August 2, 2026, 4:43 am
----------- Advertisement -----------
HomeNewsEntertainmentR Nait ਨੇ ਸਿੱਧੂ ਮੂਸੇਵਾਲਾ ਨੂੰ ਨਵੇਂ ਗੀਤ ਰਾਹੀਂ ਦਿੱਤੀ ਸ਼ਰਧਾਂਜਲੀ,ਕਿਹਾ- ਲੈਜੰਡ...

R Nait ਨੇ ਸਿੱਧੂ ਮੂਸੇਵਾਲਾ ਨੂੰ ਨਵੇਂ ਗੀਤ ਰਾਹੀਂ ਦਿੱਤੀ ਸ਼ਰਧਾਂਜਲੀ,ਕਿਹਾ- ਲੈਜੰਡ ਬੰਦਿਆਂ ਦੀ …

Published on

----------- Advertisement -----------

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦਰਦਨਾਕ ਮੌਤ ਨੇ ਸਾਰਿਆਂ ਨੂੰ ਡੂੰਘਾ ਸਦਮਾ ਦਿੱਤਾ ਹੈ ਪਰ ਉਨ੍ਹਾਂ ਦੇ ਫੈਨਜ਼ ਤੇ ਚਾਹੁਣ ਵਾਲੇ ਅਜੇ ਵੀ ਇਸ ਗੱਲ ‘ਤੇ ਯਕੀਨ ਨਹੀਂ ਕਰ ਪਾ ਰਹੇ ਹਨ ,ਕਿ ਸਿੱਧੂ ਮੂਸੇਵਾਲਾ 29 ਮਈ ਨੂੰ ਸਦੀਵੀਂ ਵਿਛੋੜਾ ਦੇ ਗਏ ਹਨ। ਇਸ ਤੋਂ ਇਲਾਵਾ ਕਲਾਕਾਰਾਂ ਵੱਲੋਂ ਲਗਾਤਾਰ ਮਸੂੇਵਾਲਾ ਨਾਲ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਇਸ ਵਿਚਕਾਰ ਗਾਇਕ ਆਰ ਨੇਤ (R Nait) ਨੇ ਆਪਣੇ ਨਵੇਂ ਗੀਤ ਦੇ ਜ਼ਰਿਏ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਸ਼ਰਧਾਜਲੀਂ ਦਿੱਤੀ ਹੈ। R-Nait ਨੇ ਆਪਣੇ ਇੰਸਟਾਗ੍ਰਾਮ ਉੱਤੇ ਆਪਣੇ ਨਵੇਂ ਗੀਤ ਦੀ ਵੀਡੀਓ ਸ਼ੇਅਰ ਕੀਤੀ ਹੈ। ਗਾਇਕ R-Nait ਵੱਲੋਂ ਰਿਲੀਜ਼ ਕੀਤੇ ਗਏ ਇਸ ਗੀਤ ਦਾ ਟਾਈਟਲ ” Meri Maa – Tribute to Sidhu Moosewala ” ਹੈ।

ਇਹ ਗੀਤ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਜ਼ਿੰਦਗੀ ਉੱਤੇ ਅਧਾਰਿਤ ਹੈ। ਇਸ ਗੀਤ ਨੂੰ ਸ਼ੇਅਰ ਕਰਦੇ ਹੋਏ ਗਾਇਕ R-Nait ਨੇ ਕੈਪਸ਼ਨ ਵਿੱਚ ਲਿਖਿਆ, ” @sidhu_moosewala #ripsidhumoosewala ” ਇਸ ਤੋਂ ਪਹਿਲਾਂ ਵੀ ਗਾਇਕ ਨੇ ਸਿੱਧੂ ਮੂਸੇਵਾਲਾ ਨਾਲ ਆਪਣੀ ਤਸਵੀਰ ਸ਼ੇਅਰ ਕਰਦੇ ਹੋਏ ਉਨ੍ਹਾਂ ਦੇ ਸਦੀਵੀਂ ਵਿਛੋੜੇ ‘ਤੇ ਦੁੱਖ ਪ੍ਰਗਟਾਇਆ ਸੀ ਤੇ ਲਿਖਿਆ ਸੀ ਕਿ ਹੁਣ ਕੋਈ ਉਨ੍ਹਾਂ ਨੂੰ ਫੋਨ ਕਰਕੇ ਇਹ ਨਹੀਂ ਪੁੱਛਣਾ ਕੀ ਕਿਵੇਂ ਐਂ ਜਾਨ। ਗਾਇਕ ਆਰ ਨੇਤ ਗਾਇਕ ਸਿੱਧੂ ਮੂਸੇਵਾਲਾ ਦੇ ਬੇਹੱਦ ਕਰੀਬ ਸੀ। ਆਰ ਨੇਤ ਅਕਸਰ ਮਰਹੂਮ ਗਾਇਕ ਮੂਸੇਵਾਲਾ ਨਾਲ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦਾ ਸੀ। ਜਿਸ ਤੋਂ ਉਨ੍ਹਾਂ ਦਾ ਕਰੀਬੀ ਰਿਸ਼ਤਾ ਸਾਫ ਜ਼ਾਹਿਰ ਹੁੰਦਾ ਸੀ। ਇਸ ਤੋਂ ਇਲਾਵਾ ਆਰ ਨੇਤ ਵੀ ਮਾਨਸਾ ਜ਼ਿਲ੍ਹੇ ਨਾਲ ਸੰਬੰਧਿਤ ਹੈ। ਆਰ ਨੇਤ ਅਤੇ ਮੂਸੇਵਾਲਾ ਦਾ ਇਕੱਠਿਆਂ ਇੱਕ ਗੀਤ ਵੀ ਆਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...