ਪੰਜਾਬੀ ਸਿਨੇਮਾ ਜਗਤ ਦੇ ਮਸ਼ਹੂਰ ਅਦਾਕਾਰ ਰਾਣਾ ਰਣਬੀਰ ਸਿੰਘ ਆਪਣੀ ਸ਼ਾਨਦਾਰ ਕਾਮੇਡੀ ਨਾਲ ਦਰਸ਼ਕਾਂ ਦਾ ਦਿਲ ਜਿਤਦੇ ਆਏ ਹਨ। ਉਨ੍ਹਾਂ ਨੇ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦਾ ਖੂਬ ਦਿਲ ਜਿੱਤਿਆ ਹੈ। ਉਹ ਨਾ ਸਿਰਫ਼ ਆਪਣੀ ਅਦਾਕਾਰੀ ਬਲਕਿ ਲਿਖਣੀ ਲਈ ਵੀ ਕਾਫ਼ੀ ਮਸ਼ਹੂਰ ਹਨ। ਉਹ ਗੀਤਾਂ ਦੇ ਨਾਲ-ਨਾਲ ਸ਼ਾਨਦਾਰ ਕਵਿਤਾਵਾਂ ਵੀ ਲਿਖਦੇ ਹਨ। ਇਸ ਤੋਂ ਇਲਾਵਾ ਅਦਾਕਾਰ ਦਰਸ਼ਕਾਂ ਨੂੰ ਹਸਾਉਣ ਦੇ ਨਾਲ-ਨਾਲ ਜਿੰਦਗੀ ਜਿਉਣ ਦਾ ਸਲੀਕਾ ਵੀ ਦੱਸਦੇ ਹਨ।
ਦੱਸ ਦਈਏ ਕਿ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ ‘ਚ ਉਹ ਪ੍ਰਸ਼ੰਸਕਾਂ ਨੂੰ ਕੁੱਝ Motivational ਗੱਲਾਂ ਬਾਰੇ ਦੱਸਦੇ ਹੋਏ ਨਜ਼ਰ ਆ ਰਹੇ ਹਨ।
ਦੱਸ ਦਈਏ ਕਿ ਉਨ੍ਹਾਂ ਦੀ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਏ ਤੇ ਪ੍ਰਸ਼ੰਸਕ ਕੰਮੈਂਟ ਕਰਕੇ ਉਨ੍ਹਾਂ ਦੀ ਕਾਫ਼ੀ ਤਾਰੀਫ਼ ਕਰ ਰਹੇ ਹਨ। ਉਨਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਇੰਡਸਟਰੀ ਦੇ ਕਈ ਕਲਾਕਾਰਾਂ ਲਈ ਗੀਤ ਵੀ ਲਿਖੇ ਹਨ। ਉਨ੍ਹਾਂ ਨੇ ਕਈ ਪੰਜਾਬੀ ਫਿਲਮਾਂ ‘ਚ ਕੰਮ ਕੀਤਾ ਹੈ। ਉਨ੍ਹਾਂ ਦੀ ਅਦਾਕਾਰੀ ਨੂੰ ਪ੍ਰਸ਼ੰਸਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾਂਦਾ ਹੈ।












