September 4, 2026, 1:39 pm
----------- Advertisement -----------
HomeNewsBreaking Newsਪੰਜਾਬੀ ਗਾਇਕ ਫਤਿਹਜੀਤ ਸਿੰਘ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਹੋਏ ਗ੍ਰਿਫ਼ਤਾਰ, ਇੱਥੇ...

ਪੰਜਾਬੀ ਗਾਇਕ ਫਤਿਹਜੀਤ ਸਿੰਘ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਹੋਏ ਗ੍ਰਿਫ਼ਤਾਰ, ਇੱਥੇ ਪੜ੍ਹੋ ਪੂਰਾ ਮਾਮਲਾ

Published on

----------- Advertisement -----------

ਜਲੰਧਰ ਨਾਲ ਸਬੰਧਤ ਇੱਕ ਪੰਜਾਬੀ ਗਾਇਕ ਨੂੰ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬੀ ਗਾਇਕ ਦੀ ਪਛਾਣ ਫਤਿਹਜੀਤ ਸਿੰਘ ਵਜੋਂ ਹੋਈ ਹੈ। ਦਿੱਲੀ ਪੁਲਿਸ ਨੇ ਫਤਿਹਜੀਤ ਨੂੰ ਡੰਕੀ ਦੇ ਰਸਤੇ ਅਮਰੀਕਾ ਭੇਜਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮ ਡੰਕੀ ਦੇ ਰਸਤੇ ਲੋਕਾਂ ਨੂੰ ਅਮਰੀਕਾ ਭੇਜਦਾ ਸੀ। ਫਤਿਹਜੀਤ ਦੇ ਸਾਥੀ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

ਦੱਸ ਦਈਏ ਕਿ ਫਤਿਹਜੀਤ ਸਿੰਘ ਪਹਿਲੀ ਵਾਰ 4 ਸਾਲ ਪਹਿਲਾਂ ਆਪਣੇ ਗੀਤ ਸੁਰਮਾ ਨਾਲ ਸੁਰਖੀਆਂ ਵਿੱਚ ਆਏ ਸਨ। ਉਕਤ ਗੀਤ ਨੂੰ ਪੰਜਾਬ ਦੇ ਲੋਕਾਂ ਨੇ ਕਾਫੀ ਪਸੰਦ ਕੀਤਾ ਸੀ। ਉਸ ਦਾ ਨਵਾਂ ਟ੍ਰੈਕ ਪਰਾਂਡਾ ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਹੈ।

ਇਸਤੋਂ ਇਲਾਵਾ ਨਿਊਜ਼ ਏਜੰਸੀ ਪੀਟੀਆਈ ਨੂੰ ਦਿੱਤੇ ਬਿਆਨ ਵਿੱਚ ਆਈਜੀਆਈ ਦੀ ਡੀਸੀਪੀ ਊਸ਼ਾ ਰੰਗਨਾਨੀ ਨੇ ਕਿਹਾ- ਪੁੱਛ-ਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਸ ਨੇ 12ਵੀਂ ਜਮਾਤ ਤੱਕ ਪੜ੍ਹਾਈ ਕੀਤੀ ਹੈ। ਗਾਇਕ ਕਈ ਦੇਸ਼ਾਂ ਵਿੱਚ ਸ਼ੋਅ ਦਾ ਹਿੱਸਾ ਰਿਹਾ ਹੈ। ਮੁਲਜ਼ਮ ਸੁਲਤਾਨ ਸਿੰਘ ਨਾਮਕ ਏਜੰਟ ਦੇ ਸੰਪਰਕ ਵਿੱਚ ਸੀ। ਸੁਲਤਾਨ ਲੋਕਾਂ ਨੂੰ ਅਮਰੀਕਾ ਭੇਜਣ ਦੇ ਨਾਂ ‘ਤੇ ਧੋਖਾਧੜੀ ਕਰਦਾ ਸੀ। ਡੀਸੀਪੀ ਨੇ ਦੱਸਿਆ ਕਿ ਸੁਲਤਾਨ ਸਿੰਘ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਮੁਲਜ਼ਮ ਸਿੰਗਰ ਨੇ ਘੱਟ ਸਮੇਂ ਵਿੱਚ ਵੱਧ ਪੈਸੇ ਕਮਾਉਣ ਦੀ ਸੋਚੀ। ਪੁਲਸ ਨੇ ਦੋਸ਼ ਲਾਇਆ ਕਿ ਦੋਵੇਂ ਇਕੱਠੇ ਕੰਮ ਕਰਦੇ ਸਨ।

ਡੀਸੀਪੀ ਨੇ ਅੱਗੇ ਦੱਸਿਆ ਕਿ ਫਤਿਹਜੀਤ ਸਿੰਘ ਨੇ ਪੁੱਛਗਿੱਛ ਦੌਰਾਨ ਇਸ ਮਾਮਲੇ ਦਾ ਖੁਲਾਸਾ ਕੀਤਾ ਹੈ। ਗਾਇਕ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨਾਂ ਦੇ ਵਿਅਕਤੀ ਨੇ ਸੁਲਤਾਨ ਸਿੰਘ ਨਾਲ ਸੰਪਰਕ ਕੀਤਾ ਸੀ। ਗੁਰਪ੍ਰੀਤ ਨੇ ਅਮਰੀਕਾ ਜਾਣਾ ਸੀ। ਮੁਲਜ਼ਮ ਨੇ ਉਸ ਨੂੰ ਅਮਰੀਕਾ ਲਿਜਾਣ ਦਾ ਵਾਅਦਾ ਕੀਤਾ ਅਤੇ ਸਾਰੇ ਦਸਤਾਵੇਜ਼ਾਂ ਦਾ ਪ੍ਰਬੰਧ ਕਰਨ ਲਈ 50 ਲੱਖ ਰੁਪਏ ਮੰਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...