ਅਸੀਂ ਆਪਣੀ ਫੈਮਿਲੀ ‘ਤੇ ਫੋਕਸ ਕਰਨਾ ਹੈ, ਤੁਹਾਡਾ ਸਭ ਦਾ ਬਹੁਤ ਬਹੁਤ ਧੰਨਵਾਦ’।ਪ੍ਰਿਯੰਕਾ ਨੇ ਇਸ ਪੋਸਟ ਨੂੰ ਨਿੱਕ ਜੋਨਸ ਨੂੰ ਟੈਗ ਕਰਦੇ ਹੋਏ ਹਾਰਟ ਵਾਲਾ ਇਮੋਜੀ ਵੀ ਪੋਸਟ ਕੀਤਾ ਹੈ। ਦੱਸ ਦਈਏ ਕਿ ਨਿੱਕ ਅਤੇ ਪ੍ਰਿਯੰਕਾ ਦਸੰਬਰ 2018 ‘ਚ ਵਿਆਹ ਦੇ ਬੰਧਨ ‘ਚ ਬੱਝੇ ਸਨ ਅਤੇ ਦੋਵਾਂ ਦਾ ਵਿਆਹ ਰਾਜਸਥਾਨ ਦੇ ਉਮੇਦ ਭਵਨ ‘ਚ ਹੋਇਆ ਸੀ । ਵਿਆਹ ਦੇ ਸਮਾਗਮ ਤਿੰਨ ਦਿਨ ਤੱਕ ਚੱਲੇ ਸਨ । ਜਿਸ ਦੌਰਾਨ ਵਿਆਹ ਹਿੰਦੂ ਅਤੇ ਕ੍ਰਿਸਚਿਅਨ ਰੀਤੀ ਰਿਵਾਜ਼ਾਂ ਦੇ ਨਾਲ ਹੋਇਆ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...