August 11, 2026, 3:01 pm
----------- Advertisement -----------
HomeNewsEntertainmentਪੰਜਾਬ ਸਰਕਾਰ ਵੱਲੋਂ ਪੰਜਾਬੀ ਫਿਲਮ ਵਿਕਾਸ ਕੌਂਸਲ ਦਾ ਕੀਤਾ ਜਾਵੇਗਾ ਗਠਨ

ਪੰਜਾਬ ਸਰਕਾਰ ਵੱਲੋਂ ਪੰਜਾਬੀ ਫਿਲਮ ਵਿਕਾਸ ਕੌਂਸਲ ਦਾ ਕੀਤਾ ਜਾਵੇਗਾ ਗਠਨ

Published on

----------- Advertisement -----------
  • ਕਦਮ ਦਾ ਉਦੇਸ਼ ਪੰਜਾਬੀ ਕਲਾ, ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਾ 
  • ਮੁੱਖ ਮੰਤਰੀ ਚੰਨੀ ਨੇ ਪੰਜਾਬੀ ਗਾਇਕਾਂ, ਅਦਾਕਾਰਾਂ ਅਤੇ ਸੰਗੀਤਕਾਰਾਂ ਨੂੰ ਸ਼ਾਨ-ਏ-ਪੰਜਾਬ ਲਾਈਫਟਾਈਮ ਐਵਾਰਡਾਂ ਨਾਲ ਕੀਤਾ ਸਨਮਾਨਿਤ

ਚੰਡੀਗੜ੍ਹ, 15 ਦਸੰਬਰ 2021 – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੰਜਾਬੀ ਫਿਲਮ ਵਿਕਾਸ ਕੌਂਸਲ, ਪੰਜਾਬ ਦੇ ਗਠਨ ਦਾ ਐਲਾਨ ਕੀਤਾ ਹੈ। 

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਸਬੰਧੀ ਪ੍ਰਸਤਾਵ ਨੂੰ ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚ ਹਰੀ ਝੰਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਸ਼ਾਨਾਮੱਤੀ ਸੱਭਿਆਚਾਰਕ ਵਿਰਾਸਤ ਨੂੰ ਫਿਲਮਾਂ ਰਾਹੀਂ ਪ੍ਰਫੁੱਲਤ ਕਰਨਾ ਸਮੇਂ ਦੀ ਲੋੜ ਹੈ, ਜੋ ਕਿ ਅਜੋਕੇ ਸਮੇਂ ਵਿੱਚ ਸੰਚਾਰ ਦਾ ਨਵੀਨਤਮ ਅਤੇ ਪ੍ਰਭਾਵਸ਼ਾਲੀ ਸਾਧਨ ਹਨ। ਮੁੱਖ ਮੰਤਰੀ ਚੰਨੀ ਨੇ ਕਲਪਨਾ ਕੀਤੀ ਕਿ ਇਹ ਕਦਮ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਵਿਸ਼ਵ ਭਰ ਵਿੱਚ ਪ੍ਰਦਰਸ਼ਿਤ ਕਰਨ ਲਈ ਵਧੇਰੇ ਅਹਿਮ ਸਾਬਤ ਹੋਵੇਗਾ।

ਮੁੱਖ ਮੰਤਰੀ ਨੇ ਇਹ ਗੱਲ ਅੱਜ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਖੇ ਪੰਜਾਬੀ ਕਲਾਕਾਰਾਂ, ਗਾਇਕਾਂ, ਸੰਗੀਤਕਾਰਾਂ ਅਤੇ ਬੈਕਗ੍ਰਾਊਂਡ `ਤੇ ਕੰਮ ਕਰਨ ਵਾਲੇ ਕਲਾਕਾਰਾਂ ਨੂੰ ਪੰਜਾਬੀ ਸੱਭਿਆਚਾਰ ਵਿੱਚ ਪਾਏ ਯੋਗਦਾਨ ਸਬੰਧੀ ਸਨਮਾਨਿਤ ਕਰਨ ਲਈ ਕਰਵਾਏ ਗਏ ਇੱਕ ਐਵਾਰਡ ਸਮਾਰੋਹ ਦੌਰਾਨ ਕਹੀ।

ਪੰਜਾਬੀ ਫਿਲਮ, ਸੰਗੀਤ ਅਤੇ ਟੈਲੀਵਿਜ਼ਨ ਗਿਲਡ ਸੁਸਾਇਟੀ ਅਤੇ ਪੰਜਾਬ ਸੈਰ ਸਪਾਟਾ ਵਿਭਾਗ ਵੱਲੋਂ ਕਰਵਾਏ ਇਸ ਸ਼ਾਨ-ਏ-ਪੰਜਾਬ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਪੰਜਾਬੀ ਲੋਕ ਗਾਇਕ ਮਰਹੂਮ ਗੁਰਮੀਤ ਬਾਵਾ ਅਤੇ ਸਰਦੂਲ ਸਿਕੰਦਰ ਨੂੰ ਸ਼ਾਨ-ਏ-ਪੰਜਾਬ ਸ਼ਰਧਾਂਜਲੀ ਪੁਰਸਕਾਰ ਅਤੇ ਉੱਘੇ ਪੰਜਾਬੀ ਸੰਗੀਤਕਾਰ ਚਰਨਜੀਤ ਆਹੂਜਾ ਅਤੇ ਪੰਜਾਬੀ ਅਭਿਨੇਤਾ ਗੱਗੂ ਗਿੱਲ ਨੂੰ ਸ਼ਾਨ-ਏ-ਪੰਜਾਬ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸਿੱਧੂ ਮੂਸੇਵਾਲਾ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ ਅਤੇ ਪੰਜਾਬੀ ਫ਼ਿਲਮ ਅਦਾਕਾਰ ਯੋਗਰਾਜ ਸਿੰਘ, ਉਪਾਸਨਾ ਸਿੰਘ, ਸਤਿੰਦਰ ਸੱਤੀ, ਰਣਜੀਤ ਬਾਵਾ, ਮਾਸਟਰ ਸਲੀਮ ਵੀ ਹਾਜ਼ਰ ਰਹੇ।

ਦਿਨੇਸ਼ ਸਪੀਡ ਰਿਕਾਰਡਜ਼ ਸਕੱਤਰ ਪੰਜਾਬੀ ਫਿਲਮ, ਸੰਗੀਤ, ਟੀਵੀ ਗਿਲਡ ਸੁਸਾਇਟੀ ਨੇ ਇਸ ਸਮਾਗਮ ਵਿੱਚ ਸਹਿਯੋਗ ਦੇਣ ਲਈ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦਾ ਧੰਨਵਾਦ ਕੀਤਾ।

ਇਸ ਸਮਾਰੋਹ ਵਿੱਚ ਵਧੀਕ ਮੁੱਖ ਸਕੱਤਰ ਸੈਰ ਸਪਾਟਾ ਤੇ ਸੱਭਿਆਚਾਰ ਸੰਜੇ ਕੁਮਾਰ, ਡਾਇਰੈਕਟਰ ਸੈਰ ਸਪਾਟਾ ਤੇ ਸੱਭਿਆਚਾਰ ਕਮਲਪ੍ਰੀਤ ਕੌਰ ਬਰਾੜ, ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸੰਧੂ ਨੇ ਵੀ ਸ਼ਿਰਕਤ ਕੀਤੀ।

ਇਸ ਮੌਕੇ ਮੁੱਖ ਮੰਤਰੀ ਵੱਲੋਂ  ਉੱਘੇ ਪੰਜਾਬੀ ਗਾਇਕ ਗਿੱਪੀ ਗਰੇਵਾਲ, ਸੁਨੰਦਾ ਸ਼ਰਮਾ, ਰਣਜੀਤ ਬਾਵਾ ਤੋਂ ਇਲਾਵਾ ਅਦਾਕਾਰ ਦੇਵ ਖਰੋੜ, ਗਾਇਕ ਗੁਰਲੇਜ ਅਖ਼ਤਰ ਅਤੇ ਕੁਲਵਿੰਦਰ ਕੈਲੀ ਨੂੰ ਵੀ ਸਨਮਾਨਿਤ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...