September 28, 2026, 2:48 pm
----------- Advertisement -----------
HomeNewsEntertainmentਪੰਜਾਬੀ ਗਾਇਕ Shree Brar ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ, ਲਾਈਵ...

ਪੰਜਾਬੀ ਗਾਇਕ Shree Brar ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ, ਲਾਈਵ ਹੋ ਕੇ ਦਿੱਤੀ ਜਾਣਕਾਰੀ

Published on

----------- Advertisement -----------

ਪੰਜਾਬੀ ਸਿੰਗਰ ਅਤੇ ਗੀਤਕਾਰ ਸ਼੍ਰੀ ਬਰਾੜ ਨੇ ਵੱਡਾ ਖੁਲਾਸਾ ਕੀਤਾ ਹੈ। ਦੱਸ ਦਈਏ ਕਿ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਸਿੰਗਰ ਸ਼੍ਰੀ ਬਰਾੜ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਨੋਂ ਮਾਰਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਕਿਸਾਨ ਅੰਦੋਲਨ ਦੌਰਾਨ ‘ਕਿਸਾਨ ਐਂਥਮ’ ਗਾਉਣ ਵਾਲੇ ਤੇ ਖ਼ਾਸ ਤੌਰ ’ਤੇ ਉਸ ’ਚ ਬਾਕੀ ਕਲਾਕਾਰਾਂ ਵਾਂਗ ਵਧ-ਚੜ੍ਹ ਕੇ ਭੂਮਿਕਾ ਨਿਭਾਉਣ ਵਾਲੇ ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਸ਼੍ਰੀ ਬਰਾੜ ਨੇ ਰਹੀਆਂ ਧਮਕੀਆਂ ਬਾਰੇ ਲਾਈਵ ਹੋ ਕੇ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਕਈ ਸਿਆਸਤਦਾਨਾਂ ’ਤੇ ਵੀ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਕਿ ਮੈਂ ਦੱਸ ਨਹੀਂ ਸਕਦਾ ਕਿ ਮੈਂ ਆਪਣੀ ਜ਼ਿੰਦਗੀ ’ਚ ਕੀ ਕੀ ਚੀਜ਼ਾਂ ਸਹਿ ਰਿਹਾ ਹਾਂ।

ਕਿਸਾਨ ਅੰਦੋਲਨ ਦੌਰਾਨ ਬਹੁਤ ਕੁਝ ਦੇਖਿਆ ਤੇ ਕਈ ਗੁੰਡਿਆਂ ਦੇ ਫੋਨ ਆਉਂਦੇ ਹੁੰਦੇ ਸਨ ਤੇ ਸਿਆਸਤਦਾਨਾਂ ਤੋਂ ਧਮਕੀਆਂ ਮਿਲਦੀਆਂ ਸਨ। ਉਨ੍ਹਾਂ ਦੱਸਿਆ ਕਿ ਮੈਂ ਇਨ੍ਹਾਂ ਤੋਂ ਆਪਣਾ ਖਹਿੜਾ ਛੁਡਾਉਣ ਲਈ ਪੈਸੇ ਦਿੰਦਾ ਹਾਂ ਜਾਂ ਹੱਥ ਵੀ ਜੋੜ ਦਿੰਦਾ ਹਾਂ। ਪੰਜਾਬ ਦੇ ਹੱਕ ’ਚ ਬੋਲਣ ਦਾ ਸਿਲਾ ਇਹ ਹੈ ਕਿ 12 ਮਹੀਨੇ ਹੀ ਮੈਂ ਇਸ ਸਥਿਤੀ ’ਚ ਹੁੰਦਾ ਹਾਂ ਕਿ ਆਪਣੀ ਜੀਵਨ ਖ਼ਤਮ ਕਰ ਲਵਾਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਦੋਂ ਮੈਂ ‘ਬੇੜੀਆਂ’ ਗਾਣਾ ਕੱਢਿਆ ਤਾਂ ਉਸ ਤੋਂ ਬਾਅਦ ਵੀ ਮੈਨੂੰ ਬਹੁਤ ਕੁਝ ਕਿਹਾ ਗਿਆ। ਬਰਾੜ ਨੇ ਕਿਹਾ ਕਿ ਤੁਸੀਂ ਹਜ਼ਾਰ ਕਲਮਾਂ ਮੇਰੇ ਖ਼ਿਲਾਫ਼ ਚਲਵਾ ਲਓ, ਤੁਹਾਡੇ ਕੋਲ ਇਕੋ ਹੱਲ ਹੈ, ਜੇ ਤੁਸੀਂ ਮੈਨੂੰ ਕਿਸੇ ਕੋਲੋਂ ਗੋਲੀ ਮਰਵਾ ਦਿਓਗੇ, ਮੈਂ ਉਸ ਦਿਨ ਟਿਕ ਜਾਵਾਂਗਾ, ਨਹੀਂ ਤਾਂ ਓਨਾ ਚਿਰ ਆਪਣੀ ਇਕ ਕਲਮ ਤੁਹਾਡੀ ਸਾਰਿਆਂ ਦੀ ਨੀਂਦ ਉਡਾ ਕੇ ਰੱਖਾਂਗਾ। ਮੈਂ ਪੰਜਾਬ ਦਾ ਦਿੱਤਾ ਖਾਂਦਾ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਭ ਪਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...