ਪੰਜਾਬੀ ਸਿੰਗਰ ‘ਨਿੰਜਾ’ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੇ ਪੁੱਤਰ ਦੇ ਨਾਲ ਵੀਡੀਓਜ਼ ਬਣਾ ਕੇ ਸ਼ੇਅਰ ਕਰਦੇ ਰਹਿੰਦੇ ਹਨ। ਉਨ੍ਹਾਂ ਨੇ ਆਪਣੇ ਪੁੱਤਰ ਨਾਲ ਇੱਕ ਹੋਰ ਵੀਡੀਓ ਸ਼ੇਅਰ ਕੀਤੀ ਹੈ। ਜਿਸ ’ਚ ਉਹ ਆਪਣੇ ਬੇਟੇ ਨੂੰ ਕਿੱਸ ਕਰਦੇ ਹੋਏ ਦਿਖਾਈ ਦਿੰਦੇ ਹਨ। ਉਨ੍ਹਾਂ ਦੀ ਇਸ ਵੀਡੀਓ ਨੂੰ ਪਸ਼੍ਰੰਸਕਾਂ ਵੱਲੋਂ ਵੀ ਕਾਫ਼ੀ ਪਸੰਦ ਕੀਤਾ ਜਾਂਦਾ ਹੈ। ਉਨਾਂ ਦੀ ਇਸ ਵੀਡੀਓ ’ਤੇ ਪਸ਼੍ਰੰਸਕ ਕਾਫ਼ੀ ਪਿਆਰ ਦੇ ਰਹੇ ਹਨ।


ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗਾਣੇ ਦਿੱਤੇ ਹਨ। ਉਨ੍ਹਾਂ ਦੇ ਗੀਤਾਂ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਕਾਫ਼ੀ ਪਸੰਦ ਕੀਤਾ ਜਾਂਦਾ ਹੈ। ਉਹ ਕਈ ਫ਼ਿਲਮਾਂ ’ਚ ਵੀ ਨਜ਼ਰ ਆ ਚੁੱਕੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ’ਚ ‘ਆਦਤ’, ‘ਕੱਲ੍ਹਾ ਚੰਗਾ’, ‘ਧੋਖਾ’, ‘ਚੋਰ’, ਹੋਰ ਕਈ ਗੀਤ ਸ਼ਾਮਿਲ ਹਨ। ਉਨ੍ਹਾਂ ਨੇ ਫਿਮਲਾਂ ’ਚ ਹਰ ਤਰ੍ਹਾਂ ਦੇ ਕਿਰਦਾਰ ਨੂੰ ਬਾਖੂਬੀ ਨਿਭਾਇਆ ਹੈ।












