ਅੱਜ ਪੰਜਾਬੀ ਗਾਇਕ ਨਛੱਤਰ ਗਿੱਲ ਦੇ ਵਿਆਹ ਦੀ ਵਰ੍ਹੇਗੰਢ ਹੈ। ਇਸ ਖ਼ਾਸ ਮੌਕੇ ਨਛੱਤਰ ਗਿੱਲ ਨੇ ਪਤਨੀ ਨੂੰ ਯਾਦ ਕਰਦਿਆਂ ਇੱਕ ਖ਼ਾਸ ਤਸਵੀਰ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀ ਹੈ ਅਤੇ ਨਾਲ ਹੀ ਭਾਵੁਕ ਸੰਦੇਸ਼ ਵੀ ਸਾਂਝਾ ਕੀਤਾ ਹੈ। ਇਸ ਤਸਵੀਰ ਦੀ ਕੈਪਸ਼ਨ ‘ਚ ਨਛੱਤਰ ਗਿੱਲ ਨੇ ਲਿਖਿਆ, ”ਸ਼ਾਇਦ ਤੈਨੂੰ ਯਾਦ ਹੈ ਕਿ ਨਹੀਂ ਬਿੰਦਰ। ਅੱਜ ਸਾਡਾ ਵਿਆਹ ਹੋਇਆ ਸੀ… ਤੁਹਾਨੂੰ ਪਿਆਰ ਕਰਦਾ ਹਾਂ ਅਤੇ ਤੁਹਾਨੂੰ ਹਰ ਪਲ ਯਾਦ ਕਰਦਾ ਹਾਂ – ਤੁਸੀਂ ਜਿੱਥੇ ਵੀ ਹੋਵੋ, ਵਰ੍ਹੇਗੰਢ ਮੁਬਾਰਕ…।” ਇਸ ਤਸਵੀਰ ਨੂੰ ਦੇਖ ਪ੍ਰਸ਼ੰਸ਼ਕ ਵੀ ਬੇਹੱਦ ਭਾਵੁਕ ਹੋ ਰਹੇ ਹਨ।

ਦੱਸ ਦਈਏ ਕਿ ਪੰਜਾਬੀ ਗਾਇਕ ਨਛੱਤਰ ਗਿੱਲ ਦੀ ਪਤਨੀ ਦਲਵਿੰਦਰ ਕੌਰ ਦਾ ਦਿਹਾਂਤ ਬੀਤੇ ਮਹੀਨੇ 15 ਨਵੰਬਰ ਨੂੰ ਹੋਇਆ ਸੀ। ਉਨ੍ਹਾਂ ਨੇ 48 ਸਾਲ ਦੀ ਉਮਰ ‘ਚ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ ਸੀ। ਦੱਸਿਆ ਜਾ ਰਿਹਾ ਹੈ ਕਿ ਦਲਵਿੰਦਰ ਕੌਰ ਕੈਂਸਰ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਇਲਾਜ ਵੀ ਚੱਲ ਰਿਹਾ ਸੀ। ਹਾਲਾਂਕਿ ਕੋਸ਼ਿਸ਼ਾਂ ਤੋਂ ਬਾਅਦ ਵੀ ਦਲਵਿੰਦਰ ਕੌਰ ਦੀ ਜਾਨ ਨਹੀਂ ਬਚਾਈ ਜਾ ਸਕੀ।












