ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ 5 ਘੰਟਿਆਂ ‘ਚ ਹੁਣ ਤੱਕ 34.10 ਫੀਸਦੀ ਵੋਟਿੰਗ ਹੋ ਚੁੱਕੀ ਹੈ। ਦੁਪਹਿਰ 1 ਵਜੇ ਤੱਕ ਰਾਜ ਦੇ 23 ਵਿੱਚੋਂ 13 ਜ਼ਿਲ੍ਹਿਆਂ ਵਿੱਚ 35% ਤੋਂ ਵੱਧ ਵੋਟਿੰਗ ਹੋ ਚੁੱਕੀ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਪੰਜਾਬ ਦੇ ਪ੍ਰਸਿੱਧ ਸੂਫੀ ਗਾਇਕ ਸਰਦਾਰ ਅਲੀ ਮਤੋਈ ਨੇ ਵੋਟਿੰਗ ਕੀਤੀ ਹੈ। ਦਸ ਦਈਏ ਕਿ ਸਰਦਾਰ ਅਲੀ ਪੰਜਾਬ ਲੋਕ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਾਂਝੇ ਉਮੀਦਵਾਰ ਹਨ।
ਉਨ੍ਹਾਂ ਨੇ ਪਿੰਡ ਮਤੋਈ ਵਿਖੇ ਸਰਕਾਰੀ ਸਕੂਲ ਵਿੱਚ ਬਣੇ ਪੋਲਿੰਗ ਬੂਥ ‘ਤੇ ਜਾ ਕੇ ਵੋਟ ਪਾਈ। ਸਰਦਾਰ ਅਲੀ ਮਤੋਈ ਨੇ ਹਲਕਾ ਅਮਰਗੜ੍ਹ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ। ਦਸ ਦਈਏ ਕਿ ਚੋਣ ਅਧਿਕਾਰੀਆਂ ਵੱਲੋ ਕੋਰੋਨਾ ਵਾਇਰਸ ਨੂੰ ਧਿਆਨ ਵਿਚ ਰੱਖਦੇ ਹੋਏ ਸਾਰੇ ਬੂਥਾਂ ‘ਤੇ ਸਮਾਜਿਕ ਦੂਰੀ, ਤਾਪਮਾਨ ਦੀ ਜਾਂਚ, ਸੈਨੀਟਾਈਜ਼ਰ ਅਤੇ ਮਾਸਕ-ਦਤਾਨੇ ਆਦਿ ਦੇ ਪ੍ਰਬੰਧ ਕੀਤੇ ਗਏ ਹਨ।












