July 24, 2026, 7:34 pm
----------- Advertisement -----------
HomeNewsEntertainmentਦੀਪ ਸਿੱਧੂ ਦੇ ਦਿਹਾਂਤ 'ਤੇ ਇਹਨਾਂ ਪੰਜਾਬੀ ਕਲਾਕਾਰਾਂ ਨੇ ਜਤਾਇਆ ਦੁੱਖ

ਦੀਪ ਸਿੱਧੂ ਦੇ ਦਿਹਾਂਤ ‘ਤੇ ਇਹਨਾਂ ਪੰਜਾਬੀ ਕਲਾਕਾਰਾਂ ਨੇ ਜਤਾਇਆ ਦੁੱਖ

Published on

----------- Advertisement -----------

ਕੁੰਡਲੀ ਮਾਨੇਸਰ (ਕੇ.ਐੱਮ.ਪੀ.) ਹਾਈਵੇਅ ‘ਤੇ ਪੰਜਾਬੀ ਅਦਾਕਾਰ ਅਤੇ ਕਿਸਾਨ ਅੰਦੋਲਨ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਦੀਪ ਸਿੱਧੂ ਦੀ ਭਿਆਨਕ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਘਟਨਾ ਦਿੱਲੀ ਤੋਂ ਪੰਜਾਬ ‘ਚ ਆਉਂਦੇ ਹੋਏ ਦੇਰ ਸ਼ਾਮ ਨੂੰ ਹੋਈ। ਦੀਪ ਸਿੱਧੂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਚਰਚਾ ‘ਚ ਆਏ ਸਨ। ਉਨ੍ਹਾਂ ਦੀ ਮੌਤ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਗਾਇਕਾ ਨਿਮਰਤ ਖਹਿਰਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦੀਪ ਸਿੱਧੂ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।

ਇਸ ਤੋਂ ਇਲਾਵਾ ਗਾਇਕ ਜਸਬੀਰ ਜੱਸੀ ਨੇ ਦੀਪ ਸਿੱਧੂ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਇਸ ਤੋਂ ਇਲਾਵਾ ਗਾਇਕ ਰਣਜੀਤ ਬਾਵਾ ਨੇ ਵੀ ਦੀਪ ਸਿੱਧੂ ਦੇ ਨਾਲ ਇੱਕ ਤਸਵੀਰ ਸਾਂਝੀ ਕਰਦੇ ਹੋਏ ਉਸ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।

ਰਣਜੀਤ ਬਾਵਾ ਨੇ ਲਿੁਖਿਆ ਕਿ ‘ਅਲਵਿਦਾ ਦੋਸਤ, ਤੇਰਾ ਇੰਝ ਤੁਰ ਜਾਣਾ ਅਸਹਿ ਹੈ। ਭੁੱਲ ਚੁੱਕ ਮੁਆਫ ਮਨ ਉਦਾਸ ਹੈ’। ਇਸ ਤੋਂ ਇਲਾਵਾ ਹੋਰ ਵੀ ਕਈ ਸੈਲੀਬ੍ਰੇਟੀਜ਼ ਨੇ ਦੀਪ ਸਿੱਧੂ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ ।ਪੰਜਾਬ ਦੇ ਮੁਕਤਸਰ ਜਿਲ੍ਹੇ ਵਿੱਚ ਅਪ੍ਰੈਲ 1984 ਵਿੱਚ ਜਨਮ ਦੀਪ ਸਿੱਧੂ ਨੇ ਆਪਣੀ ਕਰੀਅਰ ਦੀ ਸ਼ੁਰੂਆਤ ਮਾਡਲਿੰਗ ਤੋਂ ਸੀ। ਦੀਪ ਨੇ ਲਾ ਦੀ ਪੜਾਈ ਦੀ। ਉਹ ਕਿੰਗਫਿਸ਼ਰ ਮਾਡਲ ਹੰਟ ਦੇ ਖਿਡਾਰੀ ਰਹੇ। ਮਿਸਟਰ ਇੰਡੀਆ ਕਾਂਟੈਸਟ ਵਿੱਚ ਮਿਸਟਰ ਪਰਸਨੈਲਿਟੀ ਕਾ ਖਿਤਾਬ ਵੀ ਜਿੱਤਾਿਆ ।

ਸਾਲ 2015 ‘ਚ ਪਹਿਲੀ ਪੰਜਾਬੀ ਫਿਲਮ ‘ਰਮਤਾ ਜੋਗੀ’ ਦੀ ਕਹਾਣੀ ਸੀ। ਹਾਲਾਂਕਿ ਦੀਪ 2018 ਵਿੱਚ ਆਈ ਫਿਲਮ ਜੋਰਾ ਦਸ ਨੰਬਰੀ ਨਾਲ ਮਸ਼ਹੂਰ ਹੋਏ ਜਿਸ ‘ਚ ਉਸ ਦਾ ਕਿਰਦਾਰ ਗੈਂਗਸਟਰ ਦਾ ਸੀ। ਦੀਪ ਸਿੱਧੂ ਦੇ ਦਿਹਾਂਤ ਦੀ ਖ਼ਬਰ ਨੇ ਪੰਜਾਬੀ ਇੰਡਸਟਰੀ ਨੂੰ ਝੰਜੋੜ ਕੇ ਰੱਖ ਦਿੱਤਾ ਹੈ । ਦੀਪ ਸਿੱਧੂ ਕਿਸਾਨ ਅੰਦੋਲਨ ਦਾ ਵੀ ਹਿੱਸਾ ਰਹੇ ਸਨ । ਕਿਸਾਨ ਅੰਦੋਲਨ ਦੇ ਦੌਰਾਨ ਲਾਲ ਕਿਲੇ੍ਹ ‘ਚ ਹਿੰਸਾ ਮਾਮਲੇ ‘ਚ ਵੀ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...