July 25, 2026, 7:04 pm
----------- Advertisement -----------
HomeNewsEntertainment2 ਭਾਗਾਂ 'ਚ ਬਣੇਗੀ ਪ੍ਰਭਾਸ ਦੀ ਫ਼ਿਲਮ 'ਪ੍ਰੋਜੈਕਟ ਕੇ' ,ਦੀਪਿਕਾ ਪਾਦੂਕੋਣ ਦਾ...

2 ਭਾਗਾਂ ‘ਚ ਬਣੇਗੀ ਪ੍ਰਭਾਸ ਦੀ ਫ਼ਿਲਮ ‘ਪ੍ਰੋਜੈਕਟ ਕੇ’ ,ਦੀਪਿਕਾ ਪਾਦੂਕੋਣ ਦਾ ਕਿਰਦਾਰ ਵੀ ਹੋਵੇਗਾ ਦਮਦਾਰ

Published on

----------- Advertisement -----------

ਬਾਹੂਬਲੀ ਸਟਾਰ ਪ੍ਰਭਾਸ ਅਤੇ ਦੀਪਿਕਾ ਪਾਦੁਕੋਣ ਜਲਦੀ ਹੀ ਇੱਕ ਤੇਲਗੂ ਸਾਇੰਸ ਫਿਕਸ਼ਨ ਫਿਲਮ ਪ੍ਰੋਜੈਕਟ ਵਿੱਚ ਨਜ਼ਰ ਆਉਣਗੇ। ਫਿਲਮ ‘ਚ ਇਨ੍ਹਾਂ ਦੋਵਾਂ ਦੇ ਨਾਲ ਅਮਿਤਾਭ ਬੱਚਨ ਵੀ ਮੁੱਖ ਭੂਮਿਕਾ ਨਿਭਾਉਣਗੇ। ਇਸ ਦੌਰਾਨ ਨਿਰਮਾਤਾਵਾਂ ਦਾ ਕਹਿਣਾ ਹੈ ਕਿ ਬਾਹੂਬਲੀ ਵਾਂਗ ‘ਪ੍ਰੋਜੈਕਟ ਕੇ’ ਵੀ ਦੋ ਹਿੱਸਿਆਂ ‘ਚ ਰਿਲੀਜ਼ ਹੋਵੇਗੀ, ਜਿਸ ਦਾ ਪਹਿਲਾ ਭਾਗ ਅਗਲੇ ਸਾਲ ਅਪ੍ਰੈਲ ‘ਚ ਆ ਸਕਦਾ ਹੈ। ਨਿਰਮਾਤਾਵਾਂ ਦਾ ਕਹਿਣਾ ਹੈ ਕਿ ਪਹਿਲੇ ਭਾਗ ਦੀ ਸ਼ੁਰੂਆਤੀ ਸ਼ੂਟਿੰਗ ਖਤਮ ਹੋ ਗਈ ਹੈ ਅਤੇ ਉਹ ਫਿਲਮ ਦੀ ਰਿਲੀਜ਼ ਦੀ ਉਡੀਕ ਕਰ ਰਹੇ ਹਨ। ਖਬਰਾਂ ਮੁਤਾਬਕ ਫਿਲਮ ‘ਪ੍ਰੋਜੈਕਟ ਕੇ’ ਵੀ ਬਾਹੂਬਲੀ ਵਾਂਗ ਦੋ ਹਿੱਸਿਆਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਜਿੱਥੇ ਪਹਿਲਾ ਭਾਗ ਸਸਪੈਂਸ ਪੈਦਾ ਕਰੇਗਾ, ਉੱਥੇ ਦੂਜਾ ਭਾਗ ਕਹਾਣੀ ਦਾ ਅਹਿਮ ਹਿੱਸਾ ਹੋਵੇਗਾ।

ਮੇਕਰਸ ਮੁਤਾਬਕ ਇਹ ਇੱਕ ਵੱਡੀ ਫਿਲਮ ਬਣਨ ਜਾ ਰਹੀ ਹੈ। ਦੱਸ ਦੇਈਏ ਕਿ ਇਹ ਫਿਲਮ ਵੈਜਯੰਤੀ ਫਿਲਮ ਪ੍ਰੋਡਕਸ਼ਨ ਦੇ 50 ਸਾਲ ਪੂਰੇ ਹੋਣ ਦੇ ਜਸ਼ਨ ‘ਚ ਬਣਾਈ ਜਾ ਰਹੀ ਹੈ। ਫਿਲਮ ਦੇ ਨਿਰਦੇਸ਼ਕ ਨਾਗ ਅਸ਼ਵਿਨ ਦਾ ਕਹਿਣਾ ਹੈ ਕਿ ਫਿਲਮ ਦੇ ਪਹਿਲੇ ਭਾਗ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਸੀਨ ‘ਚ ਪ੍ਰਭਾਸ ਕੂਲ ਅਵਤਾਰ ‘ਚ ਨਜ਼ਰ ਆਉਣਗੇ। ਦੀਪਿਕਾ ਦੇ ਵਰਕਫ੍ਰੰਟ ਦੀ ਗੱਲ ਕਰੀਏ ਤਾਂ ਦੀਪਿਕਾ ਦੀ ਪਠਾਨ ਹਾਲ ਹੀ ‘ਚ ਰਿਲੀਜ਼ ਹੋਈ ਹੈ, ਜੋ ਬਾਕਸ ਆਫਿਸ ਦੇ ਸਾਰੇ ਰਿਕਾਰਡ ਤੋੜ ਰਹੀ ਹੈ। ਇਸ ਦੇ ਨਾਲ ਉਹ ਓਮ ਸ਼ਾਂਤੀ ਓਮ, ਤਮਾਸ਼ਾ, ਪਦਮਾਵਤ, ਬਾਜੀਰਾਵ ਮਸਤਾਨੀ ਅਤੇ ਚੇਨਈ ਐਕਸਪ੍ਰੈਸ ਵਿੱਚ ਕੰਮ ਕਰ ਚੁੱਕੇ ਹਨ। ਇਸ ਦੇ ਨਾਲ ਹੀ ਪ੍ਰਭਾਸ ਸਾਊਥ ਦੇ ਮਸ਼ਹੂਰ ਐਕਟਰ ਹਨ। ਉਨ੍ਹਾਂ ਨੇ ਬਾਹੂਬਲੀ, ਅਧੀਪੁਰਸ਼, ਬਾਗੀ, ਮਿਰਚੀ, ਸਾਹੋ ਅਤੇ ਰਾਧੇ ਸ਼ਿਆਮ ਵਰਗੀਆਂ ਫਿਲਮਾਂ ਵਿੱਚ ਕੰਮ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...