ਪੰਜਾਬੀ ਫਿਲਮ ਇੰਡਸਟਰੀ ਹਰ ਵਾਰ ਕਿਸੇ ਨਾ ਕਿਸੇ ਮੁੱਦੇ ‘ਤੇ ਫਿਲਮ ਲੈ ਕੇ ਆਉਂਦੀ ਹੈ। ਪੰਜਾਬ ਵਿੱਚ ਨਸ਼ਿਆਂ ਬਾਰੇ ਕਈ ਫ਼ਿਲਮਾਂ ਬਣ ਚੁੱਕੀਆਂ ਹਨ। ਲੋਕਾਂ ਦਾ ਧਿਆਨ ਇਸ ਮੁੱਦੇ ਵੱਲ ਖਿੱਚਿਆ ਗਿਆ ਹੈ। ਇਸੇ ਮੁੱਦੇ ‘ਤੇ ਇੱਕ ਹੋਰ ਫਿਲਮ ਰਿਲੀਜ਼ ਲਈ ਤਿਆਰ ਹੈ। ਅੱਜ ਫਿਲਮ ਪੋਸਤੀ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਫਿਲਮ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ ਕਿਉਂਕਿ ਕਈ ਵਾਰ ਇਸ ਫਿਲਮ ਦੀ ਰਿਲੀਜ਼ ਡੇਟ ਬਦਲੀ ਜਾ ਚੁੱਕੀ ਹੈ। ਹੁਣ ਆਖਿਰਕਾਰ ਨਵੀਂ ਰਿਲੀਜ਼ ਡੇਟ ਸਾਹਮਣੇ ਆ ਗਈ ਹੈ। ਪੋਸਤੀ ਵਿੱਚ ਬੱਬਲ ਰਾਏ, ਪ੍ਰਿੰਸ ਕੰਵਲਜੀਤ ਸਿੰਘ, ਸੁਰਲੀ ਗੌਤਮ, ਰਘਵੀਰ ਬੋਲੀ, ਰਾਣਾ ਰਣਬੀਰ ਅਤੇ ਜ਼ਰੀਨ ਖਾਨ ਅਹਿਮ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਉਣ ਵਾਲੇ ਹਨ।
ਇਹ ਫਿਲਮ 17 ਜੂਨ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਫਿਲਮ ਦਾ ਟ੍ਰੇਲਰ ਜ਼ਰੀਨ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ। ਟ੍ਰੇਲਰ ਨੂੰ ਸ਼ੇਅਰ ਕਰਦੇ ਹੋਏ ਜ਼ਰੀਨ ਖਾਨ ਨੇ ਲਿਖਿਆ – ਦੇਖੋ ਅਤੇ ਦੱਸੋ ਪੋਸਤੀ ਦਾ ਟ੍ਰੇਲਰ ਕਿਹੋ ਜਿਹਾ ਰਿਹਾ। ਇਹ ਫਿਲਮ 17 ਜੂਨ 2022 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਪੋਸਤੀ ਦੀ ਕਹਾਣੀ ਰਾਣਾ ਰਣਬੀਰ ਨੇ ਲਿਖੀ ਹੈ ਅਤੇ ਇਸ ਦਾ ਨਿਰਦੇਸ਼ਨ ਵੀ ਉਨ੍ਹਾਂ ਹੀ ਕੀਤਾ ਹੈ। ਦੂਜੇ ਪਾਸੇ ਰਵਨੀਤ ਕੌਰ ਗਰੇਵਾਲ ਅਤੇ ਗਿੱਪੀ ਗਰੇਵਾਲ ਨੇ ਇਸ ਫਿਲਮ ਨੂੰ ਪ੍ਰੋਡਿਊਸ ਕੀਤਾ ਹੈ। ਗਿੱਪੀ ਗਰੇਵਾਲ ਵੱਲੋਂ ਇਸ ਤੋਂ ਪਹਿਲਾਂ ਵੀ ਕਈ ਫ਼ਿਲਮਾਂ ਬਣਾਈਆਂ ਗਈਆਂ ਹਨ ਅਤੇ ਇਨ੍ਹਾਂ ਫ਼ਿਲਮਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ।