September 10, 2026, 9:02 am
----------- Advertisement -----------
HomeNewsEntertainmentਪੰਜਾਬੀ ਗਾਇਕਾ ਅਫਸਾਨਾ ਖਾਨ ਦੀ ਸਿਹਤ ਹੋਈ ਖ਼ਰਾਬ, ਹਸਪਤਾਲ 'ਚ ਕਰਵਾਇਆ ਗਿਆ...

ਪੰਜਾਬੀ ਗਾਇਕਾ ਅਫਸਾਨਾ ਖਾਨ ਦੀ ਸਿਹਤ ਹੋਈ ਖ਼ਰਾਬ, ਹਸਪਤਾਲ ‘ਚ ਕਰਵਾਇਆ ਗਿਆ ਭਰਤੀ

Published on

----------- Advertisement -----------

ਪਾਲੀਵੁੱਡ ਇੰਡਸਟਰੀ ਦੀ ਗਾਇਕਾ ਅਫਸਾਨਾ ਖਾਨ ਦੇ ਫੈਨਜ਼ ਲਈ ਬੁਰੀ ਖਬਰ ਹੈ। ਗਾਇਕਾ ਦੀ ਤਬੀਅਤ ਵਿਗੜਨ ਤੋਂ ਬਾਅਦ ਉਸ ਨੂੰ ਜ਼ੀਰਕਪੁਰ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਇਸ ਦੀਆਂ ਤਸਵੀਰਾਂ ਗਾਇਕਾ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀਆਂ ਸੀ। ਅਫਸਾਨਾ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ਦੀ ਸਟੋਰੀ ‘ਤੇ ਸ਼ੇਅਰ ਕੀਤੀਆਂ ਹਨ।

ਤਸਵੀਰਾਂ ਸ਼ੇਅਰ ਕਰਦਿਆਂ ਗਾਇਕਾ ਨੇ ਕੈਪਸ਼ਨ ‘ਚ ਲਿਖਆ, ‘ਨੌਟ ਵੈਲ’ ਯਾਨਿ ਕਿ ਠੀਕ ਨਹੀਂ ਹਾਂ। ਫਿਲਹਾਲ ਗਾਇਕਾ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਅਫਸਾਨਾ ਦੇ ਕਰੀਬੀ ਨੇ ਏਬੀਪੀ ਸਾਂਝਾ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਅਫਸਾਨਾ ਖਾਨ ਡਿਪਰੈਸ਼ਨ ਯਾਨਿ ਤਣਾਅ ਦਾ ਸ਼ਿਕਾਰ ਹੈ। ਗਾਇਕਾ ਦਾ ਲੰਬੇ ਸਮੇਂ ਤੋਂ ਇਲਾਜ ਚੱਲ ਰਿਹਾ ਹੈ। ਅਫਸਾਨਾ ਦੇ ਕਰੀਬੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਨੂੰ ਡਿਪਰੈਸ਼ਨ ਕਰਕੇ ਐਂਗਜ਼ਾਇਟੀ ਅਟੈਕ ਯਾਨਿ ਕਿ ਦੌਰੇ ਪੈਂਦੇ ਹਨ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੀ ਅਫਸਾਨਾ ਡਿਪਰੈਸ਼ਨ ‘ਚ ਚੱਲ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...